14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਚੰਡੀਗੜ੍ਹ ਦੀ ਨਵੀਂ ਝੀਲ 'ਤੇ ਜਨਹਿਤ ਵਿਕਾਸ ਮੰਚ ਨੇ ਚੰਡੀਗੜ੍ਹ 'ਤੇ ਪੰਜਾਬ ਦੇ ਹੱਕ ਖ਼ਤਮ ਕਰਨ ਪ੍ਰਤੀ ਰੋਸ ਜਤਾਇਆ <br/>

ਜਨਹਿੱਤ ਵਿਕਾਸ ਮੰਚ ਦੇ ਪ੍ਰਧਾਨ ਰਣਜੀਤ ਸਿੰਘ ਹੰਸ ਤੇ ਹੋਰ ਮੈਂਬਰ ਚੰਡੀਗੜ੍ਹ ਸੈਕਟਰ-42 ਵਿਖੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਗਟਾਉਂਦੇ ਹੋਏ | ਤਸਵੀਰ : ਗੁਰਿੰਦਰ ਸਿੰਘ <br/> 24-11-2025
ਚੰਡੀਗੜ੍ਹ, 23 ਨਵੰਬਰ (ਅਜਾਇਬ ਸਿੰਘ ਔਜਲਾ)–ਇਥੇ ਸੈਕਟਰ-42 ਦੀ ਨਵੀਂ ਝੀਲ 'ਤੇ ਜਨ ਹਿੱਤ ਵਿਕਾਸ ਮੰਚ ਵਲੋਂ ਰਣਜੀਤ ਹੰਸ ਦੀ ਅਗਵਾਈ 'ਚ ਚੰਡੀਗੜ੍ਹ ਤੇ ਪੰਜਾਬ ਦੇ ਹੱਕ ਖ਼ਤਮ ਕਰਨ ਪ੍ਰਤੀ ਰੋਸ ਪ੍ਰਗਟਾਇਆ | ਮੰਚ ਦੇ ਅਹੁਦੇਦਾਰਾਂ ਤੇ ਵਰਕਰਾਂ ਨੇ ਇਸ ਮੌਕੇ 'ਤੇ ਕਿਹਾ ਕਿ ਕੇਂਦਰ ਦੀ ਸਰਕਾਰ ਲੋਕ ਸਭਾ 'ਚ ਇਕ ਬਿੱਲ ਲਿਆ ਰਹੀ ਹੈ, ਜਿਸ ਰਾਹੀਂ ਕਾਨੂੰਨ 'ਚ ਸੋਧਾਂ ਕਰਕੇ ਚੰਡੀਗੜ੍ਹ ਦੇ ਉਤੋਂ ਪੰਜਾਬ ਦਾ ਹੱਕ ਖ਼ਤਮ ਕੀਤਾ ਜਾ ਰਿਹਾ ਹੈ ਭਾਵ ਕਿ ਪੰਜਾਬ ਦੀ ਮੰਗ ਕਿ ਚੰਡੀਗੜ੍ਹ ਪੰਜਾਬ ਨੂੰ ਦਿੱਤਾ ਜਾਵੇ ਬਿਲਕੁਲ ਹੀ ਖ਼ਤਮ ਕੀਤੀ ਜਾ ਰਹੀ ਹੈ | ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੇ 28 ਪਿੰਡਾਂ ਨੂੰ ਉਜਾੜ ਕੇ ਚੰਡੀਗੜ੍ਹ ਵਸਾਇਆ ਗਿਆ ਸੀ, ਜਿਸ ਚੰਡੀਗੜ੍ਹ ਵਾਸਤੇ ਕਦੇ ਕਿਹਾ ਜਾਂਦਾ ਸੀ ਕਿ ਖਿੜਿਆ ਫੁੱਲ ਗੁਲਾਬ ਦਾ ਚੰਡੀਗੜ੍ਹ ਪੰਜਾਬ ਦਾ ਇਹ ਨਾਅਰੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ 'ਚ ਵੀ ਲੱਗਦੇ ਦੇਖੇ ਜਾ ਸਕਦੇ ਹਨ ਜਦੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ 'ਚ ਵਿਦਿਆਰਥੀਆਂ ਨੇ ਪੰਜਾਬ ਦਾ ਰੁਤਬਾ ਪੰਜਾਬੀਅਤ ਨੂੰ ਕਾਇਮ ਰੱਖਣ ਵਾਸਤੇ ਸੰਘਰਸ਼ ਸ਼ੁਰੂ ਕੀਤਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪੰਜਾਬ ਦੀ ਹੋਂਦ ਦਾ ਸਵਾਲ ਹੈ ਤਾਂ ਸਭ ਪੰਜਾਬੀਆਂ ਨੇ ਸਭ ਜਥੇਬੰਦੀਆਂ ਨੇ ਕਿਸਾਨ ਧਿਰਾਂ ਨੇ ਸਮਾਜ ਸੇਵੀਆਂ ਨੇ ਵੀ ਵਿਦਿਆਰਥੀਆਂ ਦਾ ਸਹਿਯੋਗ ਕਰਕੇ ਉਨ੍ਹਾਂ ਦੇ ਸੰਘਰਸ਼ 'ਚ ਸ਼ਾਮਿਲ ਹੋ ਕੇ ਵਿਰੋਧ ਦਰਜ ਕੀਤਾ ਤੇ ਕਿਹਾ ਕੇਂਦਰ ਸਰਕਾਰ ਨੂੰ ਫ਼ੈਸਲਾ ਵਾਪਸ ਲੈਣਾ ਪੈ ਗਿਆ ਪਰ ਅਜੇ ਉਥੇ ਸੈਨੇਟ ਚੋਣਾਂ ਦਾ ਐਲਾਨ ਨਹੀਂ ਹੋਇਆ ਜਿਸ ਕਾਰਨ ਸੰਘਰਸ਼ ਜਾਰੀ ਹੈ | ਉਨ੍ਹਾਂ ਨੇ ਕਿਹਾ ਕਿ ਜੋ ਹੁਣ ਚੰਡੀਗੜ੍ਹ ਉੱਤੋਂ ਪੰਜਾਬ ਦਾ ਹੱਕ ਖ਼ਤਮ ਕਰਨ ਦਾ ਬਿੱਲ ਲਿਆਂਦਾ ਜਾ ਰਿਹਾ ਇਸ ਸੰਬੰਧੀ ਸਾਰੇ ਪੰਜਾਬ ਦੀਆਂ ਧਿਰਾਂ ਉਹ ਕਿਤੇ ਵੀ ਕੰਮ ਕਰਦੀਆਂ ਹੋਣ ਸਮਾਜਿਕ ਜਥੇਬੰਦੀਆਂ ਮੁਲਾਜ਼ਮ ਜਥੇਬੰਦੀਆਂ ਕਿਸਾਨ ਧਿਰਾਂ ਰਾਜਨੀਤਿਕ ਪਾਰਟੀਆਂ ਸਾਰਿਆਂ ਨੂੰ ਇਕੱਠੇ ਹੋਣ ਦਾ ਸਮਾਂ ਹੈ |

ਪਿਛਲੀ ਖ਼ਬਰ ਜ਼ਿਲ੍ਹੇ 'ਚ ਗ਼ੈਰਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਡੀ. ਸੀ. ਵਲੋਂ ਅਧਿਕਾਰੀਆਂ ਨਾਲ ਮੀਟਿੰਗ <br/> ਅਗਲੀ ਖ਼ਬਰ ਨਾਇਬ ਸਿੰਘ ਸੈਣੀ ਨੇ ਪੰਚਕੂਲਾ 'ਚ ਸਰਸ ਆਜੀਵਿਕਾ ਮੇਲਾ-2025 ਦੇ ਸਮਾਪਤੀ ਸਮਾਰੋਹ 'ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।