28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਕਿਸਾਨ ਜਗਤਾਰ ਸਿੰਘ ਤਾਰੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤ 'ਚ ਵਾਹ ਕੇ ਕਰਦਾ ਹੈ ਬਿਜਾਈ

ਅਜੀਤ ਡੈਸਕ 22-10-2025
ਮਾਨਸਾ, 21 ਅਕਤੂਬਰ (ਸਟਾਫ਼ ਰਿਪੋਰਟਰ)- ਨੇੜਲੇ ਪਿੰਡ ਭੈਣੀਬਾਘਾ ਦਾ ਕਿਸਾਨ ਜਗਤਾਰ ਸਿੰਘ ਤਾਰੀ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਸੁਪਰਸੀਡਰ ਨਾਲ ਖੇਤਾਂ 'ਚ ਹੀ ਵਾਹ ਕੇ ਕਣਕ ਦੀ ਬਿਜਾਈ ਕਰ ਰਿਹਾ ਹੈ | ਕਿਸਾਨ ਨੇ ਦੱਸਿਆ ਕਿ ਅਜਿਹਾ ਕਰਨ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ ਉੱਥੇ ਵਾਤਾਵਰਨ ਵੀ ਸ਼ੁੱਧ ਰਹਿੰਦਾ ਹੈ | ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਨੇ ਕਿਹਾ ਕਿ ਪਰਾਲੀ ਨੂੰ ਖੇਤਾਂ 'ਚ ਵਾਹੁਣ ਲਈ ਵੱਡੇ ਟਰੈਕਟਰਾਂ ਦੀ ਲੋੜ ਹੁੰਦੀ ਹੈ ਪਰ ਛੋਟੇ ਕਿਸਾਨਾਂ ਦੇ ਵੱਸ ਦੀ ਗੱਲ ਨਹੀਂ | ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ 'ਚ ਭਾਵੇਂ ਕੁਝ ਮਸ਼ੀਨਰੀ ਹੈ ਪਰ ਬਹੁਤੀ ਮਸ਼ੀਨਰੀ ਘਟੀਆ ਕਿਸਮ ਦੀ ਭੇਜੀ ਗਈ ਹੈ | ਉਨ੍ਹਾਂ ਮੰਗ ਕੀਤੀ ਕਿ ਸਹਿਕਾਰੀ ਸਭਾਵਾਂ ਦੀ ਮਸ਼ੀਨਰੀ ਦੀ ਜਾਂਚ ਕਰਵਾਈ ਜਾਵੇ |
ਪਿਛਲੀ ਖ਼ਬਰ ਮਾਨਸਾ ਜ਼ਿਲ੍ਹੇ 'ਚ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਬੀ. ਆਰ. ਸੀ. ਸਕੂਲ ਦੀ ਖਿਡਾਰਨ ਸੁਖਪ੍ਰੀਤ ਕੌਰ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।