27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

'ਬੰਦੀ ਛੋੜ ਦਿਵਸ' ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਮਾਗਮ ਕਰਵਾਇਆ

ਅਜੀਤ ਡੈਸਕ 22-10-2025

ਤਲਵੰਡੀ ਸਾਬੋ, 21 ਅਕਤੂਬਰ (ਰਣਜੀਤ ਸਿੰਘ ਰਾਜੂ)-ਸਮੁੱਚੇ ਸਿੱਖ ਜਗਤ 'ਚ ਜਿੱਥੇ 'ਬੰਦੀਛੋੜ ਦਿਵਸ' ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ, ਉਥੇ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਇਸ ਮੌਕੇ ਸਮਾਗਮ ਕਰਵਾਇਆ ਗਿਆ ਜਿਸ ਵਿਚ ਤਖਤ ਸਾਹਿਬ ਦੇ ਪ੍ਰਬੰਧਕਾਂ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕੀਤੀ | ਅੱਜ ਸਭ ਤੋਂ ਪਹਿਲਾਂ ਤਖਤ ਸਾਹਿਬ ਦੇ ਗੁਰਦੁਆਰਾ ਮਾਤਾ ਸਾਹਿਬ ਕੌਰ, ਮਾਤਾ ਸੁੰਦਰ ਕੌਰ ਜੀ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਤਖਤ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਬਾਜ਼ ਸਿੰਘ ਦੇ ਜਥੇ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਨੇ ਅਰਦਾਸ ਕੀਤੀ ਅਤੇ ਅਰਦਾਸ ਉਪਰੰਤ ਉਨਾਂ ਨੇ ਛੇਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਗਵਾਲੀਅਰ ਦੇ ਕਿਲ੍ਹੇ ਦੀ ਕੈਦ ਚੋਂ 52 ਰਾਜਿਆਂ ਨੂੰ ਰਿਹਾਅ ਕਰਵਾ ਕੇ ਸ੍ਰੀ ਅੰਮਿ੍ਤਸਰ ਸਾਹਿਬ ਪੁੱਜਣ ਦੇ ਇਤਿਹਾਸਿਕ ਵਿਰਤਾਂਤ ਤੋਂ ਜਾਣੂੰ ਕਰਵਾਉਂਦਿਆਂ ਦੱਸਿਆ ਕਿ ਇਸ ਪਾਵਨ ਦਿਹਾੜੇ ਦੀ ਯਾਦ ਚ ਹਰ ਸਾਲ੍ਹ ਸਿੱਖ ਕੌਮ ਵੱਲੋਂ 'ਬੰਦੀਛੋੜ ਦਿਵਸ' ਮਨ੍ਹਾਇਆ ਜਾਂਦਾ ਹੈ | ਉਨ੍ਹਾਂ ਨੇ ਸੰਗਤਾਂ ਨੂੰ ਬੰਦੀਛੋੜ ਦਿਵਸ ਤੋਂ ਸੇਧ ਲੈ ਕੇ ਬਾਣੀ ਅਤੇ ਬਾਣੇ ਦੇ ਧਾਰਣੀ ਬਣਨ ਦੀ ਅਪੀਲ ਕੀਤੀ | ਇਸ ਮੌਕੇ ਤਖਤ ਸਾਹਿਬ ਦੇ ਮੈਨੇਜ਼ਰ ਭਾਈ ਨਰਿੰਦਰਜੀਤ ਸਿੰਘ, ਮੀਤ ਮੈਨੇਜਰ ਗੁਰਚਰਨ ਸਿੰਘ ਤੇ ਅਜਾਇਬ ਸਿੰਘ, ਕਥਾਵਾਚਕ ਭਾਈ ਆਲਮ ਸਿੰਘ, ਭਾਈ ਸੁਖਚੈਨ ਸਿੰਘ ਰਾਗੀ, ਬਾਬਾ ਸੁਰਜੀਤ ਸਿੰਘ ਗੱਤਕੇ ਵਾਲੇ, ਤਖਤ ਸਾਹਿਬ ਦੇ ਸਮੁੱਚੇ ਸਟਾਫ਼ ਤੋਂ ਇਲਾਵਾ ਸ਼ਹੀਦ ਭਾਈ ਮਨੀ ਸਿੰਘ ਸੇਵਾ ਸੁਸਾਇਟੀ ਦੇ ਨੁਮਾਇੰਦੇ ਮੌਜੂਦ ਸਨ |

ਪਿਛਲੀ ਖ਼ਬਰ ਚੇਅਰਮੈਨ ਦਰਸ਼ਨ ਸੋਹੀ ਨੇ ਆਪ ਦੇ ਬਲਾਕ ਪ੍ਰਧਾਨਾਂ ਅਤੇ ਸੋਸ਼ਲ ਮੀਡੀਆ ਇੰਚਾਰਜਾਂ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ ਅਗਲੀ ਖ਼ਬਰ ਦੀਵਾਲੀ ਦੀ ਰਾਤ ਫਰਨੀਚਰ ਫੈਕਟਰੀ ਤੇ ਬੋਰੀਆਂ ਵਾਲੇ ਗੋਦਾਮ 'ਚ ਲੱਗੀ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।