26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਪਰਿਵਾਰ ਨਿਯੋਜਨ ਸਮਾਜਿਕ ਤਰੱਕੀ ਲਈ ਵੀ ਜ਼ਰੂਰੀ-ਸਿਵਲ ਸਰਜਨ

ਅਜੀਤ ਡੈਸਕ 05-12-2025
ਐੱਸ. ਏ. ਐੱਸ. ਨਗਰ, 4 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪਰਿਵਾਰ ਨਿਯੋਜਨ ਸਿਰਫ਼ ਜਨਸੰਖਿਆ ਕੰਟਰੋਲ ਦਾ ਹੀ ਸਾਧਨ ਨਹੀਂ, ਸਗੋਂ ਮਾਂ-ਬੱਚੇ ਦੀ ਸਿਹਤ, ਪਰਿਵਾਰ ਦੀ ਆਰਥਿਕ ਸਥਿਤੀ ਅਤੇ ਸਮਾਜਿਕ ਤਰੱਕੀ ਲਈ ਵੀ ਬਹੁਤ ਜ਼ਰੂਰੀ ਹੈ | ਇਹ ਗੱਲ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਇਥੇ ਜ਼ਿਲ੍ਹਾ ਹਸਪਤਾਲ ਵਿਚ 21 ਨਵੰਬਰ ਤੋਂ 4 ਦਸੰਬਰ ਤੱਕ ਮਨਾਏ ਗਏ ਪੁਰਸ਼ ਨਸਬੰਦੀ ਪੰਦ੍ਹਰਵਾੜੇ ਦੀ ਸਮਾਪਤੀ ਮੌਕੇ ਕਰਵਾਏ ਜਾਗਰੂਕਤਾ ਸਮਾਗਮ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਪਰਿਵਾਰ ਨਿਯੋਜਨ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ, ਸੁਰੱਖਿਅਤ ਪੁਰਸ਼ ਨਸਬੰਦੀ ਸੇਵਾਵਾਂ ਦੀ ਉਪਲੱਬਧਤਾ ਬਾਰੇ ਜਾਣਕਾਰੀ ਫੈਲਾਉਣਾ ਤੇ ਯੋਗ ਜੋੜਿਆਂ ਨੂੰ ਸਿਹਤਮੰਦ ਪਰਿਵਾਰ ਯੋਜਨਾ ਅਪਣਾਉਣ ਲਈ ਉਤਸ਼ਾਹਿਤ ਕਰਨਾ ਹੈ | ਉਨ੍ਹਾਂ ਕਿਹਾ ਕਿ ਚਾਹੇ ਮਹਿਲਾਵਾਂ ਲਈ ਟਿਊਵੈਕਟੋਮੀ ਹੋਵੇ ਜਾਂ ਪੁਰਸ਼ਾਂ ਲਈ ਵਸੈਕਟੋਮੀ, ਇਹ ਸੁਰੱਖਿਅਤ, ਪ੍ਰਭਾਵਸ਼ਾਲੀ ਅਤੇ ਇਕ-ਵਾਰ ਕੀਤਾ ਜਾਣ ਵਾਲਾ ਪਰਿਵਾਰ ਨਿਯੋਜਨ ਢੰਗ ਹੈ ਜੋ ਹਮੇਸ਼ਾ ਲਈ ਭਰੋਸੇਮੰਦ ਸੁਰੱਖਿਆ ਪ੍ਰਦਾਨ ਕਰਦਾ ਹੈ | ਇਸ ਦੌਰਾਨ ਉਨ੍ਹਾਂ ਨਰਸਿੰਗ ਵਿਦਿਆਰਥੀਆਂ ਨੂੰ ਨਸਬੰਦੀ ਬਾਰੇ ਵੱਧ ਤੋਂ ਵੱਧ ਜਾਣਕਾਰੀ ਹਾਸਿਲ ਕਰਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਆ | ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਸਿੰਘਲ ਨੇ ਦੱਸਿਆ ਕਿ ਪੰਦ੍ਹਰਵਾੜੇ ਦੌਰਾਨ ਸਿਹਤ ਸਟਾਫ਼ ਵਲੋਂ ਪੁਰਸ਼ ਨਸਬੰਦੀ (ਵੈਸੈਕਟਮੀ) ਨੂੰ ਵਿਸ਼ੇਸ਼ ਤੌਰ 'ਤੇ ਪਹਿਲ ਦਿੱਤੀ ਗਈ ਕਿਉਂਕਿ ਇਹ ਇਕ ਆਸਾਨ, ਤੇਜ਼ ਤੇ ਬਿਨਾਂ ਟਾਂਕੇ ਦੀ ਪ੍ਰਕਿਰਿਆ ਹੈ ਜੋ ਮਹਿਲਾਵਾਂ ਦੀ ਜ਼ਿੰਮੇਵਾਰੀ ਨੂੰ ਘਟਾਉਂਦੀ ਹੈ | ਮੈਡੀਕਲ ਕਾਲਜ ਦੇ ਸੁਪਰਡੈਂਟ ਡਾ. ਨਵਦੀਪ ਸੈਣੀ ਨੇ ਪੁਰਸ਼ ਨਸਬੰਦੀ ਦੇ ਸੰਕਲਪ ਦੀ ਸ਼ੂਰੁਆਤ, ਪੁਰਸ਼ਾਂ ਤੇ ਖ਼ਾਸਕਰ ਸਮਾਜ ਲਈ ਇਸ ਦੇ ਫ਼ਾਇਦਿਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ | ਇਸ ਮੌਕੇ ਹਸਪਤਾਲ ਦੇ ਐਸ. ਐਮ. ਓ. ਡਾ. ਪਰਮਿੰਦਰਜੀਤ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਧਿਕਾਰੀ ਹਰਚਰਨ ਸਿੰਘ, ਡਿਪਟੀ ਮਾਸ ਮੀਡੀਆ ਅਧਿਕਾਰੀ ਦਲਜੀਤ ਕੌਰ, ਨਰਸਿੰਗ ਸਿਸਟਰ ਸੁਖਵਿੰਦਰ ਕੌਰ ਤੇ ਹੋਰ ਅਧਿਕਾਰੀ ਮੌਜੂਦ ਸਨ |
ਪਿਛਲੀ ਖ਼ਬਰ ਡਾਲਰ ਬਦਲਣ ਦੇ ਨਾਂਅ 'ਤੇ ਫੋਰੈਕਸ ਵਪਾਰੀ ਨਾਲ ਮਾਰੀ 50 ਲੱਖ ਦੀ ਠੱਗੀ <br/> ਅਗਲੀ ਖ਼ਬਰ ਚੰਡੀਗੜ੍ਹ ਸਾਹਿਤ ਅਕਾਦਮੀ ਇੰਟਰਨੈਸ਼ਨਲ ਪੋਇਟਰੀ ਫ਼ੈਸਟੀਵਲ ਸਰੋਤਿਆਂ ਨੇ ਰੀਝ ਨਾਲ ਮਾਣਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।