29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਮੋਰਨੀ ਖੇਤਰ ਵਿਖੇ ਖੱਡ 'ਚ ਕਾਰ ਡਿਗਣ ਕਾਰਨ ਵਿਅਕਤੀ ਦੀ ਮੌਤ <br/>

ਮੋਰਨੀ ਖੇਤਰ ਵਿਖੇ ਖੱਡ 'ਚੋਂ ਮਿ੍ਤਕ ਦੀ ਲਾਸ਼ ਨੂੰ ਬਾਹਰ ਕੱਢਦੇ ਹੋਏ ਲੋਕ | ਤਸਵੀਰ : ਕਪਿਲ <br/> 03-12-2025
ਪੰਚਕੂਲਾ, 2 ਦਸੰਬਰ (ਕਪਿਲ)-ਪੰਚਕੂਲਾ ਜਿਲ੍ਹੇ ਦੇ ਮੋਰਨੀ ਘਾਟੀ ਮਾਰਗ 'ਤੇ ਦੇਰ ਰਾਤ ਇਕ ਦਰਦਨਾਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਹਾਦਸਾ ਰਾਤ ਦੇ ਸਮੇਂ ਵਾਪਰਿਆ, ਜਦੋਂ ਇਕ ਕਾਰ ਬੇਕਾਬੂ ਹੋ ਕੇ ਇਕ ਖੱਡ 'ਚ ਜਾ ਡਿੱਗੀ | ਹਾਦਸੇ ਦੀ ਸੂਚਨਾ ਸਵੇਰੇ ਉਸ ਵੇਲੇ ਮਿਲੀ, ਜਦੋਂ ਸਥਾਨਕ ਲੋਕਾਂ ਨੇ ਖੱਡ 'ਚ ਇਕ ਵਾਹਨ ਤੇ ਇਕ ਨੌਜਵਾਨ ਦੀ ਲਾਸ਼ ਦੇਖੀ, ਜਿਸ 'ਤੇ ਉਨ੍ਹਾਂ ਤੁਰੰਤ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਟੀਮ ਮੌਕੇ 'ਤੇ ਪਹੁੰਚ ਕੇ ਕਾਫੀ ਮੁਸ਼ੱਕਤ ਤੋਂ ਬਾਅਦ ਲਾਸ਼ ਨੂੰ ਬਾਹਰ ਕੱਢਿਆ | ਮਿ੍ਤਕ ਦੀ ਪਛਾਣ ਸਿਰਸਾ ਜ਼ਿਲ੍ਹੇ ਦੇ ਡੱਬਵਾਲੀ ਨਿਵਾਸੀ ਵਜੋਂ ਹੋਈ ਹੈ | ਮੁੱਢਲੀ ਜਾਂਚ 'ਚ ਪਤਾ ਲੱਗਾ ਹੈ ਕਿ ਉਹ ਇਕ ਵਿਆਹ ਸਮਾਰੋਹ ਤੋਂ ਵਾਪਸ ਘਰ ਜਾ ਰਿਹਾ ਸੀ, ਜਦੋਂ ਇਹ ਹਾਦਸਾ ਵਾਪਰਿਆ | ਪੁਲਿਸ ਵਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |

ਪਿਛਲੀ ਖ਼ਬਰ ਬਿਜਲੀ ਸੋਧ ਬਿੱਲ-2025 ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ (ਗ਼ੈਰ-ਸਿਆਸੀ) ਨੇ ਮੁੱਖ ਮੰਤਰੀ ਦਾ ਫੂਕਿਆ ਪੁਤਲਾ <br/... ਅਗਲੀ ਖ਼ਬਰ ਅਕਾਲੀ ਦਲ ਨੂੰ ਕਮਜ਼ੋਰ ਕਰਨ ਵਾਲੀਆਂ ਪਾਰਟੀਆਂ ਤੋਂ ਪੰਜਾਬੀਆਂ ਨੂੰ ਸੁਚੇਤ ਰਹਿਣ ਦੀ ਲੋੜ-ਐਚ.ਐਸ. ਵਾਲੀਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।