29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਝੋਨੇ ਦੀ ਪਰਾਲੀ ਸੰਭਾਲਣ ਸੰਬੰਧੀ ਪਿੰਡ ਕਾਲਾਝਾੜ ਵਿਖੇ ਲਗਾਇਆ ਸੈਮੀਨਾਰ

ਅਜੀਤ ਡੈਸਕ 22-10-2025
ਭਵਾਨੀਗੜ੍ਹ, 21 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਕਿ੍ਸ਼ੀ ਵਿਗਿਆਨ ਕੇਂਦਰ, ਸੰਗਰੂਰ ਵਲੋਂ ਡਾ. ਮਨਦੀਪ ਸਿੰਘ, ਇੰਚਾਰਜ (ਸਿਖਲਾਈ) ਦੀ ਅਗਵਾਈ ਵਿਚ ਝੋਨੇ ਦੀ ਪਰਾਲੀ ਸੰਭਾਲਣ ਸੰਬੰਧੀ ਪਿੰਡ ਕਾਲਾਝਾੜ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਮੌਕੇ ਡਾ. ਮਨਦੀਪ ਸਿੰਘ, ਇੰਚਾਰਜ, ਕਿ੍ਸ਼ੀ ਵਿਗਿਆਨ ਕੇਂਦਰ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਜਾਗਰੂਕ ਕਰਨਾ ਅਤੇ ਪਰਾਲੀ ਪ੍ਰਬੰਧਨ ਸਬੰਧੀ ਨਵੀਆਂ ਤਕਨੀਕਾਂ ਦੀ ਜਾਣਕਾਰੀ ਦੇਣ ਦੇ ਨਾਲ-ਨਾਲ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਦੇ ਸ਼ੰਕੇ ਦੂਰ ਕਰਨਾ ਸੀ | ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿਚ ਸੰਭਾਲਣ ਦੇ ਫ਼ਾਇਦਿਆਂ ਬਾਰੇ ਵੀ ਜਾਣਕਾਰੀ ਦਿੰਦਿਆਂ ਝੋਨੇ ਦੀ ਕਟਾਈ ਐਸ ਐਮ ਐਸ ਵਾਲੀ ਕੰਬਾਈਨ ਤੋਂ ਕਰਵਾਉਣ ਲਈ ਵੀ ਪ੍ਰੇਰਿਤ ਕੀਤਾ | ਉਨ੍ਹਾਂ ਕਣਕ, ਛੋਲੇ, ਸਰੋਂ੍ਹ ਅਤੇ ਮਟਰਾਂ ਦੇ ਬੀਜਾਂ ਦੇ ਪ੍ਰਬੰਧਾਂ ਅਤੇ ਵਿੱਕਰੀ ਬਾਰੇ ਵੀ ਜਾਣਕਾਰੀ ਦਿੱਤੀ | ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨੀਅਰਿੰਗ) ਨੇ ਪਰਾਲੀ ਪ੍ਰਬੰਧਨ ਵਾਲੀ ਖੇਤੀ ਮਸ਼ੀਨਰੀ ਦੀ ਸਹੀ ਵਰਤੋਂ ਕਰਨ ਬਾਰੇ ਕਿਹਾ | ਇਸ ਮੌਕੇ 'ਤੇ ਡਾ. ਰੁਕਿੰਦਰ ਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ), ਡਾ. ਅਨਮੋਲਦੀਪ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਭਵਾਨੀਗੜ੍ਹ, ਪਿੰਡ ਦੀ ਸਹਿਕਾਰੀ ਸਭਾ ਦੇ ਪ੍ਰਧਾਨ ਚਮਕੌਰ ਸਿੰਘ, ਸੈਕਟਰੀ ਪਰਵੀਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਦੁਕਾਨਾਂ, ਘਰਾਂ 'ਚ ਲਕਸ਼ਮੀ-ਗਣੇਸ਼ ਦੀ ਪੂਜਾ ਕੀਤੀ ਅਗਲੀ ਖ਼ਬਰ ਵਿਧਾਇਕ ਨੇ ਪਿੰਡ ਮੁਬਾਰਕਪੁਰ ਦੇ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਦਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।