28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਪੋਹ ਮਹੀਨੇ ਦੇ ਸ਼ਹੀਦਾਂ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ <br/>

ਪੋਹ ਮਹੀਨੇ ਦੇ ਸ਼ਹੀਦਾਂ ਨੂੰ ਸਮਰਪਿਤ ਸਿਗਮਾ ਸਿਟੀ-2 ਵਿਖੇ ਲਗਾਏ ਲੰਗਰ ਦੌਰਾਨ ਸੇਵਾ ਕਰਦੇ ਹੋਏ ਪ੍ਰਬੰਧਕ | ਤਸਵੀਰ : ਮਨਿੰਦਰ ਸਿੰਘ <br/> 30-12-2025
ਜ਼ੀਰਕਪੁਰ, 29 ਦਸੰਬਰ (ਮਨਿੰਦਰ ਸਿੰਘ)-ਲੋਹਗੜ੍ਹ ਖੇਤਰ 'ਚ ਸਥਿਤ ਸਿਗਮਾ ਸਿਟੀ-2 ਸੁਸਾਇਟੀ ਵਿਖੇ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਸਮੇਤ ਪੋਹ ਮਹੀਨੇ ਦੇ ਸਮੁੱਚੇ ਸ਼ਹੀਦਾਂ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਸੰਗਤਾਂ ਵਿਚਕਾਰ ਗੁਰੂ ਕਾ ਅਤੁੱਟ ਲੰਗਰ ਵਰਤਾਇਆ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਜਸਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਸੁਸਾਇਟੀ 'ਚ ਹਰ ਸਾਲ ਸ਼ਹਾਦਤ ਦੇ ਦਿਨਾਂ ਵਿਚ ਪੂਰੀ ਸੁਸਾਇਟੀ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਉਂਦੀ ਹੈ | ਇਸ ਤੋਂ ਇਲਾਵਾ ਚਾਹ, ਬਿਸਕੁਟਾਂ ਤੇ ਪ੍ਰਸ਼ਾਦਿਆਂ ਦਾ ਲੰਗਰ ਵਰਤਾਇਆ ਜਾਂਦਾ ਹੈ | ਉਨ੍ਹਾਂ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ 'ਚ ਸਹਿਯੋਗ ਦੇਣ ਬਦਲੇ ਸੁਸਾਇਟੀ ਵਾਸੀਆਂ ਦਾ ਉਚੇਚ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਹੁਕਮ ਸਿੰਘ, ਡਾ. ਸੁਖਬੀਰ ਸਿੰਘ, ਜਗਦੇਵ ਸਿੰਘ, ਜੈ ਪ੍ਰਕਾਸ਼ ਤੇ ਗੁਰਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸਥਾਨਕ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਦਸਮੇਸ਼ ਵੈੱਲਫ਼ੇਅਰ ਕੌਂਸਲ ਮੁਹਾਲੀ ਨੇ ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਯਾਦ 'ਚ ਲੰਗਰ ਲਗਾਇਆ <br/> ਅਗਲੀ ਖ਼ਬਰ ਬਰਸਾਤੀ ਪਾਣੀ ਦੇ ਨਿਕਾਸੀ ਪ੍ਰਬੰਧ ਲਈ ਤਿੰਨ ਸਾਲ ਤੋਂ ਨਗਰ ਕੌਂਸਲ ਦੇ ਚੱਕਰ ਲਗਾ ਰਹੇ ਨੇ ਸ਼ਰਮਾ ਅਸਟੇਟ ਦੇ ਵਸਨੀਕ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।