18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਵਿੱਤ ਮੰਤਰੀ ਵਲੋਂ ਭਿ੍ਸ਼ਟਾਚਾਰ ਦੇ ਦੋਸ਼ਾਂ ਦਾ ਜਵਾਬ ਦੇਣ ਲਈ ਕਾਂਗਰਸ ਤੇ ਭਾਜਪਾ ਨੂੰ ਚੁਣੌਤੀ <br/>

ਅਜੀਤ ਡੈਸਕ 09-12-2025
ਚੰਡੀਗੜ੍ਹ, 8 ਦਸੰਬਰ (ਅ. ਬ.)-ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਹਾਈਕਮਾਨ 'ਤੇ ਨਿਸ਼ਾਨਾ ਬਿੰਨ੍ਹਦਿਆਂ ਉਨ੍ਹਾਂ ਨੂੰ ਨਵਜੋਤ ਕੌਰ ਸਿੱਧੂ ਅਤੇ ਸੁਨੀਲ ਜਾਖੜ ਵਲੋਂ ਲਗਾਏ ਗਏ ਭਿ੍ਸ਼ਟਾਚਾਰ ਦੇ ਗੰਭੀਰ ਦੋਸ਼ਾਂ ਦਾ ਤੁਰੰਤ ਜਵਾਬ ਦੇਣ ਦੀ ਚੁਣੌਤੀ ਦਿੱਤੀ | ਅੱਜ ਇੱਥੇ ਆਪਣੇ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੈਂ ਕਾਂਗਰਸ ਅਤੇ ਭਾਜਪਾ ਹਾਈਕਮਾਨ ਨੂੰ ਇਨ੍ਹਾਂ ਦੋਸ਼ਾਂ ਸੰਬੰਧੀ ਤੁਰੰਤ ਜਵਾਬ ਦੇਣ ਦੀ ਚੁਣੌਤੀ ਦਿੰਦਾ ਹਾਂ | ਉਨ੍ਹਾਂ ਕਾਂਗਰਸ ਅਤੇ ਭਾਜਪਾ ਹਾਈਕਮਾਨ ਨੂੰ ਸਵਾਲ ਪੁੱਛਿਆ ਕਿ ਤੁਸੀਂ ਚੁੱਪੀ ਕਿਉਂ ਸਾਧੀ ਹੋਈ ਹੈ? ਕੀ ਤੁਸੀਂ ਇਸ ਲਈ ਚੁੱਪ ਹੋ ਕਿਉਂਕਿ ਤੁਸੀਂ ਇਸ ਭਿ੍ਸ਼ਟਾਚਾਰ ਵਿਚ ਸ਼ਾਮਲ ਹੋ? ਮੈਂ ਕਾਂਗਰਸ ਅਤੇ ਭਾਜਪਾ ਹਾਈਕਮਾਨ ਨੂੰ 24 ਘੰਟਿਆਂ ਦੇ ਅੰਦਰ ਜਵਾਬ ਦੇਣ ਦੀ ਚੁਣੌਤੀ ਦਿੰਦਾ ਹਾਂ |

ਪਿਛਲੀ ਖ਼ਬਰ ਸਿੱਖਿਆ ਬੋਰਡ ਨੇ ਪ੍ਰਸ਼ਨ-ਪੱਤਰ ਤਿਆਰ ਕਰਨ ਦੀ ਬਣਤਰ 'ਚ ਕੀਤੀ ਤਬਦੀਲੀ <br/> ਅਗਲੀ ਖ਼ਬਰ ਚੋਣ ਪ੍ਰਚਾਰ ਦੌਰਾਨ ਮੀਰਪੁਰਾ 'ਚ ਵੱਡੀ ਗਿਣਤੀ ਲੋਕ ਭਾਜਪਾ 'ਚ ਹੋਏ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।