28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਪੀਰ ਬਾਬਾ ਜ਼ਿੰਦਾ ਸ਼ਹੀਦ ਅਸਥਾਨ ਦੇ ਗ੍ਰੰਥੀ ਸਿੰਘਾਂ ਤੇ ਸੇਵਾਦਾਰਾਂ ਦਾ ਸਨਮਾਨ <br/>

ਅਜੀਤ ਡੈਸਕ 22-10-2025
ਨੂਰਪੁਰ ਬੇਦੀ, 21 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਪ੍ਰਸਿੱਧ ਧਾਰਮਿਕ ਅਸਥਾਨ ਪੀਰ ਬਾਬਾ ਜ਼ਿੰਦਾ ਸ਼ਹੀਦ ਵਿਖੇ ਧਾਰਮਿਕ ਸੇਵਾਵਾਂ ਨਿਭਾਅ ਰਹੇ ਗ੍ਰੰਥੀ ਸਿੰਘਾਂ ਤੇ ਸੇਵਾਦਾਰਾਂ ਦਾ ਦੀਵਾਲੀ ਮੌਕੇ ਪੀਰ ਬਾਬਾ ਜ਼ਿੰਦਾ ਸ਼ਹੀਦ ਸੁਸਾਇਟੀ ਨੂਰਪੁਰ ਬੇਦੀ ਵਲੋਂ ਥਾਨਾਂ ਮੁਖੀ ਤੇ ਕਮੇਟੀ ਮੈਂਬਰਾਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਜ਼ਿਕਰਯੋਗ ਹੈ ਕਿ ਉਕਤ ਧਾਰਮਿਕ ਅਸਥਾਨ ਦਾ ਪ੍ਰਬੰਧ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗਠਿਤ ਪੀਰ ਬਾਬਾ ਜ਼ਿੰਦਾ ਸ਼ਹੀਦ ਸੁਸਾਇਟੀ ਵਲੋਂ ਕੀਤਾ ਜਾਂਦਾ ਹੈ | ਥਾਨਾਂ ਮੁਖੀ ਸੁਨੀਲ ਕੁਮਾਰ ਨੇ ਆਖਿਆ ਕਿ ਉਕਤ ਗ੍ਰੰਥੀ ਸਿੰਘਾਂ ਤੇ ਸੇਵਾਦਾਰਾਂ ਵਲੋਂ ਲਗਾਤਾਰ ਧਾਰਮਿਕ ਮਰਿਆਦਾ ਅਨੁਸਾਰ ਸੇਵਾ ਨਿਭਾਅ ਕੇ ਪ੍ਰਸ਼ੰਸਾਯੋਗ ਕਾਰਜ ਕੀਤਾ ਜਾ ਰਿਹਾ ਹੈ | ਕਮੇਟੀ ਮੈਂਬਰਾਂ ਨੇ ਆਖਿਆ ਕਿ ਉਹ ਨਾ ਸਿਰਫ਼ ਧਾਰਮਿਕ ਜਾਗਰੂਕਤਾ ਫੈਲਾ ਰਹੇ ਹਨ, ਸਗੋਂ ਨੌਜਵਾਨ ਪੀੜ੍ਹੀ ਨੂੰ ਸੰਸਕਾਰਾਂ ਨਾਲ ਜੋੜਨ ਦਾ ਕੰਮ ਵੀ ਕਰ ਰਹੇ ਹਨ | ਕਮੇਟੀ ਮੈਂਬਰਾਂ ਤੇ ਥਾਨਾਂ ਮੁਖੀ ਸੁਨੀਲ ਕੁਮਾਰ ਨੇ ਕਰੀਬ 2 ਦਰਜਨ ਤੋਂ ਵੀ ਵਧ ਸੇਵਾਦਾਰਾਂ ਤੇ ਗ੍ਰੰਥੀ ਸਿੰਘਾਂ ਨੂੰ ਸਿਰੋਪਾਉ ਤੇ ਤੋਹਫ਼ੇ ਭੇਟ ਕਰ ਕੇ ਸਨਮਾਨਿਤ ਕੀਤਾ | ਇਸ ਮੌਕੇ ਨਿਰਮਲ ਸਿੰਘ ਰਾਣੂ, ਰਾਜ ਕੁਮਾਰ ਬਾਵਾ, ਅਵਿਨਾਸ਼ ਕੁਮਾਰ, ਜਗਤ ਸਿੰਘ, ਮੱਖਣ ਸਿੰਘ, ਚਮਨ ਸਿੰਘ, ਸ਼ਿਵ ਸਿੰਘ, ਹਰਪਾਲ ਪੰਮੀ, ਗੁਰਪ੍ਰੀਤ ਸਿੰਘ, ਹਰਮਿੰਦਰ ਮਿੰਦੀ ਤੇ ਮਨਜਿੰਦਰ ਗੋਗਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਰਕਬੇ ਵਾਲੇ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਮੁਹੱਈਆ ਹੋਵੇਗਾ- ਡੀ. ਸੀ. <br/> ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਸਕੂਲ 'ਚ ਦੀਵਾਲੀ ਦਾ ਤਿਉਹਾਰ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।