23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

'ਸੀਸ ਮਾਰਗ' ਨਗਰ ਕੀਰਤਨ ਦੇ ਮੁਹਾਲੀ ਵਿਖੇ ਪੁੱਜਣ 'ਤੇ ਸ਼ਾਨਦਾਰ ਸਵਾਗਤ ਨੂੰ ਲੈ ਕੇ ਸੱਦੀ ਮੀਟਿੰਗ <br/>

'ਸੀਸ ਮਾਰਗ' ਨਗਰ ਕੀਰਤਨ ਦੇ ਸਵਾਗਤ ਸੰਬੰਧੀ ਤਿਆਰੀਆਂ ਨੂੰ ਲੈ ਕੇ ਸੱਦੀ ਗਈ ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇ. ਪਰਵਿੰਦਰ ਸਿੰਘ ਸੋਹਾਣਾ, ਮੈਨੇਜਰ ਰਜਿੰਦਰ ਸਿੰਘ ਟੌਹੜਾ ਤੇ ਹੋਰ ਆਗੂ | ਅਜੀਤ ਤਸਵੀਰ <br/> 25-11-2025
ਐੱਸ. ਏ. ਐੱਸ. ਨਗਰ, 24 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ 'ਸੀਸ ਮਾਰਗ' ਨਗਰ ਕੀਰਤਨ ਦਾ 28 ਨਵੰਬਰ ਨੂੰ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਵਿਖੇ ਪਹੁੰਚਣ 'ਤੇ ਭਰਵਾਂ ਸਵਾਗਤ ਕਰਨ ਲਈ ਮੀਟਿੰਗ ਸੱਦੀ ਗਈ | ਇਸ ਮੌਕੇ ਬੁਲਾਰਿਆਂ ਨੇ ਦੱਸਿਆ ਕਿ ਇਹ ਨਗਰ ਕੀਰਤਨ 28 ਨਵੰਬਰ ਨੂੰ ਗੁਰਦੁਆਰਾ ਨਾਭਾ ਸਾਹਿਬ ਜ਼ੀਰਕਪੁਰ ਤੋਂ ਸਵੇਰੇ 8.30 ਵਜੇ ਆਰੰਭ ਹੋਵੇਗਾ, ਜੋ ਕਿ ਏਅਰਪੋਰਟ ਰੋਡ ਨੂੰ ਹੁੰਦਾ ਹੋਇਆ ਏਅਰਪੋਰਟ ਚੌਕ, ਸੈਕਟਰ-82, ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ, ਸੈਕਟਰ-71, ਟੀ. ਡੀ. ਆਈ. ਲਾਈਟਾਂ, ਨਿੱਝਰ ਚੌਕ, ਖਰੜ ਬੱਸ ਸਟੈਂਡ, ਸਹੌੜਾਂ, ਚਨਾਲੋਂ ਤੇ ਕੁਰਾਲੀ ਨੂੰ ਹੁੰਦਾ ਹੋਇਆ ਗੁਰਦੁਆਰਾ ਬਿਬਾਣਗੜ੍ਹ ਸਾਹਿਬ ਕੀਰਤਪੁਰ ਸਾਹਿਬ ਵਿਖੇ ਪਹੁੰਚ ਕੇ ਰਾਤਰੀ ਦਾ ਵਿਸ਼ਰਾਮ ਕਰੇਗਾ | ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇ. ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਇਹ ਨਗਰ ਕੀਰਤਨ 25 ਨਵੰਬਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਤੋਂ ਆਰੰਭ ਹੋ ਕੇ 29 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੁੱਜ ਕੇ ਸੰਪੰਨ ਹੋਵੇਗਾ | ਉਨ੍ਹਾਂ ਕਿਹਾ ਕਿ ਨਗਰ ਕੀਰਤਨ ਦਾ ਮੁਹਾਲੀ ਪਹੁੰਚਣ 'ਤੇ ਪੂਰੇ ਜੋਸ਼ ਅਤੇ ਜਾਹੋ-ਜਲਾਲ ਨਾਲ ਸਵਾਗਤ ਕੀਤਾ ਜਾਵੇਗਾ | ਮੀਟਿੰਗ 'ਚ ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਟੌਹੜਾ, ਤਾਲਮੇਲ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਮਾਨ, ਕਰਮ ਸਿੰਘ ਬਬਰਾ ਸੀਨੀਅਰ ਮੀਤ ਪ੍ਰਧਾਨ, ਕਮਲਜੀਤ ਸਿੰਘ ਰੂਬੀ, ਰਮਨਦੀਪ ਸਿੰਘ ਬਾਵਾ, ਪ੍ਰੀਤਮ ਸਿੰਘ, ਬੀਬੀ ਮਨਮੋਹਨ ਕੌਰ, ਸੁਖਵਿੰਦਰ ਸਿੰਘ, ਗੁਰਭਾਗ ਸਿੰਘ, ਭਾਈ ਜਤਿੰਦਰ ਸਿੰਘ ਬਟਾਲਾ, ਭਾਈ ਸਤਨਾਮ ਸਿੰਘ ਪ੍ਰਚਾਰਕ ਅਤੇ ਭਾਈ ਸਤਨਾਮ ਸਿੰਘ ਮਨੌਲੀ ਪ੍ਰਚਾਰਕ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਕੌਂਸਲ ਪ੍ਰਧਾਨ ਆਸ਼ੂ ਉਪਨੇਜਾ ਨੇ ਸ਼ਹਿਰ ਵਿਚ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ <br/> ਅਗਲੀ ਖ਼ਬਰ ਰਤਵਾੜਾ ਸਾਹਿਬ ਸਕੂਲ ਵਿਖੇ ਨੌਵੇਂ ਪਾਤਿਸ਼ਾਹ ਦਾ 350ਵਾਂ ਸ਼ਹਾਦਤ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।