29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਐਨਲਾਈਟੈਂਡ ਕਾਲਜ ਦੇ ਵਿਦਿਆਰਥੀਆਂ ਵੱਲੋਂ ਵਿੱਦਿਅਕ ਟੂਰ

ਅਜੀਤ ਡੈਸਕ 22-10-2025
ਝੁਨੀਰ, 21 ਅਕਤੂਬਰ (ਪ.ਪ)- ਸਥਾਨਕ ਐਨਲਾਈਟੈਂਡ ਡਿਗਰੀ ਕਾਲਜ ਦੇ ਵਿਦਿਆਰਥੀਆਂ ਵਲੋਂ ਦਿੱਲੀ ਤੇ ਆਗਰੇ ਦਾ ਵਿੱਦਿਅਕ ਟੂਰ ਲਗਾਇਆ ਗਿਆ | ਕਾਲਜ ਚੇਅਰਮੈਨ ਸੱਤਪਾਲ ਸਿੰਘ ਥਿੰਦ ਨੇ ਬੱਸ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ | ਟੂਰ ਦੌਰਾਨ ਵਿਦਿਆਰਥੀਆਂ ਨੇ ਦਿੱਲੀ ਦਾ ਲਾਲ ਕਿਲ੍ਹਾ, ਜਾਮਾ ਮਸਜਿਦ, ਇੰਡੀਆ ਗੇਟ, ਕੁਤੁਬ ਮਿਨਾਰ ਆਦਿ ਥਾਵਾਂ ਵੇਖੀਆਂ ਅਤੇ ਸਾਰੇ ਗੁਰਦੁਆਰਾ ਸਾਹਿਬਾਨਾਂ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ | ਇਸ ਤੋਂ ਇਲਾਵਾ ਆਗਰੇ ਦਾ ਤਾਜ ਮਹਿਲ ਅਤੇ ਕਿਲਾ ਵੀ ਵੇਖਿਆ | ਇਸ ਮੌਕੇ ਸਹਾਇਕ ਪ੍ਰੋ. ਕੁਲਦੀਪ ਸਿੰਘ, ਪ੍ਰੋ. ਅਵਤਾਰ ਸਿੰਘ, ਪ੍ਰੋ. ਅਮਨਦੀਪ ਕੌਰ, ਪ੍ਰੋ. ਹਰਦੀਪ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੋਨਿਆਣਾ ਮੰਡੀ 'ਚ ਖਾਦਾਂ ਡੀਲਰਾਂ ਦੀ ਕੀਤੀ ਚੈਕਿੰਗ ਖਾਦਾਂ ਨਾਲ ਟੈਗਿੰਗ ਕਰਨ 'ਤੇ ਹੋਵੇਗੀ ਸਖ਼ਤ ਕਾਰਵਾਈ ਅਗਲੀ ਖ਼ਬਰ ਲਾਹਣ ਤੇ ਹਰਿਆਣਾ ਮਾਰਕਾ ਸ਼ਰਾਬ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।