16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਏ. ਪੀ. ਜੇ. ਪਬਲਿਕ ਸਕੂਲ ਮੁੰਡੀ ਖਰੜ ਵਲੋਂ ਸਕੂਲ ਕੈਂਪਸ 'ਚ ਅਥਲੈਟਿਕਸ ਮੀਟ ਕਰਵਾਈ

ਅਜੀਤ ਡੈਸਕ 22-12-2025
ਖਰੜ, 21 ਦਸੰਬਰ (ਗੁਰਮੁੱਖ ਸਿੰਘ ਮਾਨ)-ਏ. ਪੀ. ਜੇ. ਪਬਲਿਕ ਸਕੂਲ ਮੁੰਡੀ ਖਰੜ ਵਲੋਂ ਸਕੂਲ ਕੈਂਪਸ 'ਚ ਅਥਲੈਟਿਕਸ ਮੀਟ ਕਰਵਾਈ ਗਈ, ਜਿਸ 'ਚ ਕਿੰਡਰਗਾਰਟਨ ਤੋਂ ਲੈ ਕੇ ਕਲਾਸ 8 ਤੱਕ ਦੇ ਵਿਦਿਆਰਥੀਆਂ ਸਮੇਤ ਮਾਪਿਆਂ ਤੇ ਸਟਾਫ ਵਲੋਂ ਪੂਰੇ ਜੋਸ਼, ਉਤਸ਼ਾਹ ਅਤੇ ਖੁਸ਼ੀ ਨਾਲ ਭਾਗ ਲਿਆ | ਇਸ ਦੌਰਾਨ ਕਿੰਡਰਗਾਰਟਨ ਤੋਂ ਕਲਾਸ 8 ਤੱਕ ਦੇ ਲੜਕੇ ਤੇ ਲੜਕੀਆਂ ਨੇ ਹੋਲਡ ਦ ਰਿੰਗ ਐਂਡ ਰਨ, ਕ੍ਰਾਸ ਦ ਰਿੰਗ, ਓਬਸਟੈਕਲ ਰੇਸ (ਗੇਂਦ ਅਤੇ ਰਿੰਗ), ਬਾਲ ਕਲੈਕਸ਼ਨ, ਨਿੰਬੂ-ਚਮਚੀ ਦੌੜ, ਜਿਗ-ਜ਼ੈਗ ਰੇਸ, ਕਿਤਾਬ ਸੰਤੁਲਨ ਦੌੜ ਤੇ ਬੈਗ ਪੈਕਿੰਗ ਰੇਸ ਵਰਗੀਆਂ ਰੋਮਾਂਚਕ ਖੇਡਾਂ ਵਿਚ ਉਤਸ਼ਾਹ ਨਾਲ ਭਾਗ ਲਿਆ | ਇਸ ਦੌਰਾਨ ਮਾਪਿਆਂ ਦੀ ਸਰਗਰਮ ਭਾਗੀਦਾਰੀ ਨੇ ਸਮਾਗਮ ਦੀ ਰੌਣਕ ਹੋਰ ਵੀ ਵਧਾ ਦਿੱਤੀ | ਸਮਾਗਮ ਵਿਚ ਨਗਰ ਕੌਂਸਲ ਖਰੜ ਦੀ ਪ੍ਰਧਾਨ ਅੰਜੂ ਚੰਦਰ ਤੇ ਸਕੂਲ ਦੇ ਪਿ੍ੰਸੀਪਲ ਜਸਵੀਰ ਚੰਦਰ ਵੀ ਹਾਜ਼ਰ ਸਨ | ਇਸ ਮੌਕੇ ਉਨ੍ਹਾਂ ਕਿਹਾ ਕਿ ਸਕੂਲ ਵਿਚ ਕਰਵਾਈ ਅਥਲੈਟਿਕਸ ਮੀਟ ਨਾਲ ਵਿਦਿਆਰਥੀਆਂ ਨੂੰ ਆਪਣੀ ਕਲਾ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਮਿਲਦਾ ਹੈ | ਉਨ੍ਹਾਂ ਕਿਹਾ ਕਿ ਇਹ ਸਮਾਗਮ ਉਨ੍ਹਾਂ ਲਈ ਯਾਦਗਾਰ ਅਨੁਭਵ ਰਿਹਾ | ਇਸ ਮੌਕੇ ਸਕੂਲ ਦੇ ਸਟਾਫ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਫਰੈਂਡਜ਼ ਸਪੋਰਟਸ ਤੇ ਸੋਸ਼ਲ ਵੈੱਲਫੇਅਰ ਸੁਸਾਇਟੀ ਦਾ 7ਵਾਂ ਖੇਡ ਮੇਲਾ ਸਮਾਪਤ ਅਗਲੀ ਖ਼ਬਰ ਚੰਡੀਗੜ੍ਹ ਸਾਹਿਤ ਅਕੈਡਮੀ ਵਲੋਂ ਨਿਰਦੇਸ਼ਕ ਤੇ ਨਾਟਕਕਾਰ ਅਜ਼ਲ ਦੋਸਾਂਝ ਨਾਲ ਰੁਬਰੂ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।