14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਵਿਧਾਇਕ ਰੰਧਾਵਾ ਵਲੋਂ ਬਲਟਾਣਾ ਖੇਤਰ 'ਚ 2 ਨਵੇਂ ਟਿਊਬਵੈੱਲਾਂ ਦਾ ਉਦਘਾਟਨ <br/>

ਬਲਟਾਣਾ ਵਿਖੇ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ | ਤਸਵੀਰ : ਹੈਪੀ ਪੰਡਵਾਲਾ <br/> 04-12-2025
ਜ਼ੀਰਕਪੁਰ, 3 ਦਸੰਬਰ (ਹੈਪੀ ਪੰਡਵਾਲਾ)-ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਅੱਜ ਬਲਟਾਣਾ ਖੇਤਰ ਦੇ ਵਾਰਡ ਨੰ. 1 ਅਤੇ 5 'ਚ 81.06 ਰੁ. ਦੀ ਲਾਗਤ ਨਾਲ ਤਿਆਰ ਹੋਏ ਪਾਣੀ ਦੇ 2 ਨਵੇਂ ਟਿਊਬਵੈੱਲਾਂ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਇਲਾਕੇ 'ਚ ਸਾਫ਼ ਤੇ ਸ਼ੁੱਧਤਾ ਭਰਪੂਰ ਪਾਣੀ ਦੀ ਉਪਲੱਬਧਤਾ ਯਕੀਨੀ ਬਣਾਉਣਾ ਸਰਕਾਰ ਦੀ ਸਭ ਤੋਂ ਵੱਡੀ ਤਰਜ਼ੀਹ ਹੈ ਤਾਂ ਜੋ ਹਰ ਵਿਅਕਤੀ ਨੂੰ ਬਿਹਤਰ ਸਹੂਲਤਾਂ ਪ੍ਰਾਪਤ ਹੋ ਸਕਣ | ਉਨ੍ਹਾਂ ਕਿਹਾ ਕਿ ਇਹ ਨਵੇਂ ਟਿਊਬਵੈੱਲ ਜ਼ੀਰਕਪੁਰ ਦੇ ਬਲਟਾਣਾ ਇਲਾਕੇ ਦੇ ਉਨ੍ਹਾਂ ਹਿੱਸਿਆਂ 'ਚ ਲਗਾਏ ਗਏ ਹਨ, ਜਿਥੇ ਕਿ ਪਿਛਲੇ ਸਮੇਂ ਦੌਰਾਨ ਪਾਣੀ ਦੀ ਕਿੱਲਤ ਮਹਿਸੂਸ ਕੀਤੀ ਜਾ ਰਹੀ ਸੀ | ਇਸ ਪ੍ਰਾਜੈਕਟ ਦੇ ਸਾਕਾਰ ਰੂਪ 'ਚ ਆਉਣ ਨਾਲ ਸੈਂਕੜੇ ਘਰਾਂ ਨੂੰ ਸਾਫ਼ ਤੇ ਨਿਰਵਿਘਨ ਪਾਣੀ ਦੀ ਸਹੂਲਤ ਮਿਲੇਗੀ | ਉਨ੍ਹਾਂ ਕਿਹਾ ਕਿ ਜ਼ੀਰਕਪੁਰ, ਡੇਰਾਬੱਸੀ ਅਤੇ ਆਸ-ਪਾਸ ਦੇ ਸ਼ਹਿਰੀ ਖੇਤਰਾਂ 'ਚ ਵਿਕਾਸ ਕਾਰਜ ਬਿਨਾਂ ਕਿਸੇ ਰੁਕਾਵਟ ਤੋਂ ਜਾਰੀ ਹਨ ਅਤੇ ਸਰਕਾਰ ਵਲੋਂ ਲੋਕ ਸਹੂਲਤਾਂ ਨਾਲ ਜੁੜੇ ਹੋਰ ਪ੍ਰਾਜੈਕਟ ਵੀ ਜਲਦ ਪੂਰੇ ਕੀਤੇ ਜਾਣਗੇ | ਇਸ ਮੌਕੇ ਵਾਰਡ ਵਾਸੀਆਂ ਸਮੇਤ ਵਿਭਾਗੀ ਅਧਿਕਾਰੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਰਜਾ-4 ਕਰਮਚਾਰੀਆਂ ਵਲੋਂ ਦਰਜਾ-4 ਕਮੇਟੀ ਦੇ ਨਵੇਂ ਅਹੁਦੇਦਾਰਾਂ ਦੀ ਚੋਣ <br/> ਅਗਲੀ ਖ਼ਬਰ ਪੂਰਵਾਂਚਲ ਭਾਈਚਾਰੇ ਵਿਰੁੱਧ ਭੜਕਾਊ ਬਿਆਨਬਾਜ਼ੀ ਦੇ ਦੋਸ਼, ਹਾਈ ਕੋਰਟ ਨੇ ਪੱਤਰਕਾਰ ਸੰਦੀਪ ਸਿੰਘ ਅਟਵਾਲ ਦੀ ਅਗਾਊਾ ਜ਼ਮਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।