08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਬਿਜਲੀ ਦੀ ਕੁਨੈਕਸ਼ਨ ਲਈ ਐਨ. ਓ. ਸੀ. ਦੀ ਸ਼ਰਤ ਖ਼ਤਮ ਹੋਣ ਨਾਲ ਲੋਕਾਂ ਨੂੰ ਮਿਲੇਗੀ ਰਾਹਤ-ਕਰਮਾ ਕਬੂਲਪੁਰੀ

ਅਜੀਤ ਡੈਸਕ 23-11-2025
ਖਰੜ, 22 ਨਵੰਬਰ (ਜੰਡਪੁਰੀ)-ਅੱਜ ਆਮ ਪਾਰਟੀ ਦੇ ਟਰੇਡ ਵਿੰਗ ਦੇ ਆਗੂ ਕਰਮਾ ਕਬੂਲਪੁਰੀ ਵਲੋਂ ਹਲਕਾ ਵਿਧਾਇਕ ਅਨਮੋਲ ਗਗਨ ਮਾਨ ਨਾਲ ਖਰੜ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਗੱਲਬਾਤ ਕੀਤੀ ਗਈ | ਇਸ ਮੌਕੇ ਕਰਮਾ ਕਬੂਲਪੁਰੀ ਨੇ ਕਿਹਾ ਕਿ ਜਿਥੇ ਸਰਕਾਰ ਵਲੋਂ ਐਨ. ਓ. ਸੀ. ਦੀ ਸ਼ਰਤ ਖ਼ਤਮ ਕਰਨ ਨਾਲ ਬਿਜਲੀ ਦਾ ਕੁਨੈਕਸ਼ਨ ਲੈਣ ਲਈ ਲੋਕਾਂ ਨੂੰ ਰਾਹਤ ਮਿਲੇਗੀ, ਉਥੇ ਹੀ ਉਨ੍ਹਾਂ ਮੰਗ ਕੀਤੀ ਕਿ ਖਰੜ ਸ਼ਹਿਰ ਦੀਆਂ ਸੜਕਾਂ ਵੱਲ ਵੀ ਧਿਆਨ ਦਿੱਤਾ ਜਾਵੇ ਕਿਉਂਕਿ ਸ਼ਹਿਰ ਵਿਚਲੀਆਂ ਸੜਕਾਂ ਦੀ ਬਹੁਤ ਮਾੜਾ ਹਾਲ ਹੈ | ਉਨ੍ਹਾਂ ਦੱਸਿਆ ਕਿ ਵਿਧਾਇਕ ਅਨਮੋਲ ਗਗਨ ਮਾਨ ਵਲੋਂ ਭਰੋਸਾ ਦਿਵਾਇਆ ਗਿਆ ਹੈ ਕਿ ਉਹ ਖਰੜ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣਗੇ | ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੱਟੂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸਵ. ਮਾਨ ਸਿੰਘ ਮਨਹੇੜਾ ਦੀ ਬਰਸੀ ਪਿੰਡ ਖਾਨਪੁਰ ਦੇ ਗੁਰਦੁਆਰਾ ਸ੍ਰੀ ਸੱਚਖੰਡ ਸਾਹਿਬ ਵਿਖੇ ਮਨਾਈ ਅਗਲੀ ਖ਼ਬਰ ਰਾਜ ਪੱਧਰੀ ਪ੍ਰਾਇਮਰੀ ਸਕੂਲ ਤੈਰਾਕੀ ਤੇ ਜਿਮਨਾਸਟਿਕ ਮੁਕਾਬਲੇ ਸਮਾਪਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।