18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਖਿਜ਼ਰਾਬਾਦ ਵਿਖੇ ਮਨਾਇਆ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ <br/>

ਸਮਾਗਮ ਦੌਰਾਨ ਸੰਗਤਾਂ ਨੂੰ ਗੁਰ-ਇਤਿਹਾਸ ਸੁਣਾ ਕੇ ਨਿਹਾਲ ਕਰਦਾ ਹੋਇਆ ਭਾਈ ਰਿਪਨਜੀਤ ਸਿੰਘ ਝੰਡੇਰ ਦਾ ਢਾਡੀ ਜਥਾ | ਤਸਵੀਰ : ਕੁਲਵੰਤ ਸਿੰਘ ਧੀਮਾਨ <br/> 28-12-2025
ਮਾਜਰੀ, 27 ਦਸੰਬਰ (ਕੁਲਵੰਤ ਸਿੰਘ ਧੀਮਾਨ)-ਖਿਜ਼ਰਾਬਾਦ ਸਥਿਤ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਦੇ ਪਾਵਨ ਪਵਿੱਤਰ ਅਸਥਾਨ 'ਤੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ | ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਖਿਜ਼ਰਾਬਾਦ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸਭ ਤੋਂ ਪਹਿਲਾਂ ਸਵੇਰ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜਥੇ ਵਲੋਂ ਇਲਾਹੀ ਬਾਣੀ ਦੇ ਕੀਰਤਨ ਤੇ ਭਾਈ ਰਿਪਨਜੀਤ ਸਿੰਘ ਝੰਡੇਰ ਦੇ ਢਾਡੀ ਜਥੇ ਵਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਨਾਲ ਸੰਬੰਧਤ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਦੀ ਸਮਾਪਤੀ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਮੀਤ ਪ੍ਰਧਾਨ ਹਰਦੀਪ ਸਿੰਘ, ਮੈਂਬਰ ਗੁਰਮੀਤ ਸਿੰਘ ਮੀਆਂਪੁਰ ਤੇ ਜਸਪਾਲ ਸਿੰਘ ਖਿਜ਼ਰਾਬਾਦ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਲਕਸ਼ਮੀ ਤਾਰਾ ਰਾਠੌਰ ਸਕੂਲ ਦੀਆਂ ਵਿਦਿਆਥਣਾਂ ਨੇ ਕਵਿਤਾ ਮੁਕਾਬਲਾ ਜਿੱਤਿਆ <br/> ਅਗਲੀ ਖ਼ਬਰ ਪਿੰਡ ਨਿਆਂ ਸ਼ਹਿਰ ਬਡਾਲਾ ਵਿਖੇ ਸਾਲਾਨਾ ਭੰਡਾਰਾ 4 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।