28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸ਼ਹੀਦ ਭਗਤ ਸਿੰਘ ਸਕੂਲ 'ਚ ਦੀਵਾਲੀ ਦਾ ਤਿਉਹਾਰ ਮਨਾਇਆ <br/>

ਅਜੀਤ ਡੈਸਕ 22-10-2025
ਘਨੌਲੀ, 21 ਅਕਤੂਬਰ (ਜਸਵੀਰ ਸਿੰਘ ਸੈਣੀ)-ਸ਼ਹੀਦ ਭਗਤ ਸਿੰਘ ਮੈਮੋਰੀਅਲ ਪਬਲਿਕ ਸਕੂਲ, ਥਲੀ ਖ਼ੁਰਦ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਸਕੂਲ ਨੂੰ ਦੀਵੇ, ਮੋਮਬੱਤੀਆਂ ਅਤੇ ਸੁੰਦਰ ਰੰਗੋਲੀਆਂ ਨਾਲ ਸਜਾਇਆ ਗਿਆ | ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ, ਜੋ ਇਸ ਤਿਉਹਾਰ ਨੂੰ ਹੋਰ ਵੀ ਰੌਸ਼ਨ ਬਣਾਉਂਦੀਆਂ ਹਨ | ਰੰਗੋਲੀ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਰੰਗ-ਬਰੰਗੇ ਡਿਜ਼ਾਈਨ ਅਤੇ ਸੁੰਦਰ ਪੈਟਰਨ ਨੇ ਦੀਵਾਲੀ ਦੇ ਸੁਨੇਹੇ- 'ਅੰਧਕਾਰ 'ਤੇ ਪ੍ਰਕਾਸ਼ ਦੀ ਜਿੱਤ' ਨੂੰ ਬਖ਼ੂਬੀ ਦਰਸਾਇਆ | ਇਸ ਦੇ ਨਾਲ ਹੀ ਵੇਸਟ ਮਟੀਰੀਅਲ ਐਕਟੀਵਿਟੀ ਕਰਵਾਈ ਗਈ, ਜਿਸ ਵਿਚ ਬੱਚਿਆਂ ਨੇ ਰੱਦੀ ਸਮਗਰੀ ਦੀ ਵਰਤੋਂ ਕਰਕੇ ਸੁੰਦਰ ਸਜਾਵਟੀ ਸਮਾਨ ਅਤੇ ਦੀਵੇ ਬਣਾਏ | ਵਿਦਿਆਰਥੀਆਂ ਨੇ ਦੀਵਾਲੀ ਬਾਰੇ ਭਾਸ਼ਣ, ਗੀਤ ਅਤੇ ਨਾਚ ਪੇਸ਼ ਕੀਤੇ | ਪਿ੍ੰਸੀਪਲ ਮੈਡਮ ਹਰਵਿੰਦਰ ਕੌਰ ਅਤੇ ਡਾਇਰੈਕਟਰ ਮਨਮੋਹਨ ਸਿੰਘ ਨੇ ਬੱਚਿਆਂ ਦੀਆਂ ਕੋਸ਼ਿਸ਼ਾਂ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਦੀਵਾਲੀ ਦਾ ਪ੍ਰਕਾਸ਼ ਸਭ ਦੇ ਜੀਵਨ ਵਿਚ ਖੁਸ਼ਹਾਲੀ, ਸ਼ਾਂਤੀ ਅਤੇ ਪ੍ਰੇਮ ਲਿਆਵੇ | ਇਸ ਦੇ ਨਾਲ ਹੀ ਸਭ ਨੂੰ ਪ੍ਰਦੂਸ਼ਣ ਰਹਿਤ ਤੇ ਸਾਦਗੀ ਨਾਲ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਪੀਰ ਬਾਬਾ ਜ਼ਿੰਦਾ ਸ਼ਹੀਦ ਅਸਥਾਨ ਦੇ ਗ੍ਰੰਥੀ ਸਿੰਘਾਂ ਤੇ ਸੇਵਾਦਾਰਾਂ ਦਾ ਸਨਮਾਨ <br/> ਅਗਲੀ ਖ਼ਬਰ ਪਿੰਡ ਸਿੰਬਲ ਮਾਜਰਾ ਵਿਖੇ ਚੋਰਾਂ ਟਿਊਬਵੈੱਲਾਂ ਤੋਂ ਤਾਰਾਂ ਕੱਟੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।