08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਮੁੱਖ ਮੰਤਰੀ ਵਲੋਂ ਕੁਰਾਲੀ ਦੇ ਵਿਕਾਸ ਕਾਰਜਾਂ ਲਈ 50 ਲੱਖ ਦੀ ਗ੍ਰਾਂਟ ਦਾ ਚੈੱਕ ਭੇਟ

ਅਜੀਤ ਡੈਸਕ 23-11-2025
ਕੁਰਾਲੀ, 22 ਨਵੰਬਰ (ਹਰਪ੍ਰੀਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗੁਰੂ ਤੇਗ਼ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਜਾਰੀ ਕਰੋੜਾਂ ਰੁਪਏ ਦੀਆਂ ਦਿੱਤੀਆਂ ਗ੍ਰਾਂਟਾਂ ਦੌਰਾਨ ਸਥਾਨਕ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਵੀ 50 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਕੌਂਸਲਰ ਬਹਾਦਰ ਸਿੰਘ ਓ. ਕੇ. ਨੂੰ ਭੇਟ ਕੀਤਾ ਗਿਆ ਹੈ | ਇਸ ਸੰਬੰਧੀ ਸਥਾਨਕ ਵਾਰਡ ਨੰ. 10 ਦੇ ਕੌਂਸਲਰ ਬਹਾਦਰ ਸਿੰਘ ਓ. ਕੇ. ਨੇ ਦੱਸਿਆ ਕਿ ਹਲਕਾ ਵਿਧਾਇਕ ਅਨਮੋਲ ਗਗਨ ਮਾਨ ਦੇ ਯਤਨਾਂ ਸਦਕਾ ਕੁਰਾਲੀ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਵੀ 50 ਲੱਖ ਰੁਪਏ ਦੀ ਗ੍ਰਾਂਟ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਾਰੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿਚ ਵਿਕਾਸ ਕਾਰਜਾਂ ਨੂੰ ਪਹਿਲ ਦੇ ਰਹੀ ਹੈ | ਉਨ੍ਹਾਂ ਕਿਹਾ ਕਿ ਤਰਨ ਤਾਰਨ ਦੀ ਜ਼ਿਮਨੀ ਚੋਣ ਦੀ ਵੱਡੀ ਜਿੱਤ ਇਸ ਗੱਲ ਦੀ ਗਵਾਹੀ ਭਰਦੀ ਹੈ ਕਿ ਸੂਬੇ ਦੇ ਲੋਕ 'ਆਪ' ਦੀਆਂ ਨੀਤੀਆਂ ਤੇ ਵਿਕਾਸ ਕਾਰਜਾਂ ਤੋਂ ਖੁਸ਼ ਹਨ | ਇਸੇ ਦੌਰਾਨ ਓ. ਕੇ. ਨੇ ਸ਼ਹਿਰ ਲਈ ਜਾਰੀ ਗ੍ਰਾਂਟ ਲਈ ਮੁੱਖ ਮੰਤਰੀ ਪੰਜਾਬ ਸਮੇਤ ਸੂਬਾ ਪ੍ਰਧਾਨ ਅਮਨ ਅਰੌੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਾਬਕਾ ਮੰਤਰੀ ਤੇ ਵਿਧਾਇਕ ਹਲਕਾ ਖਰੜ ਅਨਮੋਲ ਗਗਨ ਮਾਨ ਅਤੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਗ੍ਰਾਂਟ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨਾਗਰਿਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ 'ਚ ਇਕ ਵੱਡਾ ਯੋਗਦਾਨ ਪਾਵੇਗੀ | ਇਸ ਮੌਕੇ ਚੇਅਰਮੈਨ ਹਰੀਸ਼ ਰਾਣਾ, ਸਾਬਕਾ ਕੌਂਸਲਰ ਪ੍ਰਦੀਪ ਕੁਮਾਰ ਰੂੜਾ ਚਨਾਲੋਂ, ਡਾ. ਅਸ਼ਵਨੀ ਸ਼ਰਮਾ, ਕੌਂਸਲਰ ਭਾਵਨਾ ਸ਼ਰਮਾ, ਨਵਦੀਪ ਸਿੰਘ ਸੈਣੀ, ਕੌਂਸਲਰ ਖੁਸ਼ਬੀਰ ਸਿੰਘ ਹੈਪੀ ਅਤੇ ਅਮਿਤ ਕੁਮਾਰ ਖੁੱਲਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੁਹਾਲੀ ਜ਼ਿਲ੍ਹੇ ਦੇ ਬਲਾਕ ਮਾਜਰੀ ਅਧੀਨ ਪਿੰਡਾਂ ਨੂੰ ਰੂਪਨਗਰ ਜ਼ਿਲ੍ਹੇ ਨਾਲ ਜੋੜਨ ਖ਼ਿਲਾਫ਼ ਰੋਸ ਦੀ ਲਹਿਰ ਅਗਲੀ ਖ਼ਬਰ ਸਵ. ਮਾਨ ਸਿੰਘ ਮਨਹੇੜਾ ਦੀ ਬਰਸੀ ਪਿੰਡ ਖਾਨਪੁਰ ਦੇ ਗੁਰਦੁਆਰਾ ਸ੍ਰੀ ਸੱਚਖੰਡ ਸਾਹਿਬ ਵਿਖੇ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।