26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ 'ਤੇ ਹੋਈ ਹੈਲੀਕਾਪਟਰ ਨਾਲ ਫੁੱਲਾਂ ਦੀ ਵਰਖਾ <br/>

ਗੱਲਬਾਤ ਕਰਦੇ ਹੋਏ ਖੇਡ ਪ੍ਰਮੋਟਰ ਰੂਪਾ ਸੋਹਾਣਾ ਅਤੇ ਕੌਂਸਲਰ ਹਰਜੀਤ ਸਿੰਘ ਭੋਲੂ | ਅਜੀਤ ਤਸਵੀਰ <br/> 05-12-2025
ਐੱਸ. ਏ. ਐੱਸ. ਨਗਰ, 4 ਦਸੰਬਰ (ਪ੍ਰੋ. ਅਵਤਾਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੱਤਵੇਂ ਜਥੇਦਾਰ ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਪਹਿਲੀ ਵਾਰ ਸਮਾਜ ਸੇਵੀ ਅਤੇ ਖੇਡ ਪ੍ਰਮੋਟਰ ਰੂਪਾ ਸੋਹਾਣਾ ਤੇ ਕੌਂਸਲਰ ਹਰਜੀਤ ਸਿੰਘ ਭੋਲੂ ਵਲੋਂ ਹੈਲੀਕਾਪਟਰ ਰਾਹੀਂ ਬਾਬਾ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ | ਇਸ ਸੰਬੰਧੀ ਰੂਪਾ ਸੋਹਾਣਾ ਨੇ ਦੱਸਿਆ ਕਿ ਉਨ੍ਹਾਂ ਦੀ ਸ਼ੁਰੂ ਤੋਂ ਹੀ ਦਿਲੀ ਇੱਛਾ ਸੀ ਕਿ ਜਦੋਂ ਵੀ ਮੌਕਾ ਮਿਲਿਆ ਉਹ ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਇਹ ਵਿਲੱਖਣ ਸੇਵਾ ਨਿਭਾਉਣਗੇ | ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਬੀਤੇ ਦਿਨੀਂ ਦੇਹਰਾਦੂਨ ਤੋਂ ਉਚੇਚੇ ਤੌਰ 'ਤੇ ਬੁਕਿੰਗ ਕਰਕੇ ਹੈਲੀਕਾਪਟਰ ਮੰਗਵਾਇਆ ਅਤੇ ਇਸ 'ਚ 7 ਵਾਰੀ 1 ਕੁਇੰਟਲ ਗੁਲਾਬ ਦੇ ਫੁੱਲ ਤੇ 51 ਕਿੱਲੋ ਗੈਂਦੇ ਦੇ ਫੁੱਲ ਰੱਖ ਕੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ | ਉਨ੍ਹਾਂ ਕਿਹਾ ਕਿ ਗੁਰੂ ਮਹਾਰਾਜ ਦੀ ਕਿ੍ਪਾ ਨਾਲ ਭਵਿੱਖ 'ਚ ਵੀ ਇਹ ਸੇਵਾ ਨਿਰੰਤਰ ਜਾਰੀ ਰਹੇਗੀ |

ਪਿਛਲੀ ਖ਼ਬਰ 1 ਕਿੱਲੋ 200 ਗ੍ਰਾਮ ਗਾਂਜੇ ਸਮੇਤ ਇਕ ਕਾਬੂ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਪਿੰਡ ਝੱਲ ਠੀਕਰੀਵਾਲ ਵਿਖੇ ਸਮਾਗਮ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।