29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਕਾਲੇਵਾਲ ਨੇ ਅੱਲ੍ਹਾਪੁਰ ਜ਼ੋਨ ਤੋਂ ਅਕਾਲੀ ਉਮੀਦਵਾਰ ਐਡਵੋਕੇਟ ਸੁਪ੍ਰੀਤ ਕੌਰ ਦੇ ਹੱਕ 'ਚ ਮੀਟਿੰਗ <br/>

ਅੱਲ੍ਹਾਪੁਰ ਜ਼ੋਨ ਤੋਂ ਅਕਾਲੀ ਦਲ ਦੀ ਉਮੀਦਵਾਰ ਐਡਵੋਕੇਟ ਸੁਪ੍ਰੀਤ ਕੌਰ ਦੇ ਹੱਕ 'ਚ ਚੋਣ ਮੀਟਿੰਗ ਕਰਨ ਉਪਰੰਤ ਸਮਰਥਕਾਂ ਨਾਲ ਚਰਨਜੀਤ ਸਿੰਘ ਕਾਲੇਵਾਲ ਤੇ ਹੋਰ ਆਗੂ | ਤਸਵੀਰ : ਬਿੱਲਾ ਅਕਾਲਗੜ੍ਹੀਆ <br/> 10-12-2025
ਕੁਰਾਲੀ, 9 ਦਸੰਬਰ (ਬਿੱਲਾ ਅਕਾਲਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ ਵਲੋਂ ਬਲਾਕ ਸੰਮਤੀ ਚੋਣਾਂ ਲੜ ਰਹੇ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ 'ਚ ਭਰਵੀਂਆਂ ਮੀਟਿੰਗਾਂ ਕੀਤੀਆਂ ਗਈਆਂ | ਇਸੇ ਲੜੀ ਤਹਿਤ ਅੱਲ੍ਹਾਪੁਰ ਜ਼ੋਨ ਤੋਂ ਸ਼੍ਰੋਮ ਣੀ ਅਕਾਲੀ ਦਲ ਦੀ ਉਮੀਦਵਾਰ ਐਡਵੋਕੇਟ ਸੁਪ੍ਰੀਤ ਕੌਰ ਦੇ ਹੱਕ 'ਚ ਰੱਖੀ ਗਈ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਚਰਨਜੀਤ ਸਿੰਘ ਕਾਲੇਵਾਲ ਨੇ ਕਿਹਾ ਕਿ ਹਲਕੇ ਦੇ ਲੋਕ ਆਮ ਆਦਮੀ ਪਾਰਟੀ ਦੀ ਨਾਕਾਮੀਆਂ ਤੋਂ ਤੰਗ ਆ ਚੁੱਕੇ ਹਨ, ਲਿਹਾਜ਼ਾ ਅੱਜ ਸੂਬੇ ਦੇ ਲੋਕ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਲੋਂ ਕਰਵਾਏ ਗਏ ਕੰਮਾਂ ਨੂੰ ਯਾਦ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਐਡਵੋਕੇਟ ਸੁਪ੍ਰੀਤ ਕੌਰ ਪਿੰਡ ਪੱਧਰ 'ਤੇ ਲੋਕਾਂ ਨਾਲ ਜੁੜੀ ਹੋਈ ਆਗੂ ਹੈ, ਜੋ ਕਿ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਬਾਖ਼ੂਬੀ ਵਾਕਫ਼ ਹੈ | ਇਸੇ ਦੌਰਾਨ ਐਡਵੋਕੇਟ ਸੁਪ੍ਰੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ ਤੇ ਉਹ ਹਲਕੇ ਦੇ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲ ਦੇਣਗੇ | ਇਸ ਮੌਕੇ ਹਾਜ਼ਰ ਪਿੰਡ ਵਾਸੀਆਂ ਨੇ ਅਕਾਲੀ ਦਲ ਦੇ ਉਮੀਦਵਾਰ ਦੇ ਹੱਕ 'ਚ ਪੂਰਨ ਸਮਰਥਨ ਦੇਣ ਦਾ ਐਲਾਨ ਵੀ ਕੀਤਾ | ਇਸ ਮੌਕੇ ਹਰਿੰਦਰਪਾਲ ਸਿੰਘ ਸਰਪੰਚ, ਸਲਿੰਦਰ ਸਿੰਘ ਸਾਬਕਾ ਸਰਪੰਚ ਅੱਲ੍ਹਾਪੁਰ, ਸਿਤਾਰ ਅਲੀ, ਗੁਰਪ੍ਰੀਤ ਸਿੰਘ, ਪਿੰਦਰ ਬਾਠ, ਦਾਰਾ ਸਿੰਘ ਸਾਬਕਾ ਸਰਪੰਚ ਅੱਲ੍ਹਾਪੁਰ, ਅੰਗਰੇਜ਼ ਸਿੰਘ, ਅਵਤਾਰ ਸਿੰਘ, ਸੋਹਣ ਸਿੰਘ, ਪ੍ਰਸ਼ੋਤਮ ਸਿੰਘ, ਸੁਖਵਿੰਦਰ ਸਿੰਘ, ਸੁਖਪ੍ਰੀਤ ਸਿੰਘ, ਅਮਨਪ੍ਰੀਤ ਸਿੰਘ, ਦਿਲਬਰ ਸਿੰਘ, ਗੁਰਪ੍ਰੀਤ ਸਿੰਘ ਮਾਂਗਟ, ਗਗਨਦੀਪ ਸਿੰਘ, ਤਰਨਪੀ੍ਰਤ ਸਿੰਘ ਸਿੱਧੂ, ਕਾਕਾ ਸਿੰਘ, ਰਣਜੀਤ ਸਿੰਘ ਸਾਬਕਾ ਸਰਪੰਚ ਤੇ ਇੰਦਰਪ੍ਰੀਤ ਸਿੰਘ ਸੋਮਲ ਸਮੇਤ ਪਿੰਡਾਂ ਦੇ ਮੁਹਤਬਰ ਹਾਜ਼ਰ ਸਨ |

ਪਿਛਲੀ ਖ਼ਬਰ ਸਾਬਕਾ ਵਿਧਾਇਕ ਐਨ. ਕੇ. ਸ਼ਰਮਾ ਵਲੋਂ ਲਾਲੜੂ ਖੇਤਰ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ <br/> ਅਗਲੀ ਖ਼ਬਰ ਵਿਜੇ ਸ਼ਰਮਾ ਟਿੰਕੂ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਚੋਣ ਮੀਟਿੰਗਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।