15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

13ਵੀਂਆਂ ਡਾ. ਅਮਰਜੀਤ ਸਿੰਘ ਖਹਿਰਾ ਯਾਦਗਾਰੀ ਸਾਲਾਨਾ ਖੇਡਾਂ ਦਾ ਇਨਾਮ ਵੰਡ ਸਮਾਗਮ ਕਰਵਾਇਆ <br/>

ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵਲੋਂ ਕਰਵਾਏ ਗਏ ਇਨਾਮ ਵੰਡ ਸਮਾਗਮ ਦੌਰਾਨ ਜੇਤੂ ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਮੁੱਖ ਮਹਿਮਾਨ ਕੁਲਜੀਤ ਸਿੰਘ ਬੇਦੀ ਤੇ ਪ੍ਰਬੰਧਕ | ਅਜੀਤ ਤਸਵੀਰ <br/> 04-12-2025
ਐੱਸ. ਏ. ਐੱਸ. ਨਗਰ, 3 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵਲੋਂ 13ਵੀਂਆਂ ਡਾ. ਅਮਰਜੀਤ ਸਿੰਘ ਖਹਿਰਾ ਯਾਦਗਾਰੀ ਖੇਡਾਂ ਦਾ ਇਨਾਮ ਵੰਡ ਸਮਾਗਮ ਸਥਾਨਕ ਫੇਜ਼-7 ਦੇ ਕਮਿਊਨਿਟੀ ਸੈਂਟਰ ਵਿਖੇ ਕਰਵਾਇਆ ਗਿਆ | ਇਸ ਮੌਕੇ ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿਨ੍ਹਾਂ ਦਾ ਐਸੋਸੀਏਸ਼ਨ ਦੇ ਪ੍ਰਧਾਨ ਬਿ੍ਗੇਡੀਅਰ ਜੇ. ਐਸ. ਜਗਦੇਵ, ਮੀਤ ਪ੍ਰਧਾਨ ਜਰਨੈਲ ਸਿੰਘ, ਆਰ. ਪੀ. ਸਿੰਘ ਵਿੰਗ, ਹਰਜਿੰਦਰ ਸਿੰਘ ਅਤੇ ਹਰਿੰਦਰ ਹੈਰੀ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਐਸੋਸੀਏਸ਼ਨ ਦੇ ਸਕੱਤਰ ਪਬਲਿਕ ਰਿਲੇਸ਼ਨ ਹਰਿੰਦਰਪਾਲ ਸਿੰਘ ਹੈਰੀ ਨੇ ਦੱਸਿਆ ਕਿ ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵਲੋਂ ਕਰਵਾਈਆਂ ਗਈਆਂ ਖੇਡਾਂ ਦੌਰਾਨ ਅਥਲੈਟਿਕਸ, ਟੇਬਲ ਟੈਨਿਸ, ਕੈਰਮ ਬੋਰਡ, ਸਡੂਕੋ, ਮੈਥਡੂਕੋ, ਕਰੋਕੇ, ਟੈਨਿਸ, ਕਾਰਡਜ਼ ਅਤੇ ਚੈਸ ਦੇ ਖਿਡਾਰੀਆਂ ਵਲੋਂ ਵੱਖ-ਵੱਖ ਖੇਡਾਂ 'ਚ ਭਾਗ ਲਿਆ ਗਿਆ | ਐਸੋਸੀਏਸ਼ਨ ਦੇ ਚੀਫ਼ ਕਨਵੀਨਰ (ਖੇਡਾਂ) ਹਰਜਿੰਦਰ ਸਿੰਘ ਅਤੇ ਜੁਆਇੰਟ ਕਨਵੀਨਰ ਗੁਰਦੀਪ ਸਿੰਘ ਨੇ ਦੱਸਿਆ ਕਿ ਵੱਖ-ਵੱਖ ਖੇਡ ਮੁਕਾਬਲਿਆਂ ਦੌਰਾਨ ਕਰੀਬ 85 ਖਿਡਾਰੀਆਂ ਨੇ ਭਾਗ ਲਿਆ, ਜਿਨ੍ਹਾਂ ਵਿਚ ਤਕਰੀਬਨ 20 ਮਹਿਲਾ ਖਿਡਾਰਨਾਂ ਵੀ ਸ਼ਾਮਿਲ ਸਨ | ਉਨ੍ਹਾਂ ਦੱਸਿਆ ਕਿ ਖਿਡਾਰੀਆਂ ਨੂੰ 60 ਪਲੱਸ ਅਤੇ 75 ਪਲੱਸ ਵਰਗਾਂ ਵਿਚ ਵੰਡਿਆ ਗਿਆ ਸੀ, ਜਿਨ੍ਹਾਂ ਵਲੋਂ ਤਕਰੀਬਨ 80 ਇਨਾਮ ਹਾਸਿਲ ਕੀਤੇ ਗਏ | ਖੇਡ ਮੁਕਾਬਲਿਆਂ ਦੌਰਾਨ ਜਿਥੇ ਕੈਪਟਨ ਬਲਵੰਤ ਸਿੰਘ ਗਰੁਨੀਆ ਵਲੋਂ 5 ਖੇਡਾਂ ਵਿਚ ਜਿੱਤ ਹਾਸਿਲ ਕੀਤੀ, ਉਥੇ ਹੀ ਮਹਿਲਾ ਖਿਡਾਰੀਆਂ 'ਚੋਂ ਡਾ. ਬਲਵਿੰਦਰ ਕੌਰ ਰਾਣਾ ਵਲੋਂ 5 ਖੇਡਾਂ ਵਿਚ ਜਿੱਤ ਦਰਜ ਕੀਤੀ ਗਈ | ਇਸ ਤੋਂ ਇਲਾਵਾ ਡਾ. ਜੇ. ਐੱਸ. ਰਾਮਗੜ੍ਹੀਆ ਅਤੇ ਨਰਿੰਦਰ ਸਿੰਘ ਸਕੱਤਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਅੰਤ 'ਚ ਸੰਸਥਾ ਦੇ ਪ੍ਰਧਾਨ ਬਿ੍ਗੇਡੀਅਰ ਜੇ. ਐਸ. ਜਗਦੇਵ ਨੇ ਵੱਖ-ਵੱਖ ਖੇਡਾਂ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਦਾ ਸਹਿਯੋਗ ਦੇਣ ਬਦਲੇ ਉਚੇਚੇ ਤੌਰ 'ਤੇ ਧੰਨਵਾਦ ਕੀਤਾ |

ਪਿਛਲੀ ਖ਼ਬਰ ਇੰਦਰਪਾਲ ਸਿੰਘ ਧੰਨਾ ਅਤੇ ਡੀ ਕੇ ਤਿਵਾੜੀ ਵਲੋਂ ਹਰਪ੍ਰੀਤ ਸੰਧੂ ਨੂੰ ਮਿਲੇ ਸਨਮਾਨ ਲਈ ਉਨ੍ਹਾਂ ਦੀ ਕੀਤੀ ਸ਼ਲਾਘਾ ਅਗਲੀ ਖ਼ਬਰ ਪੰਚਾਇਤੀ ਚੋਣਾਂ ਨੂੰ ਲੈ ਕੇ ਡੇਰਾਬੱਸੀ ਪੁਲਿਸ ਹੋਈ ਚੌਕਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।