06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਪਿੰਡ ਮਵਾ ਦਾ ਛਿੰਜ ਮੇਲਾ 27 ਨੂੰ

ਅਜੀਤ ਡੈਸਕ 24-09-2025
ਨੂਰਪੁਰ ਬੇਦੀ, 23 ਸਤੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਮਵਾ ਵਲੋਂ ਇਸ ਵਾਰ ਦਾ ਕੁਸ਼ਤੀ ਦੰਗਲ 27 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਸੰਮਤੀ ਮੈਂਬਰ ਤੇ ਸਾਬਕਾ ਸਰਪੰਚ ਪ੍ਰੀਤਮ ਸਿੰਘ ਮਵਾ ਨੇ ਦੱਸਿਆ ਕਿ ਇਸ ਕੁਸ਼ਤੀ ਦੰਗਲ ਵਿਚ ਹਿੰਦ ਕੇਸਰੀ ਪਹਿਲਵਾਨ ਰੂਬਲ ਖੰਨਾ ਅਤੇ ਬਿੰਨੀਆ ਜੰਮੂ ਸਮੇਤ ਹੋਰ ਨਾਮੀ ਪਹਿਲਵਾਨਾਂ ਦੇ ਦਿਲਕਸ਼ ਮੁਕਾਬਲੇ ਦੇਖਣ ਨੂੰ ਮਿਲਣਗੇ | ਪ੍ਰਬੰਧਕਾਂ ਨੇ ਦੱਸਿਆ ਕਿ ਸਿਰਫ਼ ਸੱਦਾ ਪੱਤਰ ਵਾਲੇ ਪਹਿਲਵਾਨਾਂ ਦੀਆਂ ਹੀ ਕੁਸ਼ਤੀਆਂ ਕਰਵਾਈਆਂ ਜਾਣਗੀਆਂ |

ਪਿਛਲੀ ਖ਼ਬਰ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ <br/> ਅਗਲੀ ਖ਼ਬਰ ਐੱਸ. ਐੱਸ. ਆਰ. ਵੀ. ਐੱਮ. ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।