15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਬੈਨੀਪਾਲ ਗਰੁੱਪ ਵਲੋਂ ਸਾਫ਼-ਸੁਥਰੇ ਅਕਸ ਦੇ ਉਮੀਦਵਾਰਾਂ ਨੂੰ ਸਮਰਥਨ ਦੇਣ ਦਾ ਐਲਾਨ <br/>

ਇਲਾਕੇ ਦੇ ਵਸਨੀਕਾਂ ਨਾਲ ਚੋਣਾਂ ਸੰਬੰਧੀ ਵਿਚਾਰ ਚਰਚਾ ਉਪਰੰਤ ਜਾਣਕਾਰੀ ਦਿੰਦੇ ਹੋਏ ਸਮਾਜ ਸੇਵੀ ਦਲਵਿੰਦਰ ਸਿੰਘ ਬੈਨੀਪਾਲ ਤੇ ਹੋਰ | ਤਸਵੀਰ : ਦਿਲਬਰ ਸਿੰਘ ਖੈਰਪੁਰ <br/> 04-12-2025
ਮੁੱਲਾਂਪੁਰ ਗਰੀਬਦਾਸ, 3 ਦਸੰਬਰ (ਦਿਲਬਰ ਸਿੰਘ ਖੈਰਪੁਰ)-ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸੰਬੰਧੀ ਹਲਕਾ ਖਰੜ ਤੋਂ ਸਮਾਜ ਸੇਵੀ ਖੇਡ ਪ੍ਰਮੋਟਰ ਦਲਵਿੰਦਰ ਸਿੰਘ ਬੈਨੀਪਾਲ ਵਲੋਂ ਇਲਾਕੇ ਦੇ ਮੋਹਤਬਰਾਂ ਨਾਲ ਕਰਤਾਰਪੁਰ (ਨਿਊ ਚੰਡੀਗੜ੍ਹ) ਸਥਿਤ ਦਫਤਰ ਵਿਚ ਇਕ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਸ਼ਖ਼ਸੀਅਤਾਂ ਨੇ ਭਾਗ ਲਿਆ ਅਤੇ ਆਉਣ ਵਾਲੀਆਂ ਚੋਣਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ | ਇਸ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਬੈਨੀਪਾਲ ਨੇ ਦੱਸਿਆ ਕਿ ਉਹ ਇਨ੍ਹਾਂ ਚੋਣਾਂ ਵਿਚ ਸਾਫ਼ ਸੁਥਰੇ ਅਕਸ ਅਤੇ ਇਮਾਨਦਾਰ ਉਮੀਦਵਾਰਾਂ ਨੂੰ ਸਮਰਥਨ ਦੇਣਗੇ | ਉਨ੍ਹਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਵਲੋਂ ਖੁੱਲ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਹਮਾਇਤ ਕੀਤੀ ਗਈ ਸੀ ਅਤੇ ਲੋਕਾਂ ਨੂੰ ਵੋਟਾਂ ਪਾਉਣ ਲਈ ਅਪੀਲ ਕੀਤੀ ਗਈ ਸੀ, ਪਰ ਪਾਰਟੀ ਦੇ ਉਮੀਦਵਾਰ ਨੇ ਜਿੱਤਣ ਤੋਂ ਬਾਅਦ ਕਦੇ ਵੀ ਇਲਾਕੇ ਦੀ ਸਾਰ ਨਹੀਂ ਲਈ ਅਤੇ ਆਮ ਲੋਕਾਂ ਦੇ ਅਧੂਰੇ ਪਏ ਜ਼ਰੂਰੀ ਕੰਮ ਉਸੇ ਤਰ੍ਹਾਂ ਪਏ ਹਨ, ਜਿਨ੍ਹਾਂ ਨੂੰ ਲੈ ਕੇ ਇਲਾਕੇ ਦੇ ਲੋਕਾਂ ਵਿਚ ਆਮ ਆਦਮੀ ਪਾਰਟੀ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ | ਇਸ ਲਈ ਇਸ ਵਾਰ ਉਹ ਸੋਚ ਸਮਝ ਕੇ ਲੋਕਾਂ ਨੂੰ ਸਾਫ਼ ਸੁਥਰੇ ਅਕਸ ਵਾਲੇ ਅਤੇ ਇਮਾਨਦਾਰ ਉਮੀਦਵਾਰਾਂ ਨੂੰ ਸਮਰਥਨ ਦੇਣ ਲਈ ਅਪੀਲ ਕਰਨਗੇ | ਉਨ੍ਹਾਂ ਕਿਹਾ ਕਿ ਇਸ ਵਾਰ ਬੈਨੀਪਾਲ ਗਰੁੱਪ ਲੋਕਾਂ ਨਾਲ ਧੱਕਾ ਨਹੀਂ ਹੋਣ ਦੇਵੇਗਾ ਅਤੇ ਡੱਟ ਕੇ ਉਨ੍ਹਾਂ ਉਮੀਦਵਾਰਾਂ ਦਾ ਸਹਿਯੋਗ ਕਰਨਗੇ, ਜਿਹੜੇ ਲੋਕਾਂ ਪ੍ਰਤੀ ਜਵਾਬਦੇਹ ਹੋਣਗੇ | ਇਸ ਮੌਕੇ ਹਰਨੇਕ ਸਿੰਘ ਬੜੌਦੀ, ਹਰਜੀਤ ਸਿੰਘ ਮਾਣਕਪੁਰ, ਗੁਰਜੀਤ ਸਿੰਘ ਫੌਜੀ, ਤਰਲੋਚਨ ਸਿੰਘ ਤੋਚੀ, ਮਾਸਟਰ ਹਰਨੇਕ ਸਿੰਘ ਮਾਵੀ, ਜਗਦੀਸ਼ ਸਿੰਘ ਦੀਸ਼ਾ, ਮੇਵਾ ਸਿੰਘ ਖਿਜ਼ਰਾਬਾਦ, ਜਗਤਾਰ ਸਿੰਘ, ਪਰਗਟ ਸਿੰਘ ਫਾਟਵਾਂ, ਰਣਬੀਰ ਸਿੰਘ ਬਾਬਾ, ਲਖਵੀਰ ਸਿੰਘ ਲੱਖੀ, ਦਰਸ਼ਨ ਸਿੰਘ ਮਾਣਕਪੁਰ, ਅਵਤਾਰ ਸਿੰਘ ਖੈਰਪੁਰ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਸੀ. ਐੱਲ. ਯੂ. ਤੇ ਲਾਇਸੰਸ ਫ਼ੀਸਾਂ 'ਚ ਭਾਰੀ ਵਾਧੇ ਦਾ ਪ੍ਰਾਪਰਟੀ ਕਾਰੋਬਾਰੀਆਂ ਵਲੋਂ ਵਿਰੋਧ ਕੌਂਸਲ ਮੀਟਿੰਗ 'ਚ ਨੋਟੀ... ਅਗਲੀ ਖ਼ਬਰ ਦੇਸ਼ 'ਚੋਂ ਭਿ੍ਸ਼ਟਾਚਾਰ ਖ਼ਤਮ ਕਰਕੇ ਹੀ ਦੇਸ਼ ਨੂੰ ਵਿਕਸਿਤ ਕੀਤਾ ਜਾ ਸਕਦਾ ਹੈ- ਨਰਿੰਦਰ ਅਰੋੜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।