19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਮੁਹਾਲੀ ਦੇ ਫੇਜ਼-3ਬੀ2 ਮਾਰਕੀਟ ਵਿਖੇ ਥਾਰ 'ਚ ਸਵਾਰ ਹੋ ਕੇ ਹੁੱਲੜਬਾਜ਼ੀ ਕਰਨ ਦੇ ਦੋਸ਼ ਹੇਠ ਢਾਬਾ ਮਾਲਕ ਸਮੇਤ ਦੋ ਕਾਬੂ <br/>

ਅਜੀਤ ਡੈਸਕ 28-12-2025
ਐੱਸ. ਏ. ਐੱਸ. ਨਗਰ, 27 ਦਸੰਬਰ (ਕਪਿਲ ਵਧਵਾ)-ਸਥਾਨਕ ਫੇਜ਼-3ਬੀ2 ਦੀ ਮਾਰਕੀਟ ਵਿਖੇ ਰਾਤ ਸਮੇਂ ਹੁੱਲੜਬਾਜ਼ੀ ਕਰਨ ਦੇ ਦੋਸ਼ ਹੇਠ ਥਾਣਾ ਮਟੌਰ ਦੀ ਪੁਲਿਸ ਵਲੋਂ ਖਰੜ ਦੇ ਰਹਿਣ ਵਾਲੇ ਸਿਮਰਜੀਤ ਸਿੰਘ ਅਤੇ ਫੇਜ਼-3ਬੀ2 ਦੇ ਰਹਿਣ ਮਲਕੀਤ ਸਿੰਘ ਖ਼ਾਲਸਾ, ਜੋ ਕਿ ਫੇਜ਼-5 ਸਥਿਤ ਖ਼ਾਲਸਾ ਢਾਬੇ ਦਾ ਮਾਲਕ ਹੈ, ਖ਼ਿਲਾਫ਼ ਬਣਦੀਆਂ ਅਪਰਾਧਿਕ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ 26-27 ਦਸੰਬਰ ਦੀ ਦਰਮਿਆਨੀ ਰਾਤ ਨੂੰ ਉਕਤ ਦੋਵੇਂ ਨੌਜਵਾਨ ਸ਼ਰਾਬ ਦੇ ਨਸ਼ੇ 'ਚ ਧੁੱਤ ਹੋ ਕੇ ਥਾਰ ਗੱਡੀ 'ਚ ਸਵਾਰ ਹੋ ਕੇ ਫੇਜ਼-3ਬੀ2 ਮਾਰਕੀਟ ਵਿਚ ਉੱਚੀ ਆਵਾਜ਼ ਵਿਚ ਗਾਣੇ ਵਜਾ ਰਹੇ ਸਨ ਅਤੇ ਲੋਕਾਂ ਦੀ ਸ਼ਾਂਤੀ ਭੰਗ ਕਰਦੇ ਹੋਏ ਹੁੱਲੜਬਾਜ਼ੀ ਕਰ ਰਹੇ ਸਨ | ਇਨ੍ਹਾਂ ਨੌਜਵਾਨਾਂ 'ਤੇ ਦੋਸ਼ ਹੈ ਕਿ ਜਦੋਂ ਉਨ੍ਹਾਂ ਨੂੰ ਰੋਕਣ ਲਈ ਉਥੇ ਪੁਲਿਸ ਆਈ ਤਾਂ ਉਨ੍ਹਾਂ ਪੁਲਿਸ ਦੇ ਕੰਮ ਵਿਚ ਵੀ ਰੁਕਾਵਟ ਪੈਦਾ ਕੀਤੀ | ਸੂਚਨਾ ਮਿਲਦੇ ਸਾਰ ਹੀ ਇੰਸਪੈਕਟਰ ਰੁਪਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਮੌਕੇ 'ਤੇ ਪਹੁੰਚ ਗਈ, ਜਿਸ ਨੇ ਥਾਰ ਗੱਡੀ 'ਚ ਸਵਾਰ ਦੋਵਾਂ ਨੌਜਵਾਨਾਂ ਨੂੰ ਹੇਠ ਉਤਰਨ ਲਈ ਕਿਹਾ, ਪਰ ਉਨ੍ਹਾਂ ਨੇ ਪੁਲਿਸ ਨਾਲ ਵੀ ਬਦਤਮੀਜ਼ੀ ਕੀਤੀ ਤੇ ਉਨ੍ਹਾਂ ਨੂੰ ਆਪਣਾ ਕੰਮ ਕਰਨ ਤੋਂ ਰੋਕਿਆ | ਦੋਵਾਂ ਨੌਜਵਾਨਾਂ ਨੂੰ ਕਾਬੂ ਕਰਨ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਇਨ੍ਹਾਂ ਦਾ ਮੁਲਾਜ਼ਾ ਮੁਹਾਲੀ ਦੇ ਫੇਜ਼-6 ਸਥਿਤ ਸਿਵਲ ਹਸਪਤਾਲ ਤੋਂ ਕਰਵਾਇਆ, ਜਿਥੇ ਪੁਲਿਸ ਨੂੰ ਪਤਾ ਚੱਲਿਆ ਕਿ ਇਹ ਨੌਜਵਾਨ ਸ਼ਰਾਬ ਦੇ ਪ੍ਰਭਾਵ ਵਿਚ ਸਨ | ਇਸ ਤੋਂ ਬਾਅਦ ਪੁਲਿਸ ਵਲੋਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਗਈ | ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਸ਼ਹਿਰ 'ਚ ਇਸ ਤਰ੍ਹਾਂ ਦੀ ਹੁੱਲੜਬਾਜ਼ੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਮਾਰਕੀਟਾਂ ਤੇ ਮਹੱਤਵਪੂਰਨ ਥਾਵਾਂ 'ਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਵਲੋਂ ਸਮੇਂ-ਸਮੇਂ ਸਿਰ ਵਿਸ਼ੇਸ਼ ਮੁਹਿੰਮ ਜਾਰੀ ਰੱਖੀ ਜਾਵੇਗੀ |

ਪਿਛਲੀ ਖ਼ਬਰ ਕਾਰਾਂ ਦੇ ਸ਼ੋਅਰੂਮ ਅੰਦਰ ਹੋਈ ਫਾਈਰਿੰਗ ਦੇ ਮਾਮਲੇ 'ਚ ਮੱੁਖ ਮੁਲਜ਼ਮ ਨੂੰ ਮਿਲੀ ਜ਼ਮਾਨਤ ਅਗਲੀ ਖ਼ਬਰ ਭਾਜਪਾ ਸਿਟੀ ਖਰੜ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।