28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਨਗਰ ਕੀਰਤਨ ਸਜਾਇਆ <br/>

ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਮਿੱਠੀ ਯਾਦ 'ਚ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਨਗਰ ਕੀਰਤਨ ਦੀ ਆਰੰਭਤਾ ਕਰਵਾਉਂਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ | ਅਜੀਤ ਤਸਵੀਰ <br/> 30-12-2025
ਐੱਸ. ਏ. ਐੱਸ. ਨਗਰ, 29 ਦਸੰਬਰ (ਪ੍ਰੋ. ਅਵਤਾਰ ਸਿੰਘ)-ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਮਿੱਠੀ ਯਾਦ 'ਚ ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਨਗਰ ਕੀਰਤਨ ਸਜਾਇਆ | ਇਹ ਨਗਰ ਕੀਰਤਨ ਸਵੇਰੇ 10 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਆਰੰਭ ਹੋਇਆ | ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਪਾਵਨ ਸਰੂਪ ਫੁੱਲਾਂ ਨਾਲ ਬਹੁਤ ਹੀ ਵਧੀਆ ਢੰਗ ਨਾਲ ਸਜਾਈ ਗਈ ਪਾਲਕੀ ਸਾਹਿਬ 'ਚ ਸੁਸ਼ੋਭਿਤ ਸਨ | ਨਗਰ ਕੀਰਤਨ 'ਚ ਫ਼ੌਜੀ ਬੈਂਡ ਸਮੇਤ ਹੋਰ ਕਈ ਬੈਂਡ ਪਾਰਟੀਆਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਵਾਲੀਆਂ ਧੁਨਾਂ ਵਜਾਈਆਂ ਗਈਆਂ, ਜਦਕਿ ਗਤਕਾ ਪਾਰਟੀਆਂ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ | ਇਸ ਤੋਂ ਇਲਾਵਾ ਵੱਖ-ਵੱਖ ਰਾਗੀ ਤੇ ਢਾਡੀ ਜਥਿਆਂ ਵਲੋਂ ਸਿੱਖ ਇਤਿਹਾਸ ਤੇ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਦਾ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਉਪਰਾਲਾ ਕੀਤਾ | ਰਸਤੇ 'ਚ ਸੰਗਤਾਂ ਵਲੋਂ ਬ੍ਰੈੱਡ-ਪਕੌੜਿਆਂ, ਬਿਸਕੁੱਟ, ਦੁੱਧ ਤੇ ਕੜਾਹ-ਪ੍ਰਸ਼ਾਦ ਦੇ ਲੰਗਰ ਅਤੁੱਟ ਵਰਤਾਏ ਗਏ | ਨਗਰ ਕੀਰਤਨ 'ਚ ਸੰਗਤਾਂ ਨੇ ਸਕੂਟਰਾਂ, ਮੋਟਰਸਾਈਕਲਾਂ, ਕਾਰਾਂ, ਜੀਪਾਂ, ਟਰੈਕਟਰਾਂ, ਬੱਸਾਂ ਆਦਿ ਸਮੇਤ ਸ਼ਾਮਿਲ ਹੋ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬੁਲਾਰੇ ਨੇ ਦੱਸਿਆ ਕਿ ਬ੍ਰਹਮਲੀਨ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੀ ਪ੍ਰੇਰਨਾ ਸਦਕਾ ਹਰ ਸਾਲ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਨਗਰ ਕੀਰਤਨ ਸਜਾਇਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਆਗਾਮੀ 31 ਦਸੰਬਰ ਨੂੰ ਬਾਬਾ ਮੋਤੀ ਰਾਮ ਜੀ ਮਹਿਰਾ ਅਤੇ ਦੀਵਾਨ ਟੋਡਰ ਮੱਲ ਜੀ ਦੀ ਯਾਦ 'ਚ ਸਵੇਰੇ 10 ਵਜੇ ਤੋਂ ਲੈ ਕੇ ਰਾਤ ਦੇ 12 ਵਜੇ ਤੱਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ, ਜਿਸ 'ਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਰਾਗੀ ਜਥੇ, ਉੱਚ ਕੋਟੀ ਦੇ ਢਾਡੀ, ਕਵੀਸ਼ਰ ਤੇ ਸੰਤ-ਵਿਦਵਾਨ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ |

ਪਿਛਲੀ ਖ਼ਬਰ ਸ਼ਹੀਦੀ ਸਭਾ ਨੂੰ ਸਮਰਪਿਤ ਡੇਰਾ ਬਾਬਾ ਸ੍ਰੀਚੰਦ ਦੇ ਅਸਥਾਨ 'ਤੇ ਸ਼ਹੀਦੀ ਸਮਾਗਮ ਕਰਵਾਇਆ ਅਗਲੀ ਖ਼ਬਰ ਦਸਮੇਸ਼ ਵੈੱਲਫ਼ੇਅਰ ਕੌਂਸਲ ਮੁਹਾਲੀ ਨੇ ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਯਾਦ 'ਚ ਲੰਗਰ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।