23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਬਾਰ ਐਸੋਸੀਏਸ਼ਨ ਖਰੜ ਅਤੇ ਇਲਾਕੇ ਦੇ ਲੋਕਾਂ ਵਲੋਂ ਲਗਾਇਆ ਗਿਆ ਰੋਸ ਧਰਨਾ 7ਵੇਂ ਦਿਨ ਵੀ ਰਿਹਾ ਜਾਰੀ <br/>

ਖਰੜ ਵਿਖੇ ਜਾਰੀ ਰੋਸ ਧਰਨੇ ਦੇ 7ਵੇਂ ਦਿਨ ਇਕੱਠ ਨੂੰ ਸੰਬੋਧਨ ਕਰਦੇ ਹੋਏ ਭਾਜਪਾ ਆਗੂ ਰਣਜੀਤ ਸਿੰਘ ਗਿੱਲ | ਤਸਵੀਰ : ਗੁਰਮੁੱਖ ਸਿੰਘ ਮਾਨ<br/> 25-11-2025

ਖਰੜ, 24 ਨਵੰਬਰ (ਗੁਰਮੁੱਖ ਸਿੰਘ ਮਾਨ)-ਬਾਰ ਐਸੋਸੀਏਸ਼ਨ ਖਰੜ ਵਲੋਂ ਘੜੂੰਆਂ ਕਾਨੂੰਨਗੋਈ ਦੇ ਕਈ ਪਿੰਡਾਂ, ਕੁਰਾਲੀ ਤੇ ਖਿਜ਼ਰਾਬਾਦ ਨੂੰ ਜ਼ਿਲ੍ਹਾ ਰੋਪੜ ਨਾਲ ਜੋੜਨ ਲਈ ਸਰਕਾਰ ਵਲੋਂ ਚਲਾਈ ਜਾ ਰਹੀ ਕਾਰਵਾਈ ਦੇ ਖ਼ਿਲਾਫ਼ ਸ਼ੁਰੂ ਕੀਤਾ ਗਿਆ ਰੋਸ ਧਰਨਾ ਅੱਜ 7ਵੇਂ ਦਿਨ ਵੀ ਜਾਰੀ ਰਿਹਾ | ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬੜੇ ਚਾਅ ਨਾਲ ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ | ਇਹ ਪਾਰਟੀ 'ਰੰਗਲੇ ਪੰਜਾਬ' ਦਾ ਨਾਅਰਾ ਲਗਾ ਕੇ ਚੋਣ ਮੈਦਾਨ 'ਚ ਉਤਰੀ ਸੀ ਅਤੇ ਲੋਕਾਂ ਨੇ ਵੀ ਇਸੇ ਆਸ ਕਾਰਨ ਇਸ ਨੂੰ ਵੋਟਾਂ ਪਾਈਆਂ ਸਨ ਪਰ ਅੱਜ ਪੰਜਾਬ 'ਚ ਅਮਨ-ਕਾਨੂੰਨ ਦੀ ਹਾਲਤ ਖਸਤਾ ਹੋ ਚੁੱਕੀ ਹੈ ਅਤੇ ਚਾਰੇ ਪਾਸੇ ਬੇਰੁਜ਼ਗਾਰੀ ਅਤੇ ਨਸ਼ਿਆਂ ਦਾ ਬੋਲਬਾਲਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸਮਤ ਹੀ ਮਾੜੀ ਹੈ ਕਿ ਅੱਜ ਸੂਬਾ 19ਵੇਂ ਨੰਬਰ 'ਤੇ ਚਲਾ ਗਿਆ ਹੈ ਅਤੇ ਸਾਡਾ ਸਾਰਾ ਵਪਾਰ ਤੇ ਸਨਅਤਾਂ ਪੰਜਾਬ ਤੋਂ ਬਾਹਰ ਜਾ ਰਹੀਆਂ ਹਨ, ਜਿਸ ਵੱਲ ਸਰਕਾਰ ਧਿਆਨ ਨਹੀਂ ਦੇ ਰਹੀ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਵੀ ਕੁਝ ਗ਼ਲਤੀਆਂ ਹੋਈਆਂ ਹਨ, ਜਿਸ ਨਾਲ ਸੂਬਾ ਨਿਘਾਰ ਵੱਲ ਗਿਆ ਹੈ | ਉਨ੍ਹਾਂ ਵਕੀਲ ਭਾਈਚਾਰੇ ਅਤੇ ਖੇਤਰ ਦੇ ਲੋਕਾਂ ਨੂੰ ਭੋਰਸਾ ਦਿਵਾਇਆ ਕਿ ਭਾਜਪਾ ਹਰ ਸੰਘਰਸ਼ 'ਚ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਕਿਸੇ ਵੀ ਕੀਮਤ 'ਤੇ ਘੜੂੰਆਂ ਕਾਨੂੰਨਗੋਈ ਸਮੇਤ ਵਿਧਾਨ ਸਭਾ ਹਲਕਾ ਖਰੜ ਦੇ ਹੋਰਨਾਂ ਖੇਤਰਾਂ ਨੂੰ ਜ਼ਿਲ੍ਹਾ ਮੁਹਾਲੀ ਨਾਲੋਂ ਤੋੜ ਕੇ ਜ਼ਿਲ੍ਹਾ ਰੋਪੜ ਨਾਲ ਜੋੜਨ ਨਹੀਂ ਦਿੱਤਾ ਜਾਵੇਗਾ | ਇਸੇ ਦੌਰਾਨ ਹਲਕਾ ਖਰੜ ਦੇ ਨੁਮਾਇੰਦੇ ਨੂੰ ਜਦੋਂ ਉਕਤ ਮਸਲੇ ਬਾਰੇ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ ਕਿ ਸਾਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ | ਅੱਜ ਦੇ ਰੋਸ ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪਰ ਦੇ ਆਗੂ ਮੇਹਰ ਸਿੰਘ ਥੇੜ੍ਹੀ, ਜਗਦੇਵ ਸਿੰਘ ਮਲੋਆ, ਰਵਿੰਦਰ ਸਿੰਘ ਵਜੀਦਪੁਰ ਤੇ ਸੰਦੀਪ ਰਾਣਾ ਝੰਜੇੜੀ ਸਮੇਤ ਹੋਰਨਾਂ ਆਗੂਆਂ ਵਲੋਂ ਵੀ ਸੰਬੋਧਨ ਕੀਤਾ ਗਿਆ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ, ਜਸਪਾਲ ਸਿੰਘ ਨਿਆਮੀਆਂ ਤੇ ਭਾਜਪਾ ਆਗੂ ਨਰਿੰਦਰ ਸਿੰਘ ਰਾਣਾ ਸਮੇਤ ਕਿਸਾਨ ਆਗੂ, ਪਿੰਡਾਂ ਦੇ ਪੰਚ-ਸਰਪੰਚ, ਵੱਡੀ ਗਿਣਤੀ ਵਕੀਲ ਅਤੇ ਖੇਤਰ ਦੇ ਲੋਕ ਹਾਜ਼ਰ ਸਨ |

ਪਿਛਲੀ ਖ਼ਬਰ ਡਿਪਟੀ ਕਮਿਸ਼ਨਰ, ਚੰਡੀਗੜ੍ਹ ਨੇ ਨੇਵੀ ਕਾਰ ਰੈਲੀ ਮੁਹਿੰਮ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ <br/> ਅਗਲੀ ਖ਼ਬਰ ਪੰਜਾਬ ਇੰਜੀਨੀਅਰਿੰਗ ਕਾਲਜ ਮੇਲੇ ਦੇ ਆਖ਼ਰੀ ਦਿਨ ਰੰਗਾ ਰੰਗ ਪ੍ਰੋਗਰਾਮ ਕੀਤਾ ਪੇਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।