06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਐੱਸ. ਡੀ. ਐੱਮ. ਵਲੋਂ ਕਲੱਸਟਰ/ਨੋਡਲ ਅਫ਼ਸਰਾਂ ਨਾਲ ਮੀਟਿੰਗ <br/>

ਅਜੀਤ ਡੈਸਕ 24-09-2025
ਸ੍ਰੀ ਚਮਕੌਰ ਸਾਹਿਬ, 23 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਐੱਸ. ਡੀ. ਐੱਮ. ਦਫ਼ਤਰ ਦੇ ਮੀਟਿੰਗ ਹਾਲ ਵਿਚ ਐੱਸ. ਡੀ. ਐੱਮ. ਅਮਰੀਕ ਸਿੰਘ ਸਿੱਧੂ ਵਲੋਂ ਝੋਨੇ ਦੀ ਪਰਾਲੀ ਤੇ ਰਹਿੰਦ ਖੂਹੰਦ ਸਬੰਧੀ ਪਿੰਡ ਪੱਧਰ ਤੇ ਲਗਾਏ ਗਏ ਕਲੱਸਟਰ/ਨੋਡਲ ਅਫ਼ਸਰਾਂ ਨਾਲ ਮੀਟਿੰਗ ਕੀਤੀ | ਮੀਟਿੰਗ ਦੌਰਾਨ ਐੱਸ. ਡੀ. ਐੱਮ. ਸ੍ਰੀ ਚਮਕੌਰ ਸਾਹਿਬ ਨੇ ਹਾਜ਼ਰ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਆਪ ਦੀਆਂ ਪਿੰਡ ਪੱਧਰ ਤੇ ਫੀਲਡ ਵਿਚ ਡਿਊਟੀਆਂ ਲਗਾਈਆਂ ਗਈਆਂ ਹਨ | ਇਸ ਲਈ ਆਪਣੇ-ਆਪਣੇ ਪਿੰਡਾਂ ਦਾ ਦੌਰਾ ਕਰਕੇ ਸਰਪੰਚ/ਪੰਚ ਅਤੇ ਹੋਰ ਮੋਹਤਬਰ ਕਿਸਾਨਾਂ ਨਾਲ ਤਾਲਮੇਲ ਕਰਕੇ ਪਰਾਲੀ ਨਾ ਸਾੜਨ ਸਬੰਧੀ ਪ੍ਰੇਰਿਤ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨ ਨਾਲ ਝੋਨੇ ਦੀ ਕਟਾਈ ਕਰਨ ਦੀ ਪੂਰਨ ਪਾਬੰਦੀ ਬਾਰੇ ਦੱਸਿਆ ਜਾਵੇ | ਉਨ੍ਹਾਂ ਕਿਹਾ ਕਿ ਸਮੇਂ ਤੋਂ ਪਹਿਲਾਂ ਕਟਾਈ ਕੀਤਾ ਝੋਨਾ ਅਤੇ ਵੱਧ ਨਮੀ ਵਾਲਾ ਝੋਨਾ ਮੰਡੀ ਵਿਚ ਨਾ ਲੈ ਕੇ ਆਇਆ ਜਾਵੇ ਤਾਂ ਜੋ ਖੱਜਲਖੁਆਰੀ ਤੋਂ ਬਚਿਆ ਜਾ ਸਕੇ | ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ਵਲੋਂ ਮੈਪਿੰਗ ਕੀਤੇ ਗਏ ਬੇਲਰਾਂ ਦਾ ਨੰਬਰ ਸਬੰਧਤ ਪਿੰਡਾਂ ਦੇ ਕਿਸਾਨਾਂ ਤੱਕ ਪਹੁੰਚਾਇਆ ਜਾਵੇ ਤਾਂ ਜੋ ਉਹ ਆਸਾਨੀ ਨਾਲ ਆਪਣੇ ਖੇਤਾਂ ਨੂੰ ਜਲਦ ਤੋਂ ਜਲਦ ਖਾਲੀ ਕਰਾ ਸਕਣ ਅਤੇ ਅੱਗ ਲਗਾਉਣ ਵੱਲ ਨਾ ਜਾਣ | ਮੀਟਿੰਗ ਵਿਚ ਮੌਜੂਦ ਮਨਜੀਤ ਸਿੰਘ ਔਲਖ ਡੀ.ਐਸ.ਪੀ. ਸ੍ਰੀ ਚਮਕੌਰ ਸਾਹਿਬ ਵਲੋਂ ਕਲੱਸਟਰ/ਨੋਡਲ ਅਫ਼ਸਰਾਂ ਨੂੰ ਭਰੋਸਾ ਦਿੱਤਾ ਗਿਆ ਕਿ ਪੁਲਿਸ ਵਿਭਾਗ ਦੇ ਨੁਮਾਇੰਦੇ ਵੀ ਕਲੱਸਟਰ ਅਨੁਸਾਰ ਆਪ ਦਾ ਸਾਥ ਦੇਣਗੇ ਅਤੇ ਗਸ਼ਤ ਵਧਾਉਣਗੇ | ਇਸ ਮੌਕੇ ਡੀ. ਐੱਸ. ਪੀ. ਸ੍ਰੀ ਚਮਕੌਰ ਸਾਹਿਬ, ਖੇਤੀਬਾੜੀ ਅਫ਼ਸਰ, ਸ੍ਰੀ ਚਮਕੌਰ ਸਾਹਿਬ ਨੁਮਾਇੰਦਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਰੂਪਨਗਰ ਅਤੇ ਹੋਰ ਅਧਿਕਾਰੀ/ਕਰਮਚਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦਾ ਜਨਮ ਦਿਨ ਮਨਾਇਆ <br/> ਅਗਲੀ ਖ਼ਬਰ ਰੂਪਨਗਰ ਸ਼ਹਿਰ ਦੇ ਵਿਕਾਸ ਲਈ 20 ਕਰੋੜ ਦੇ ਮਤੇ ਪਾਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।