08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਮੈਕਸੀਮ ਮੈਰੀ ਸਕੂਲ ਵਿਖੇ ਕਪੈਸਿਟੀ ਬਿਲਡਿੰਗ ਵਰਕਸ਼ਾਪ ਕਰਵਾਈ

ਅਜੀਤ ਡੈਸਕ 23-11-2025
ਖਰੜ, 22 ਨਵੰਬਰ (ਜੰਡਪੁਰੀ)-ਮੈਕਸਿਮ ਮੈਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਪੈਸਿਟੀ ਬਿਲਡਿੰਗ ਵਰਕਸ਼ਾਪ ਕਰਵਾਈ ਗਈ, ਜਿਸ 'ਚ ਪ੍ਰਸਿੱਧ ਰਿਸੋਰਸ ਪਰਸਨ ਡਾ. ਪੂਨਮ ਸ਼ਰਮਾ (ਸ੍ਰੀ ਸੁਖਮਨੀ ਇੰਟਰਨੈਸ਼ਨਲ ਸਕੂਲ) ਤੇ ਗੁਰਿੰਦਰ ਪਾਲ ਸਿੰਘ (ਡੀ. ਪੀ. ਐਸ.ਚੰਡੀਗੜ੍ਹ) ਨੇ ਉਚੇਚੇ ਤੌਰ 'ਤੇ ਸ਼ਿਰਕਤ ਕਰਦਿਆਂ ਅਧਿਆਪਕਾਂ ਨਾਲ ਜ਼ਰੂਰੀ ਨੁਕਤੇ ਸਾਂਝੇ ਕੀਤੇ | ਵਰਕਸ਼ਾਪ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਨਵੀਨਤਮ ਪ੍ਰਣਾਲੀਆਂ, ਪ੍ਰਭਾਵਸ਼ਾਲੀ ਕਲਾਸਰੂਮ ਪ੍ਰਬੰਧਨ ਅਤੇ ਵਿਦਿਆਰਥੀਆਂ 'ਚ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਲਾਭਦਾਇਕ ਰਣਨੀਤੀਆਂ ਤੋਂ ਜਾਣੂ ਕਰਵਾਉਣਾ ਸੀ | ਇਸ ਮੌਕੇ ਦੋਵੇਂ ਰਿਸੋਰਸ ਪਰਸਨਜ਼ ਨੇ ਵਿਸ਼ੇ ਨਾਲ ਸੰਬੰਧਤ ਕਈ ਗਤੀਵਿਧੀਆਂ ਵੀ ਕਰਵਾਈਆਂ, ਜਿਨ੍ਹਾਂ 'ਚ ਸਾਰੇ ਅਧਿਆਪਕਾਂ ਨੇ ਸਰਗਰਮੀ ਨਾਲ ਭਾਗ ਲਿਆ | ਇਨ੍ਹਾਂ ਗਤੀਵਿਧੀਆਂ ਨੇ ਵਰਕਸ਼ਾਪ ਨੂੰ ਹੋਰ ਰੌਚਕ ਤੇ ਪ੍ਰਭਾਵਸ਼ਾਲੀ ਬਣਾਇਆ | ਇਸ ਮੌਕੇ ਸਕੂਲ ਪਿ੍ੰ. ਪੂਜਾ ਖੋਸਲਾ ਨੇ ਦੋਵੇਂ ਮਾਣਯੋਗ ਰਿਸੋਰਸ ਪਰਸਨਜ਼ ਦਾ ਗੁਲਦਸਤਾ ਅਤੇ ਮੋਮੈਂਟੋ ਭੇਟ ਕਰਕੇ ਤਹਿ ਦਿਲੋਂ ਸਵਾਗਤ ਧੰਨਵਾਦ ਕੀਤਾ | ਉਨ੍ਹਾਂ ਵਰਕਸ਼ਾਪ ਦੌਰਾਨ ਅਧਿਆਪਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸਮਰੱਥਾ-ਵਿਕਾਸ ਪ੍ਰੋਗਰਾਮ ਨਾ ਸਿਰਫ ਸਿੱਖਣ ਦੀ ਗੁਣਵੱਤਾ ਨੂੰ ਵਧਾਉਂਦੇ ਹਨ, ਸਗੋਂ ਅਧਿਆਪਕਾਂ 'ਚ ਲਗਾਤਾਰ ਸਿੱਖਣ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ |
ਪਿਛਲੀ ਖ਼ਬਰ ਗਲੋਬ ਟੋਇਟਾ ਵਲੋਂ ਨਵੀਂ ਟੋਇਟਾ ਕੈਮਰੀ ਹਾਈਬਿ੍ਡ ਇਲੈਕਟਿ੍ਕ ਵਹੀਕਲ-ਸਪਿ੍ੰਟ ਐਡੀਸ਼ਨ ਲਾਂਚ ਅਗਲੀ ਖ਼ਬਰ ਸੁਪਰੀਮ ਸੀਨੀਅਰ ਸਿਟੀਜ਼ਨ ਵੈੱਲਫੇਅਰ ਆਰਗੇਨਾਈਜ਼ੇਸ਼ਨ ਸੈਕਟਰ 40 ਨੇ ਸਥਾਪਨਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।