ਮਾਜਰੀ, 4 ਦਸੰਬਰ (ਕੁਲਵੰਤ ਸਿੰਘ ਧੀਮਾਨ)-ਵਿਧਾਨ ਸਭਾ ਹਲਕਾ ਖਰੜ ਦੇ ਬਲਾਕ ਮਾਜਰੀ ਤੇ ਬਲਾਕ ਖਰੜ ਤੋਂ ਸੰਮਤੀ ਚੋਣਾਂ ਨੂੰ ਲੈ ਕੇ ਵੱਖ-ਵੱਖ ਰਾਜਸੀ ਪਾਰਟੀਆਂ ਸਮੇਤ ਆਜ਼ਾਦ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੇਪਰ ਦਾਖ਼ਲ ਕਰਵਾਏ ਗਏ ਹਨ | ਇਸੇ ਲੜੀ ਤਹਿਤ ਭਾਜਪਾ ਉਮੀਦਵਾਰਾਂ ਵਲੋਂ ਰਾਣਾ ਰਣਜੀਤ ਸਿੰਘ ਗਿੱਲ ਦੀ ਅਗਵਾਈ ਵਿਚ ਬਲਾਕ ਮਾਜਰੀ ਦੇ 15 ਜ਼ੋਨਾਂ ਤੇ ਖਰੜ ਦੇ 10 ਜ਼ੋਨਾਂ ਤੋਂ ਨਾਮਜ਼ਦਗੀਆ ਦਾਖ਼ਲ ਕਰਵਾਈਆਂ ਗਈਆਂ | ਇਸ ਮੌਕੇ ਰਾਣਾ ਗਿੱਲ ਨੇ ਕਿਹਾ ਕਿ ਨਾਮਜ਼ਦਗੀਆਂ ਦਾਖ਼ਲ ਕਰਨ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਸਮੁੱਚੇ ਅਮਲੇ ਵਲੋਂ ਪੂਰਨ ਸਹਿਯੋਗ ਦਿੱਤਾ | ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮੁੱਚੇ ਸਰਕਾਰੀ ਅਮਲੇ ਵਲੋਂ ਪੂਰੀ ਜ਼ਿੰਮੇਵਾਰੀ ਨਾਲ ਕੰਮ ਕੀਤਾ ਜਾ ਰਿਹਾ ਹੈ ਤੇ ਕਿਸੇ ਵੀ ਉਮੀਦਵਾਰ ਨਾਲ ਕੋਈ ਪੱਖਪਾਤ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਪਹਿਲੀ ਵਾਰੀ ਬਲਾਕ ਸੰਮਤੀ ਚੋਣਾਂ 'ਚ ਆਪਣੇ ਉਮੀਦਵਾਰ ਮੈਦਾਨ ਵਿਚ ਉਤਾਰੇ ਗਏ ਹਨ ਤੇ ਸਾਰੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸਟ, ਸਤਵੀਰ ਸ਼ਿੰਘ ਸੱਤੀ ਮੁੱਲਾਂਪੁਰ, ਸੁਖਵਿੰਦਰ ਸਿੰਘ ਗੋਲਡੀ, ਨਰਿੰਦਰ ਰਾਣਾ, ਮੋਹਿਤ ਪੰਡਿਤ ਮੰਡਲ ਪ੍ਰਧਾਨ, ਨਵੀ ਮਾਜਰੀ, ਪਰਮਿੰਦਰ ਸਿੰਘ ਭਿੰਦੀ, ਪਰਮਿੰਦਰ ਸਿੰਘ ਲੌਂਗੀਆ ਜਰਨੈਲ ਸਿੰਘ ਤੱਕੀਪੁਰ ਤੇ ਬੂਟਾ ਚਾਹੜ ਮਾਜਰਾ ਆਦਿ ਵੀ ਹਾਜ਼ਰ ਸਨ |