19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਭਾਜਪਾ ਸਿਟੀ ਖਰੜ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ <br/>

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਦਿੰਦੇ ਹੋਏ ਭਾਜਪਾ ਆਗੂ | ਤਸਵੀਰ : ਗੁਰਮੁੱਖ ਸਿੰਘ ਮਾਨ <br/> 28-12-2025
ਖਰੜ, 27 ਦਸੰਬਰ (ਗੁਰਮੁੱਖ ਸਿੰਘ ਮਾਨ)-ਭਾਜਪਾ ਸਰਕਲ ਖਰੜ ਵਲੋਂ ਦੇਸ਼ ਦੇ ਸਾਬਕਾ ਮਰਹੂਮ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਸਮਾਗਮ ਕਰਵਾਇਆ | ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਤੇ ਵਰਕਰਾਂ ਨੇ ਉਨ੍ਹਾਂ ਦੀ ਤਸਵੀਰ 'ਤੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਤੇ ਉਨ੍ਹਾਂ ਵਲੋਂ ਰਾਸ਼ਟਰ ਨਿਰਮਾਣ 'ਚ ਪਾਏ ਗਏ ਲਾਸਾਨੀ ਯੋਗਦਾਨ ਨੂੰ ਯਾਦ ਕੀਤਾ | ਇਸ ਮੌਕੇ ਭਾਜਪਾ ਮੰਡਲ ਸਿਟੀ ਖਰੜ ਦੇ ਪ੍ਰਧਾਨ ਰਾਕੇਸ਼ ਕੁਮਾਰ ਨੇ ਸਰਕਲ ਖਰੜ 'ਚ ਭਾਜਪਾ ਦੀ ਲਗਾਤਾਰ ਵੱਧ ਰਹੀ ਗਿਣਤੀ 'ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਪਾਰਟੀ ਵਰਕਰਾਂ ਦੀ ਸਖ਼ਤ ਮਿਹਨਤ ਸਦਕਾ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ | ਇਸ ਮੌਕੇ ਭਾਜਪਾ ਪੰਜਾਬ ਦੇ ਖਜ਼ਾਨਚੀ ਸੁਖਵਿੰਦਰ ਸਿੰਘ ਗੋਲਡੀ, ਜਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਦਵਿੰਦਰ ਗੁਪਤਾ, ਰਾਮ ਗੋਪਾਲ, ਅਰੁਣ ਜਿੰਦਲ, ਰੋਹਿਤ ਸੇਠੀ, ਪ੍ਰਵੇਸ਼ ਭਾਰਤੀ, ਪ੍ਰੀਤੀ ਰਾਣਾ, ਆਸੂ ਪੁਰੀ, ਮੋਨਿਕਾ, ਸ਼ਾਲੂ ਸ਼ਰਮਾ ਸਮੇਤ ਹੋਰ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਮੁਹਾਲੀ ਦੇ ਫੇਜ਼-3ਬੀ2 ਮਾਰਕੀਟ ਵਿਖੇ ਥਾਰ 'ਚ ਸਵਾਰ ਹੋ ਕੇ ਹੁੱਲੜਬਾਜ਼ੀ ਕਰਨ ਦੇ ਦੋਸ਼ ਹੇਠ ਢਾਬਾ ਮਾਲਕ ਸਮੇਤ ਦੋ ਕਾਬੂ... ਅਗਲੀ ਖ਼ਬਰ ਡੀ. ਏ. ਵੀ. ਕਾਲਜ ਨੇ ਚੰਡੀਗੜ੍ਹ ਯੂਥ ਫ਼ੈਸਟੀਵਲ 2025 'ਚੋਂ ਪਹਿਲੇ ਸਥਾਨ 'ਤੇ ਕੀਤਾ ਕਬਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।