15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਕਾਂਗਰਸ ਦਾ ਕੌਮੀ ਪ੍ਰਤਿਭਾ ਖੋਜ ਪ੍ਰੋਗਰਾਮ <br/>

ਅਜੀਤ ਡੈਸਕ 04-12-2025
ਚੰਡੀਗੜ੍ਹ 3 ਦਸੰਬਰ (ਅਜੀਤ ਬਿਊਰੋ)- ਕੁਲ ਹਿੰਦ ਕਾਂਗਰਸ ਕਮੇਟੀ ਵਲੋਂ ਸ਼ੁਰੂ ਕੀਤੇ ਕੌਮੀ ਪ੍ਰਤਿਭਾ ਖੋਜ ਪ੍ਰੋਗਰਾਮ 'ਚ ਸ਼ਾਮਿਲ ਹੋਣ ਲਈ ਪੰਜਾਬ ਦੇ ਨੌਜਵਾਨ ਮੁੰਡੇ ਕੁੜੀਆਂ ਲਈ ਆਨਲਾਈਨ ਅਰਜ਼ੀ ਭੇਜਣ ਦਾ ਆਖ਼ਰੀ ਦਿਨ 5 ਦਸੰਬਰ ਰੱਖਿਆ ਗਿਆ ਹੈ | ਇਸ ਗੱਲ ਦੀ ਜਾਣਕਾਰੀ ਅੱਜ ਇੱਥੇ ਇਕ ਮੀਟਿੰਗ ਮਗਰੋਂ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪੰਜਾਬ ਕਾਂਗਰਸ ਦੇ ਬੁਲਾਰੇ ਨੇ ਦਿੱਤੀ | ਇਸ ਪ੍ਰੋਗਰਾਮ ਦੀ ਸ਼ੁਰੂਆਤ ਪਿਛਲੇ ਦਿਨੀ ਪੰਜਾਬ ਕਾਂਗਰਸ ਭਵਨ ਤੋਂ ਕੀਤੀ ਗਈ ਸੀ | ਗਰੀਮਾ ਮਹਿਰਾ ਦਸੌਨੀ ਪੰਜਾਬ ਇੰਚਾਰਜ (ਨੈਸ਼ਨਲ ਟੈਲੈਂਟ ਹੰਟ ਪ੍ਰੋਗਰਾਮ) ਨੇ ਇਸ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਇਸ ਪ੍ਰੋਗਰਾਮ ਦਾ ਮਕਸਦ ਨੌਜਵਾਨਾਂ ਨੂੰ ਇਸ ਸਬੰਧੀ ਟਰੇਨਿੰਗ ਦੇ ਕੇ ਮਜ਼ਬੂਤ ਅਤੇ ਸਸ਼ਕਤ ਬਣਾਉਣਾ ਹੈ | ਉਨ੍ਹਾਂ ਕਿਹਾ ਕਿ ਇਸ ਮੁਹਿੰਮ ਲਈ ਅਰਜ਼ੀਆਂ ਦੇਣ ਦੀ ਆਖ਼ਰੀ ਤਾਰੀਖ ਏ.ਆਈ.ਸੀ.ਸੀ ਵਲੋਂ 5 ਦਸੰਬਰ ਨਿਰਧਾਰਤ ਕੀਤੀ ਗਈ ਹੈ | ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਇਸ ਪ੍ਰੋਗਰਾਮ ਨਾਲ ਜੁੜਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਜੇ ਉਹ ਆਪਣੇ ਸੂਬੇ ਦੇ ਲੋਕਾਂ ਦੀ ਆਵਾਜ਼ ਬਣਨਾ ਚਾਹੁੰਦੇ ਹੋ, ਤਾਂ ਨੈਸ਼ਨਲ ਟੈਲੈਂਟ ਹੰਟ ਪ੍ਰੋਗਰਾਮ ਰਾਹੀਂ ਪਾਰਟੀ ਨਾਲ ਜੁੜ ਜੁੜਕੇ ਭਾਰਤੀ ਸੰਵਿਧਾਨ ਦੀ ਰੱਖਿਆ ਦੇ ਨਾਲ ਨਾਲ ਪੰਜਾਬ ਲਈ ਚੱਲ ਰਹੇ ਸੰਘਰਸ਼ ਦਾ ਹਿੱਸਾ ਬਣ ਸਕਦੇ ਹਨ | ਉਨ੍ਹਾਂ ਦੱਸਿਆ ਕਿ ਟੈਲੈਂਟ ਹੰਟ ਮੁਹਿੰਮ ਤਹਿਤ ਜ਼ਿਲ੍ਹਾ, ਖੇਤਰ, ਸੂਬਾ ਅਤੇ ਰਾਸ਼ਟਰੀ ਪੱਧਰ ਤੱਕ ਕਾਂਗਰਸ ਪਾਰਟੀ ਦੇ ਬੁਲਾਰਿਆਂ ਅਤੇ ਪੈਨਲਿਸਟਾਂ ਦੀ ਨਿਯੁਕਤੀ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ 6 ਤੋਂ 9 ਦਸੰਬਰ ਤੱਕ ਅਰਜ਼ੀਆਂ ਦੀ ਜਾਂਚ ਹੋਵੇਗੀ ਜਿਸ ਮਗਰੋਂ ਖੇਤਰੀ ਪੱਧਰ 'ਤੇ ਇੰਟਰਵਿਊ ਕਰਵਾਏ ਜਾਣਗੇ | ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਕਾਂਗਰਸ ਦੀ ਵਿਚਾਰਧਾਰਾ ਅਤੇ ਨੀਤੀਆਂ ਦੀ ਸਮਝ, ਸਮਕਾਲੀ ਮਸਲਿਆਂ 'ਤੇ ਪਕੜ ਅਤੇ ਉਮੀਦਵਾਰ ਦੀ ਯੋਗਤਾ ਦੇ ਆਧਾਰ 'ਤੇ ਮੁਲਾਂਕਣ ਕੀਤਾ ਜਾਵੇਗਾ | ਇੱਥੇ ਦੱਸਣਯੋਗ ਹੈ ਕਿ ਇਸ ਪ੍ਰੋਗਰਾਮ ਨੂੰ ਕਾਂਗਰਸ ਦੇ ਯੁਵਰਾਜ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਤਿਆਰ ਕੀਤਾ ਗਿਆ ਹੈ |

ਪਿਛਲੀ ਖ਼ਬਰ ਗੈਂਗਸਟਰ ਇੰਦਰਪ੍ਰੀਤ ਪੈਰੀ ਦੇ ਕਤਲ ਮਾਮਲੇ 'ਚ ਮੁਲਜ਼ਮਾਂ ਵਲੋਂ ਪੰਚਕੂਲਾ ਵਿਖੇ ਗੱਡੀ ਛੱਡ ਕੇ ਫ਼ਰਾਰ ਹੋਣ ਦੀ ਫੁਟੇਜ਼ ਆ... ਅਗਲੀ ਖ਼ਬਰ ਮੁਹਾਲੀ ਲਈ ਤਾਇਨਾਤ ਪੰਚਾਇਤ ਸੰਮਤੀ ਚੋਣਾਂ ਬਾਰੇ ਚੋਣ ਅਬਜ਼ਰਵਰ ਵਲੋਂ ਡੀ. ਸੀ., ਐੱਸ. ਐੱਸ. ਪੀ.ਅਤੇ ਹੋਰਨਾਂ ਅਧਿਕਾਰੀਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।