26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਪੰਚਾਇਤ ਸੰਮਤੀ ਚੋਣਾਂ 'ਚ 'ਆਪ' ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ-ਰਘਬੀਰ ਸਿੰਘ ਮੋਦੀ <br/>

ਅਜੀਤ ਡੈਸਕ 05-12-2025
ਖਰੜ, 4 ਦਸੰਬਰ (ਗੁਰਮੁੱਖ ਸਿੰਘ ਮਾਨ)-ਪੰਚਾਇਤ ਸੰਮਤੀ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ ਤੇ ਇਨ੍ਹਾਂ ਚੋਣਾਂ ਨੂੰ ਲੈ ਕੇ ਪਿੰਡਾਂ ਦੇ ਲੋਕਾਂ ਵੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ 'ਆਪ' ਦੇ ਬਲਾਕ ਪ੍ਰਧਾਨ ਤੇ ਪੰਚਾਇਤ ਸੰਮਤੀ ਚੋਣਾਂ ਲਈ ਸਵਾੜਾ ਜ਼ੋਨ ਤੋਂ ਨਾਮਜ਼ਦਗੀ ਪੇਪਰ ਦਾਖ਼ਲ ਕਰਨ ਉਪਰੰਤ ਰਘਬੀਰ ਸਿੰਘ ਮੋਦੀ ਨੇ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਖਰੜ ਹਲਕੇ ਦੀ ਵਿਧਾਇਕਾ ਅਨਮੋਲ ਗਗਨ ਮਾਨ ਦੀ ਅਗਵਾਈ 'ਚ ਖਰੜ ਹਲਕੇ ਦੇ ਪਿੰਡਾਂ ਦਾ ਵਿਕਾਸ ਕਰਵਾਇਆ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ 'ਚ ਇਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ ਲਈ ਪੰਚਾਇਤ ਸੰਮਤੀ ਚੋਣਾਂ 'ਚ 'ਆਪ' ਉਮੀਦਵਾਰਾਂ ਨੂੰ ਜਿਤਾਉਣਾ ਬਹੁਤ ਜ਼ਰੂਰੀ ਹੈ | ਇਸ ਮੌਕੇ ਸਰੋਜ ਰਾਣੀ ਰਸਨਹੇੜੀ, ਗੁਲਾਬ ਸਿੰਘ ਗੱਬੇਮਾਜਰਾ, ਅਮਨਦੀਪ ਕੌਰ ਨੱਗਲ ਫੈਜ਼ਗੜ੍ਹ, ਦਰਸ਼ਨ ਸਿੰਘ, ਜਰਨੈਲ ਸਿੰਘ, ਬਲਾਕ ਪ੍ਰਧਾਨ ਦਲਜੀਤ ਸਿੰਘ, ਵਿਕਾਸ ਮੋਹਨ ਪੀ. ਏ. ਹਲਕਾ ਵਿਧਾਇਕ, ਜਸਵੰਤ ਸਿੰਘ, ਹਰਿੰਦਰ ਸਿੰਘ ਤੇ ਹਰਨੈਲ ਸਿੰਘ ਸਮੇਤ ਵੱਡੀ ਗਿਣਤੀ ਗਿਣਤੀ 'ਚ ਪਿੰਡਾਂ ਦੇ ਪੰਚ-ਸਰਪੰਚ ਤੇ ਸਮਰਥਕ ਹਾਜ਼ਰ ਸਨ |

ਪਿਛਲੀ ਖ਼ਬਰ ਨਾਮਜ਼ਦਗੀਆਂ ਦੇ ਆਖਰੀ ਦਿਨ ਡੇਰਾਬੱਸੀ ਵਿਖੇ 149 ਉਮੀਦਵਾਰਾਂ ਨੇ ਨਾਮਜ਼ਦਗੀ ਪੇਪਰ ਕੀਤੇ ਦਾਖ਼ਲ <br/> ਅਗਲੀ ਖ਼ਬਰ ਭਾਜਪਾ ਦੇ ਉਮੀਦਵਾਰ ਸੰਮਤੀ ਚੋਣਾਂ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ-ਰਾਣਾ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।