26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

1 ਕਿੱਲੋ 200 ਗ੍ਰਾਮ ਗਾਂਜੇ ਸਮੇਤ ਇਕ ਕਾਬੂ

ਅਜੀਤ ਡੈਸਕ 05-12-2025
ਲਾਲੜੂ, 4 ਦਸੰਬਰ (ਰਾਜਬੀਰ ਸਿੰਘ)-ਸਥਾਨਕ ਪੁਲਿਸ ਨੇ ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਝਰਮੜੀ ਨੇੜੇ 1 ਕਿੱਲੋ 200 ਗ੍ਰਾਮ ਗਾਂਜੇ ਸਮੇਤ ਇਕ ਵਿਅਕਤੀ ਨੂੰ ਗਿ੍ਫਤਾਰ ਕੀਤਾ ਹੈ | ਪੁਲਿਸ ਨੇ ਕਾਬੂ ਕੀਤੇ ਵਿਅਕਤੀ ਦੀ ਪਛਾਣ ਪਿੰਟੂ ਕੁਮਾਰ ਵਾਸੀ ਡੇਰਾਬੱਸੀ ਵਜੋਂ ਹੋਈ ਦੱਸੀ ਹੈ | ਇਸ ਸੰਬੰਧੀ ਲਾਲੜੂ ਪੁਲਿਸ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਗਸ਼ਤ ਦੌਰਾਨ ਝਰਮੜੀ ਬੈਰੀਅਰ ਨੇੜੇ ਵਾਹਨਾਂ ਦੀ ਜਾਂਚ ਕਰ ਰਹੀ ਸੀ ਤਾਂ ਇਸ ਦੌਰਾਨ ਅੰਬਾਲਾ ਤੋਂ ਆ ਰਹੀ ਇਕ ਬੱਸ ਨੂੰ ਚੈਕਿੰਗ ਲਈ ਰੋਕਿਆ ਗਿਆ ਤਾਂ ਉਸ 'ਚੋਂ ਇਕ ਵਿਅਕਤੀ ਉੱਤਰ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ ਤਾਂ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਵਿਅਕਤੀ ਨੂੰ ਕਾਬੂ ਕਰ ਲਿਆ ਅਤੇ ਜਦੋਂ ਉਸ ਦੇ ਬੈਗ ਦੀ ਤਲਾਸ਼ੀ ਲਈ ਗਈ ਤਾਂ ਉਸ 'ਚੋਂ ਕਥਿਤ ਤੌਰ 'ਤੇ 1 ਕਿੱਲੋ 200 ਗ੍ਰਾਮ ਗਾਂਜਾ ਬਰਾਮਦ ਹੋਇਆ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਖ਼ਿਲਾਫ਼ ਪੁਲਿਸ ਨੇ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਭਾਜਪਾ ਦੇ ਉਮੀਦਵਾਰ ਸੰਮਤੀ ਚੋਣਾਂ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ-ਰਾਣਾ ਗਿੱਲ ਅਗਲੀ ਖ਼ਬਰ ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ 'ਤੇ ਹੋਈ ਹੈਲੀਕਾਪਟਰ ਨਾਲ ਫੁੱਲਾਂ ਦੀ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।