ਮੁੱਲਾਂਪੁਰ ਗਰੀਬਦਾਸ, 24 ਨਵੰਬਰ (ਦਿਲਬਰ ਸਿੰਘ ਖੈਰਪੁਰ)-ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਰਤਵਾੜਾ ਸਾਹਿਬ ਵਿਖੇ ਨੌਵੀਂ ਪਾਤਿਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹਾਦਤ ਦਿਹਾੜਾ ਮਨਾਇਆ ਗਿਆ | ਇਹ ਪ੍ਰੋਗਰਾਮ ਦਾ ਆਰੰਭ ਸਕੂਲ ਦੇ ਵਿਦਿਆਰਥੀਆਂ ਵਲੋਂ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਤੋਂ ਕੀਤਾ ਗਿਆ ਉਪਰੰਤ ਗਿਆਰਵੀਂ ਜਮਾਤ ਦੇ ਵਿਦਿਆਰਥੀ ਪਰਨੀਤ ਸਿੰਘ ਨੇ ਗੁਰੂ ਸਾਹਿਬ ਦੇ ਵਿਲੱਖਣ ਜੀਵਨ ਅਤੇ ਉਨ੍ਹਾ ਦੀ ਲਾਸਾਨੀ ਕੁਰਬਾਨੀ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਅਤੇ ਸਕੂਲ ਦੇ ਵਿਦਿਆਰਥੀਆ ਵਲੋਂ ਰਸ ਭਿੰਨਾ ਕੀਰਤਨ ਕੀਤਾ ਗਿਆ ਅਤੇ ਕਵਿਤਾ ਗਾਇਨ ਕੀਤੀ ਤੇ ਅਨੰਦ ਸਾਹਿਬ ਦੀਆਂ ਛੇ ਪਉੜੀਆਂ ਦਾ ਪਾਠ, ਅਰਦਾਸ ਅਤੇ ਸਿਮਰਨ ਕੀਤਾ ਗਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਇੰਜ. ਜਸਵੰਤ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਸਮੁੱਚੇ ਜੀਵਨ ਤੋਂ ਸੇਧ ਲੈ ਕੇ ਉਨ੍ਹਾਂ ਦੇ ਦੱਸੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਦੌਰਾਨ ਟਰੱਸਟ ਦੇ ਚੇਅਰਮੈਨ ਬਾਬਾ ਲਖਬੀਰ ਸਿੰਘ ਨੇ ਆਪਣੇ ਸੰਦੇਸ਼ ਰਾਹੀਂ ਸਭ ਨੂੰ ਗੁਰੂ ਸਾਹਿਬ ਜੀ ਦੀ ਸ਼ਹਾਦਤ ਤੋਂ ਪ੍ਰੇਰਨਾ ਲੈ ਕੇ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ, ਵਾਈਸ ਪਿ੍ੰਸੀਪਲ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ |