18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਮੁਹਾਲੀ ਦੇ ਫੇਜ਼-1 ਵਿਖੇ ਭਾਜਪਾ ਵਰਕਰ ਦੀ ਥਾਰ 'ਤੇ ਫਾਈਰਿੰਗ, ਸਕਾਰਪਿਓ ਸਵਾਰ ਅਣਪਛਾਤੇ ਹਮਲਾਵਰ ਫ਼ਰਾਰ

ਅਜੀਤ ਡੈਸਕ 09-12-2025
ਐੱਸ. ਏ. ਐੱਸ. ਨਗਰ, 8 ਦਸੰਬਰ (ਕਪਿਲ ਵਧਵਾ)-ਮੁਹਾਲੀ ਦੇ ਫੇਜ਼-1 ਅਧੀਨ ਪੈਂਦੇ ਖੇਤਰ 'ਚ ਐਤਵਾਰ ਦੇਰ ਰਾਤ ਕਰੀਬ 12.50 ਵਜੇ ਭਾਜਪਾ ਵਰਕਰ ਗੁਰਦੀਪ ਸਿੰਘ ਦੀ ਕਾਰ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਹਮਲਾਵਰ ਚਿੱਟੇ ਰੰਗ ਦੀ ਸਕਾਰਪਿਓ ਗੱਡੀ ਵਿਚ ਸਵਾਰ ਹੋ ਕੇ ਆਏ ਸਨ ਅਤੇ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫ਼ਰਾਰ ਹੋ ਗਏ | ਜਾਣਕਾਰੀ ਮੁਤਾਬਕ ਗੁਰਦੀਪ ਸਿੰਘ ਫੇਜ਼-1 ਮੁਹਾਲੀ ਦਾ ਰਹਿਣ ਵਾਲਾ ਹੈ ਅਤੇ ਭਾਜਪਾ ਨਾਲ ਜੁੜਿਆ ਵਰਕਰ ਹੈ | ਗੁਰਦੀਪ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਸੋਮਵਾਰ ਸਵੇਰੇ ਕਰੀਬ 7.30 ਵਜੇ ਜਦੋਂ ਉਹ ਜਿੰਮ ਜਾਣ ਲਈ ਆਪਣੀ ਥਾਰ ਗੱਡੀ ਕੋਲ ਪੁੱਜਿਆ ਤਾਂ ਉਸ ਨੇ ਦੇਖਿਆ ਕਿ ਗੱਡੀ ਦਾ ਸ਼ੀਸ਼ਾ ਟੁੱਟਿਆ ਹੋਇਆ ਸੀ | ਇਸ ਬਾਰੇ ਉਸ ਨੇ ਤੁਰੰਤ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ | ਬਾਅਦ 'ਚ ਜਦੋਂ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ਼ ਦੇਖੀ ਗਈ ਤਾਂ ਪਤਾ ਚੱਲਿਆ ਕਿ ਐਤਵਾਰ ਰਾਤ ਸਕਾਰਪਿਓ ਵਿਚ ਆਏ ਅਣਪਛਾਤੇ ਵਿਅਕਤੀਆਂ ਵਲੋਂ ਉਸ ਦੀ ਥਾਰ 'ਤੇ ਫਾਈਰਿੰਗ ਕੀਤੀ ਗਈ | ਬਾਅਦ 'ਚ ਥਾਰ ਦੀ ਜਾਂਚ ਦੌਰਾਨ ਡਿੱਘੀ 'ਚੋਂ ਇਕ ਗੋਲੀ ਦਾ ਖੋਲ ਵੀ ਬਰਾਮਦ ਹੋਇਆ | ਗੁਰਦੀਪ ਸਿੰਘ ਨੇ ਦੱਸਿਆ ਕਿ ਉਸ ਦੀ ਕਿਸੇ ਨਾਲ ਕੋਈ ਨਿੱਜੀ ਦੁਸ਼ਮਣੀ ਨਹੀਂ ਹੈ ਅਤੇ ਇਸ ਕਾਰਨ ਹਮਲੇ ਦੇ ਕਾਰਨ ਸਪੱਸ਼ਟ ਨਹੀਂ ਹੋ ਸਕੇ | ਉਸ ਦਾ ਕਹਿਣਾ ਹੈ ਕਿ ਅਸਲੀ ਵਜ੍ਹਾ ਤਾਂ ਮੁਲਜ਼ਮਾਂ ਦੀ ਗਿ੍ਫਤਾਰੀ ਤੋਂ ਬਾਅਦ ਹੀ ਸਾਹਮਣੇ ਆ ਸਕੇਗੀ | ਓਧਰ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ਼ ਦੇ ਆਧਾਰ 'ਤੇ ਸਫ਼ੈਦ ਸਕਾਰਪਿਓ ਦੇ ਨੰਬਰ ਦੇ ਆਧਾਰ 'ਤੇ ਮੁਲਜ਼ਮਾਂ ਨੂੰ ਟਰੇਸ ਕਰਨ ਦੀ ਕੋਸ਼ਿਸ਼ ਕਰ ਰਹੀ ਹੈ |
ਪਿਛਲੀ ਖ਼ਬਰ ਡੇਂਗੂ ਕਾਰਨ ਹੋਇਆ ਗੁਇਲੇਨ-ਬੈਰੇ ਸਿੰਡਰੋਮ, ਇਲਾਜ ਤੋਂ ਮਰੀਜ਼ ਨੂੰ ਮਿਲੀ ਨਵੀਂ ਜ਼ਿੰਦਗੀ ਅਗਲੀ ਖ਼ਬਰ ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿਖੇ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।