28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਨੇ ਇਕ ਰੋਜ਼ਾ ਸਫ਼ਾਈ ਕੈਂਪ ਲਗਾਇਆ

ਅਜੀਤ ਡੈਸਕ 24-11-2025
ਤਪਾ ਮੰਡੀ, 23 ਨਵੰਬਰ (ਵਿਜੇ ਸ਼ਰਮਾ)-ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਫੂਲ ਦੇ ਕੌਮੀ ਸੇਵਾ ਯੋਜਨਾ ਵਿਭਾਗ ਵਲੋਂ ਪਿੰਡ ਬੱਲ੍ਹੋ ਵਿਚ ਇਕ ਦਿਨਾ ਕੈਂਪ ਆਯੋਜਿਤ ਕੀਤਾ ਗਿਆ, ਜਿਸ ਦੀ ਸ਼ੁਰੂਆਤ ਸਫ਼ਾਈ ਅਭਿਆਨ ਨਾਲ ਕੀਤੀ ਗਈ | ਕੈਂਪ ਵਿਚ ਸਕੂਲ ਤੇ ਕਾਲਜ ਦੇ ਵਿਦਿਆਰਥੀਆਂ ਨੇ ਪ੍ਰੋ: ਵਰਿੰਦਰ ਕੌਰ, ਜਸਪ੍ਰੀਤ ਕੌਰ, ਸੁਖਵੀਰ ਕੌਰ, ਹਰਜੀਤ ਕੌਰ ਭੁੱਚੋ, ਮਨਦੀਪ ਕੌਰ, ਪ੍ਰੋਗਰਾਮ ਅਫਸਰ ਪ੍ਰੋ: ਸੋਨਵਿੰਦਰ ਸਿੰਘ, ਲਾਇਬ੍ਰੇਰੀਅਨ ਮਨਜੀਤ ਸਿੰਘ ਅਤੇ ਪਿ੍ੰਸੀਪਲ ਬਘੇਲ ਸਿੰਘ ਦੀ ਰਹਿਨੁਮਾਈ ਹੇਠ ਭਾਗ ਲਿਆ | ਪਿੰਡ ਪੰਚਾਇਤ, ਤਰਨਜੋਤ ਵੈੱਲਫੇਅਰ ਸੁਸਾਇਟੀ ਅਤੇ ਪਿੰਡ ਵਾਸੀਆਂ ਵਲੋਂ ਟੀਮ ਦਾ ਗਰਮਜੋਸ਼ੀ ਨਾਲ ਸਵਾਗਤ ਤੇ ਸਤਿਕਾਰ ਕੀਤਾ ਗਿਆ | ਵਿਦਿਆਰਥੀਆਂ ਨੇ ਪਿੰਡ ਦੀ ਲਾਇਬ੍ਰੇਰੀ ਤੇ ਸਿਹਤ ਕਲੀਨਿਕ ਦਾ ਦੌਰਾ ਕਰ ਕੇ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ, ਜਦਕਿ ਗੁਰੂ ਘਰ ਕਮੇਟੀ ਵਲੋਂ ਉਨ੍ਹਾਂ ਲਈ ਲੰਗਰ ਸੇਵਾ ਭੇਟ ਕੀਤੀ ਗਈ | ਕੋਆਰਡੀਨੇਟਰ ਹਰਪ੍ਰੀਤ ਸ਼ਰਮਾ ਨੇ ਕਿਹਾ ਕਿ ਮੁਹਿੰਮ ਦਾ ਉਦੇਸ਼ ਨੌਜਵਾਨਾਂ ਨੂੰ ਸਮਾਜ ਨਾਲ ਜੋੜਨਾ ਤੇ ਸੇਵਾ ਭਾਵਨਾ ਨੂੰ ਮਜ਼ਬੂਤ ਕਰਨਾ ਹੈ | ਪਿ੍ੰਸੀਪਲ ਬਘੇਲ ਸਿੰਘ ਨੇ ਇਸ ਕੈਂਪ ਨੂੰ ਵਿਦਿਆਰਥੀਆਂ ਲਈ ਜੀਵਨ ਸਿਖਲਾਈ ਪੂਰਨ ਦੱਸਿਆ, ਜਦਕਿ ਪ੍ਰੋ: ਸੋਨਵਿੰਦਰ ਸਿੰਘ ਨੇ ਅਭਿਆਨ ਨੂੰ ਵਧੀਆ ਤਜਰਬਾ ਕਿਹਾ | ਚੇਅਰਮੈਨ ਐਸ.ਐਸ. ਚੱਠਾ ਨੇ ਟੀਮ ਦੀ ਸਮਾਜ ਪ੍ਰਤੀ ਕੀਤੀ ਸੇਵਾ ਦੀ ਪ੍ਰਸ਼ੰਸਾ ਕਰਦੇ ਹੋਏ ਅਜਿਹੇ ਹੋਰ ਕੈਂਪ ਲਗਾਉਣ ਦਾ ਭਰੋਸਾ ਦਿੱਤਾ |
ਪਿਛਲੀ ਖ਼ਬਰ ਸਕਾਊਟਸ ਅਤੇ ਗਾਈਡਜ਼ ਰਾਸ਼ਟਰੀ ਪੱਧਰੀ ਡਾਇਮੰਡ ਜੁਬਲੀ ਜੰਬੂਰੀ ਲਈ ਲਖਨਊ ਰਵਾਨਾ ਅਗਲੀ ਖ਼ਬਰ ਬਲਤੇਜ ਪੰਨੂ ਦੀ ਨਿਯੁਕਤੀ 'ਤੇ ਹਲਕਾ ਮਾਲੇਰਕੋਟਲਾ ਦੇ 'ਆਪ' ਆਗੂਆਂ ਨੇ ਖ਼ੁਸ਼ੀ ਪ੍ਰਗਟਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।