15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਇੰਦਰਪਾਲ ਸਿੰਘ ਧੰਨਾ ਅਤੇ ਡੀ ਕੇ ਤਿਵਾੜੀ ਵਲੋਂ ਹਰਪ੍ਰੀਤ ਸੰਧੂ ਨੂੰ ਮਿਲੇ ਸਨਮਾਨ ਲਈ ਉਨ੍ਹਾਂ ਦੀ ਕੀਤੀ ਸ਼ਲਾਘਾ

ਅਜੀਤ ਡੈਸਕ 04-12-2025
ਚੰਡੀਗੜ੍ਹ, 3 ਦਸੰਬਰ (ਅਜੀਤ ਬਿਊਰੋ) – ਨਵੀਂ ਦਿੱਲੀ ਵਿਚ ਸੰਵਿਧਾਨ ਦਿਵਸ ਸਮਾਗਮ ਮੌਕੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਿਤਾਬ ਦੇ ਲੇਖਣ ਲਈ ਭਾਰਤ ਦੇ ਚੀਫ਼ ਜਸਟਿਸ ਵਲੋਂ ਰਾਜ ਸੂਚਨਾ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ ਨੂੰ ਸਨਮਾਨ ਪੱਤਰ ਦਿੱਤਾ ਗਿਆ ਸੀ, ਜਿਸ ਲਈ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਅਤੇ ਪ੍ਰਸ਼ਾਸਕੀ ਸੁਧਾਰ ਦੇ ਵਧੀਕ ਮੁੱਖ ਸਕੱਤਰ ਡੀ.ਕੇ. ਤਿਵਾੜੀ (ਆਈ.ਏ.ਐਸ.) ਨੇ ਉਨ੍ਹਾਂ ਦੀ ਭਰਵੀਂ ਸ਼ਲਾਘਾ ਕੀਤੀ ਹੈ | ਇੰਦਰਪਾਲ ਸਿੰਘ ਧੰਨਾ ਨੇ ਕਿਹਾ ਕਿ ਹਰਪ੍ਰੀਤ ਸੰਧੂ ਦੀ ਇਹ ਅਹਿਮ ਪ੍ਰਾਪਤੀ ਹੈ ਅਤੇ ਇਹ ਪੰਜਾਬ ਰਾਜ ਸੂਚਨਾ ਕਮਿਸ਼ਨ ਲਈ ਵੱਡੇ ਮਾਣ ਵਾਲੀ ਗੱਲ ਹੈ | ਉਨ੍ਹਾਂ ਦੱਸਿਆ ਕਿ ਸ. ਸੰਧੂ ਵੱਲੋਂ ਪੰਜਾਬ ਦੇ ਅਮੀਰ ਸਿੱਖ ਵਿਰਸੇ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਗਏ ਅਣਥੱਕ ਯਤਨ ਸ਼ਲਾਘਾਯੋਗ ਹਨ |

ਪਿਛਲੀ ਖ਼ਬਰ ਚੰਡੀਗੜ੍ਹ 'ਚ ਵੱਡੀ ਚੋਰੀ: ਕਾਰ 'ਚੋਂ ਪਾਸਪੋਰਟ, ਡਾਲਰ, ਅੰਗੂਠੀਆਂ ਸਮੇਤ ਕੀਮਤੀ ਸਾਮਾਨ ਚੋਰੀ ਅਗਲੀ ਖ਼ਬਰ 13ਵੀਂਆਂ ਡਾ. ਅਮਰਜੀਤ ਸਿੰਘ ਖਹਿਰਾ ਯਾਦਗਾਰੀ ਸਾਲਾਨਾ ਖੇਡਾਂ ਦਾ ਇਨਾਮ ਵੰਡ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।