28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਹੜ੍ਹ ਪ੍ਰਭਾਵਿਤ ਰਕਬੇ ਵਾਲੇ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਮੁਹੱਈਆ ਹੋਵੇਗਾ- ਡੀ. ਸੀ. <br/>

ਅਜੀਤ ਡੈਸਕ 22-10-2025
ਰੂਪਨਗਰ, 21 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਰੱਬੀ ਸੀਜ਼ਨ 2025-26 ਲਈ ਕਿਸਾਨਾਂ ਨੂੰ ਕਣਕ ਦਾ ਬੀਜ ਉਪਲਬਧ ਕਰਵਾਉਣ ਲਈ ਵਿਸ਼ੇਸ਼ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ | ਇਸੇ ਤਹਿਤ ਹੜ੍ਹ ਪ੍ਰਭਾਵਿਤ ਰਕਬੇ ਵਾਲੇ ਕਿਸਾਨਾਂ ਨੂੰ ਮੁਫ਼ਤ ਕਣਕ ਦਾ ਬੀਜ ਮੁਹੱਈਆ ਕਰਵਾਇਆ ਜਾਵੇਗਾ | ਵਰਜੀਤ ਵਾਲੀਆ ਨੇ ਦੱਸਿਆ ਕਿ ਇੱਕ ਕਿਸਾਨ ਨੂੰ ਵੱਧ ਤੋਂ ਵੱਧ 2 ਹੈਕਟੇਅਰ ਰਕਬੇ ਲਈ ਇਹ ਬੀਜ ਉਪਲਬਧ ਹੋਵੇਗਾ | ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ ਨਾਮ ਜਾਰੀ ਕੀਤੀ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਸੂਚੀ ਵਿਚ ਸ਼ਾਮਿਲ ਹੋਣ ਦੇ ਨਾਲ-ਨਾਲ, ਹੜ੍ਹ ਦੁਆਰਾ ਪ੍ਰਭਾਵਿਤ ਰਕਬਾ 33 ਫ਼ੀਸਦੀ ਜਾਂ ਉਸ ਤੋਂ ਵੱਧ ਹੋਣਾ ਲਾਜ਼ਮੀ ਹੈ, ਜੋ ਕਿ ਰੈਵਨਿਊ ਵਿਭਾਗ ਰਾਹੀਂ ਤਸਦੀਕ ਕਰਵਾਇਆ ਜਾਵੇਗਾ, ਬਾਕੀ ਕਿਸਾਨਾਂ ਲਈ, ਐੱਸ.ਐੱਮ.ਐੱਸ.ਪੀ.-ਸੀਡ ਵਿਲੇਜ ਸਕੀਮ ਦੇ ਤਹਿਤ ਇਕ ਕਿਸਾਨ ਨੂੰ ਵੱਧ ਤੋਂ ਵੱਧ 1 ਹੈਕਟੇਅਰ ਰਕਬੇ ਲਈ ਕਣਕ ਦੇ ਬੀਜ ਉੱਤੇ ਵੱਧ ਤੋਂ ਵੱਧ 2,000 ਰੁਪਏ ਪ੍ਰਤੀ ਕੁਇੰਟਲ ਦੀ ਸਹਾਇਤਾ ਦਿੱਤੀ ਜਾਵੇਗੀ | ਇਸ ਸਕੀਮ ਅਧੀਨ ਕਣਕ ਦੀਆ ਕਿਸਮਾਂ ਯੂ.ਪੀ.ਬੀ.ਡਬਲਿਊ.550 ਅਤੇ ਪੀ.ਬੀ.ਡਬਲਿਊ.869 ਦਾ ਕਿਸਾਨਾਂ ਲਈ ਵਿਕਰੀ ਮੁੱਲ 900 ਰੁਪਏ (45 ਕਿਲੋ ਪ੍ਰਤੀ ਬੈਗ) ਅਤੇ ਇਨ੍ਹਾਂ ਤੋਂ ਇਲਾਵਾ ਬਾਕੀ ਸਾਰੀਆਂ ਕਿਸਮਾਂ ਦਾ ਕਿਸਾਨ ਲਈ ਵਿਕਰੀ ਮੁੱਲ 800 ਰੁਪਏ ਹੋਵੇਗਾ (40 ਕਿਲੋ ਪ੍ਰਤੀ ਬੈਗ) ਹੋਣਗੀਆਂ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਸੰਚਾਰੂ ਢੰਗ ਨਾਲ ਲਾਗੂ ਕਰਨ ਲਈ ਪਨਸੀਡ ਨੂੰ ਨੋਡਲ ਏਜੰਸੀ ਨਿਯੁਕਤ ਕੀਤਾ ਗਿਆ ਹੈ, ਜੋ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਸਿਫਾਰਸ਼ ਕੀਤੀਆਂ ਗਈਆਂ ਕਣਕ ਦੀਆਂ ਕਿਸਮਾਂ ਦਾ ਬੀਜ ਖੇਤੀਬਾੜੀ ਵਿਭਾਗ ਦੇ ਦਫਤਰਾਂ ਨੂੰ ਸਪਲਾਈ ਕਰਵਾਏਗੀ | ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਯੋਗ ਪਾਏ ਗਏ ਕਿਸਾਨ ਹੀ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕਣਗੇ | ਇਸ ਮੁਹਿੰਮ ਦਾ ਲਾਭ ਲੈਣ ਲਈ ਕਿਸਾਨ ਵੀਰਾਂ ਨੂੰ ਖੇਤੀਬਾੜੀ ਵਿਭਾਗ ਦੀ ਅਧਿਕਾਰਿਤ ਵੈੱਬਸਾਈਟ 'ਤੇ ਰਜਿਸਟਰ ਕਰਨਾ ਹੋਵੇਗਾ | ਕਿਸਾਨਾਂ ਵਲੋਂ ਆਨਲਾਈਨ ਅਪਲਾਈ ਰਜਿਸਟਰੇਸ਼ਨ/ਆਨਲਾਈਨ ਐਪਲੀਕੇਸ਼ਨ ਨੂੰ ਵਿਭਾਗ ਦੇ ਬਲਾਕ ਖੇਤੀਬਾੜੀ ਅਫ਼ਸਰਾਂ ਵਲੋਂ ਵੈਰੀਫਾਈ ਕੀਤਾ ਜਾਵੇਗਾ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਰਜਿਸਟਰੇਸ਼ਨ ਕਰਵਾਉਣ ਤਾਂ ਜੋ ਵੱਧ ਤੋਂ ਵੱਧ ਕਿਸਾਨ ਵੀਰ ਇਸ ਮੁਹਿੰਮ ਦਾ ਲਾਭ ਲੈ ਸਕਣ |

ਪਿਛਲੀ ਖ਼ਬਰ ਬਾਜ਼ਾਰਾਂ 'ਚ ਦੋ ਦਿਨਾਂ ਤੱਕ ਦੀਵਾਲੀ ਦੀਆਂ ਰੌਣਕਾਂ, ਦੀਵਾਲੀ ਤੇ ਬੰਦੀ ਛੋੜ ਦਿਵਸ ਕਾਰਨ ਭੰਬਲਭੂਸਾ <br/> ਅਗਲੀ ਖ਼ਬਰ ਪੀਰ ਬਾਬਾ ਜ਼ਿੰਦਾ ਸ਼ਹੀਦ ਅਸਥਾਨ ਦੇ ਗ੍ਰੰਥੀ ਸਿੰਘਾਂ ਤੇ ਸੇਵਾਦਾਰਾਂ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।