18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਵਿਧਾਇਕ ਰੰਧਾਵਾ ਨੇ ਡੇਰਾਬੱਸੀ ਵਿਖੇ 'ਆਪ' ਉਮੀਦਵਾਰਾਂ ਦੀ ਚੋਣ ਪ੍ਰਚਾਰ ਮੁਹਿੰਮ ਕੀਤੀ ਤੇਜ਼ <br/>

ਡੇਰਾਬੱਸੀ ਵਿਖੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਪੰਚਾਇਤ ਸੰਮਤੀ ਵਿਚ ਖੜ੍ਹੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਦੇ ਹੋਏ | ਤਸਵੀਰ : ਰਣਬੀਰ ਸਿੰਘ ਪੜ੍ਹੀ <br/> 09-12-2025
ਡੇਰਾਬੱਸੀ, 8 ਦਸੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਬਲਾਕ ਸੰਮਤੀ ਚੋਣਾਂ ਲਈ ਸਿਆਸੀ ਸਰਗਰਮੀਆਂ ਸਿਖਰਾਂ 'ਤੇ ਹਨ, ਜਿਸ ਦੇ ਮੱਦੇਨਜ਼ਰ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਡੇਰਾਬੱਸੀ ਸਰਕਲ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ | ਵਿਧਾਇਕ ਰੰਧਾਵਾ ਨੇ ਪਿੰਡ-ਪਿੰਡ ਜਾ ਕੇ ਪਾਰਟੀ ਦੇ ਉਮੀਦਵਾਰਾਂ ਦੇ ਹੱਕ 'ਚ ਲੋਕਾਂ ਨਾਲ ਮੁਲਾਕਾਤਾਂ ਕੀਤੀਆਂ | ਇਸ ਦੌਰਾਨ ਵਿਧਾਇਕ ਰੰਧਾਵਾ ਨੇ ਬਲਾਕ ਸੰਮਤੀ ਚੋਣ ਮੈਦਾਨ ਵਿਚ ਉਤਰੇ ਉਮੀਦਵਾਰਾਂ ਲਈ ਪ੍ਰਚਾਰ ਕੀਤਾ, ਜਿਨ੍ਹਾਂ 'ਚ ਪੁਸ਼ਪਾ ਪਤਨੀ ਹਰਬੰਸ ਸਿੰਘ (ਜ਼ੋਨ ਪਰਾਗਪੁਰ), ਅਲਕਾ ਰਾਣੀ ਭਤੀਜੀ ਅਵਤਾਰ ਸਿੰਘ ਰਾਜੋਮਾਜਰਾ (ਜ਼ੋਨ ਚਡਿਆਲਾ) ਅਤੇ ਪਰਮਜੀਤ ਕੌਰ ਪਤਨੀ ਗੁਰਜੀਤ ਸਿੰਘ (ਜ਼ੋਨ ਅਮਲਾਲਾ) ਸ਼ਾਮਿਲ ਹਨ, ਦੇ ਲਈ ਪਿੰਡ ਪਰਾਗਪੁਰ, ਇਬਰਾਹਿਮਪੁਰ, ਬਾਕਰਪੁਰ, ਬੋਹੜਾ, ਬੋਹੜੀ, ਬਰੋਲੀ, ਚਡਿਆਲਾ, ਅਮਲਾਲਾ ਅਤੇ ਫਤਿਹਪੁਰ ਜੱਟਾਂ ਵਿਚ ਰੈਲੀਆਂ ਨੂੰ ਸੰਬੋਧਨ ਕੀਤਾ | ਆਪਣੇ ਸੰਬੋਧਨ ਦੌਰਾਨ ਵਿਧਾਇਕ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ | ਇਸ ਦੌਰਾਨ ਪਾਰਟੀ ਉਮੀਦਵਾਰਾਂ ਨੇ ਲੋਕਾਂ ਦੇ ਭਰੋਸੇ 'ਤੇ ਖਰਾ ਉਤਰਨ ਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਦਾ ਪ੍ਰਣ ਲਿਆ | ਇਸ ਮੌਕੇ ਸਰਪੰਚ, ਪੰਚਾਇਤ ਮੈਂਬਰਾਂ ਤੇ ਸਮੁੱਚੀ ਪਾਰਟੀ ਟੀਮ ਮੌਜੂਦ ਸੀ |

ਪਿਛਲੀ ਖ਼ਬਰ ਡੇਰਾਬੱਸੀ ਵਿਖੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਲਈ ਦੀਪਇੰਦਰ ਸਿੰਘ ਢਿੱਲੋਂ ਨੇ ਕੀਤਾ ਚੋਣ ਪ੍ਰਚਾਰ <br/> ਅਗਲੀ ਖ਼ਬਰ ਕਾਮਰੇਡ ਕੁਲਵੰਤ ਸਿੰਘ ਹੈਬਤਪੁਰ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।