ਖਰੜ, 9 ਦਸੰਬਰ (ਜੰਡਪੁਰੀ)-ਬਲਾਕ ਸੰਮਤੀ ਚੋਣਾਂ 'ਚ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਤੇ ਯੂਥ ਕਾਂਗਰਸੀ ਆਗੂ ਯਾਦਵਿੰਦਰਾ ਸਿੰਘ ਬੰਨੀ ਕੰਗ ਵਲੋਂ ਹਲਕੇ ਦੇ ਬਲਾਕ ਸੰਮਤੀ ਚੋਣਾਂ ਲਈ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਸ਼ੁਰੂ ਕਰਕੇ ਚੋਣ ਮੁਹਿੰਮ ਨੂੰ ਹੁਲਾਰਾ ਦਿੱਤਾ ਗਿਆ ਹੈ | ਉਨ੍ਹਾਂ ਮੱਛਲੀ ਕਲਾਂ ਜ਼ੋਨ ਤੋਂ ਉਮੀਦਵਾਰ ਜਸਪਾਲ ਕੌਰ ਪਤਨੀ ਪਵਨ ਕੁਮਾਰ ਦੇ ਹੱਕ 'ਚ ਹੋਈ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਮੌਜੂਦਾ 'ਆਪ' ਸਰਕਾਰ ਦੀ ਕਾਰਜ-ਪ੍ਰਣਾਲੀ ਤੋਂ ਬਹੁਤ ਜ਼ਿਆਦਾ ਪ੍ਰੇਸ਼ਾਨ ਹਨ, ਲਿਹਾਜ਼ਾ ਉਹ ਬਦਲਾਅ ਚਾਹੁੰਦੇ ਹਨ | ਉਨ੍ਹਾਂ ਪਿੰਡਾਂ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ | ਇਸ ਮੌਕੇ ਗਿਆਨ ਸਿੰਘ ਘੰਡੌਲੀ, ਸਰਬਜੀਤ ਸਿੰਘ ਟੋਡਰ ਮਾਜਰਾ, ਸੰਤ ਸਿੰਘ, ਲਾਭ ਸਿੰਘ ਤੇ ਦਲੀਪ ਸਿੰਘ ਬਾਜਵਾ ਤੋਂ ਇਲਾਵਾ ਹੋਰ ਸਮਰਥਕ ਵੀ ਹਾਜ਼ਰ ਸਨ |