29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਸਮਾਜ ਸੇਵੀ ਬੈਨੀਪਾਲ ਤੇ ਹੋਰ ਸੇਵਾਦਾਰਾਂ ਦਾ ਇਲਾਕੇ ਦੀਆਂ ਸੰਗਤਾਂ ਵਲੋਂ ਵਿਸ਼ੇਸ਼ ਸਨਮਾਨ <br/>

ਅਜੀਤ ਡੈਸਕ 30-12-2025
ਮੁੱਲਾਂਪੁਰ ਗਰੀਬਦਾਸ, 29 ਦਸੰਬਰ (ਦਿਲਬਰ ਸਿੰਘ ਖੈਰਪੁਰ)-ਬੜੌਦੀ ਟੋਲ ਪਲਾਜ਼ਾ 'ਤੇ ਮਾਤਾ ਗੁਜਰ ਕੌਰ ਜੀ ਤੇ ਚਾਰੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਤੇ ਲੰਗਰ 'ਚ ਤਨ, ਮਨ, ਧਨ ਨਾਲ ਸੇਵਾਵਾਂ ਨਿਭਾਉਣ ਵਾਲੇ ਸਮਾਜ ਸੇਵੀ ਦਲਵਿੰਦਰ ਸਿੰਘ ਬੈਨੀਪਾਲ ਤੇ ਹੋਰ ਸੇਵਾਦਾਰਾਂ ਦਾ ਇਲਾਕੇ ਦੀਆਂ ਸੰਗਤਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ | ਅੱਜ ਬੈਨੀਪਾਲ ਗਰੁੱਪ ਵਲੋਂ ਕੜੀ, ਚੌਲ ਤੇ ਚਾਹ ਦਾ ਲੰਗਰ ਸੰਗਤਾਂ 'ਚ ਅਤੁੱਟ ਵਰਤਾਇਆ | ਇਸ ਸੰਬੰਧੀ ਮਾਸਟਰ ਹਰਨੇਕ ਸਿੰਘ ਬੜੌਦੀ ਤੇ ਲੋਕ ਹਿੱਤ ਮਿਸ਼ਨ ਦੇ ਪ੍ਰਧਾਨ ਰਵਿੰਦਰ ਸਿੰਘ ਬੈਂਸ ਨੇ ਦੱਸਿਆ ਕਿ ਧਾਰਮਿਕ ਸਮਾਗਮ ਦੌਰਾਨ ਠੀਕਰੀਵਾਲ ਦੇ ਰਾਗੀ ਢਾਡੀ ਜਥਿਆਂ ਵਲੋਂ ਸਿੱਖ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਬੈਨੀਪਾਲ ਨੇ ਕਿਹਾ ਕਿ ਇਸ ਦੌਰਾਨ ਇਲਾਕੇ ਦੀਆਂ ਸੰਗਤਾਂ ਦਾ ਭਰਵਾਂ ਸਹਿਯੋਗ ਮਿਲਿਆ, ਜਿਸ ਦੇ ਉਹ ਸਦਾ ਰਿਣੀਂ ਰਹਿਣਗੇ | ਸੇਵਾਦਾਰਾਂ ਨੇ ਸ਼ਰਧਾ ਭਾਵਨਾ ਦੇ ਨਾਲ ਬੜੌਦੀ ਟੋਲ ਪਲਾਜ਼ਾ 'ਤੇ ਆਉਣ ਜਾਣ ਵਾਲੀਆਂ ਸੰਗਤਾਂ ਨੂੰ ਅਤੁੱਟ ਲੰਗਰ ਵਰਤਾਇਆ | ਇਸ ਮੌਕੇ ਯੂਥ ਆਗੂ ਯਾਦਵਿੰਦਰ ਸਿੰਘ ਬੰਨੀ ਕੰਗ, ਨਰਿੰਦਰ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਬਿੰਦਾ ਬੜੌਦੀ, ਕਿ੍ਪਾਲ ਸਿੰਘ ਖਿਜ਼ਰਾਬਾਦ, ਜਗਦੀਸ਼ ਸਿੰਘ ਦੀਸਾ, ਮੇਵਾ ਸਿੰਘ ਖਿਜ਼ਰਾਬਾਦ, ਰਣਵੀਰ ਸਿੰਘ ਬਾਬਾ, ਗੁਰਿੰਦਰ ਸਿੰਘ ਫਤਿਹਗੜ੍ਹ, ਸਾਬਕਾ ਸਰਪੰਚ ਅਵਤਾਰ ਸਿੰਘ ਸਲੇਮਪੁਰ, ਜਗਤਾਰ ਸਿੰਘ ਸਿੱਧੂ, ਤਰਲੋਚਨ ਸਿੰਘ ਤੋਚੀ, ਨਾਇਬ ਸਿੰਘ ਖੈਰਪੁਰ, ਸਰਪੰਚ ਜਸਵੀਰ ਸਲੇਮਪੁਰ, ਗੁਰਜੀਤ ਸਿੰਘ ਫੌਜੀ, ਗੁਰਜੀਤ ਸਿੰਘ ਕਰਤਾਰਪੁਰ, ਰਣਜੀਤ ਸਿੰਘ ਕਾਕਾ, ਜੰਟੀ ਕਾਦੀਮਾਜਰਾ, ਰਣਜੀਤ ਸਿੰਘ ਖਦਰੀ ਤੋਂ ਇਲਾਵਾ ਹੋਰ ਵੀ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਬਰਸਾਤੀ ਪਾਣੀ ਦੇ ਨਿਕਾਸੀ ਪ੍ਰਬੰਧ ਲਈ ਤਿੰਨ ਸਾਲ ਤੋਂ ਨਗਰ ਕੌਂਸਲ ਦੇ ਚੱਕਰ ਲਗਾ ਰਹੇ ਨੇ ਸ਼ਰਮਾ ਅਸਟੇਟ ਦੇ ਵਸਨੀਕ <br... ਅਗਲੀ ਖ਼ਬਰ ਕਾਂਗਰਸ ਪਾਰਟੀ ਨਾਲ ਸੰਬੰਧਿਤ ਵੱਡੀ ਗਿਣਤੀ ਪਰਿਵਾਰ 'ਆਪ' 'ਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।