ਗੁਰੂ ਨਾਨਕ ਸਕੂਲ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ
ਅਜੀਤ ਡੈਸਕ
22-10-2025
ਘਨੌਲੀ, 21 ਅਕਤੂਬਰ (ਜਸਵੀਰ ਸਿੰਘ ਸੈਣੀ)-ਗੁਰੂ ਨਾਨਕ ਮਾਡਲ ਸੀ: ਸੈ: ਸਕੂਲ ਲੋਦੀ ਮਾਜਰਾ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰੋਗਰਾਮ ਦੇ ਕੋਆਰਡੀਨੇਟਰ ਅਮਨਪ੍ਰੀਤ ਕੌਰ ਨੇ ਦੱਸਿਆ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸੰਬੰਧ ਵਿਚ ਸਕੂਲ ਵਿਖੇ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਪਹਿਲੀ ਤੇ ਦੂਜੀ ਜਮਾਤ ਦੇ ਕਾਰਡ ਬਣਾਉਣਾ,ਤੀਜੀ ਤੇ ਚੌਥੀ ਜਮਾਤ ਦੇ ਦੀਵਾ ਸਜਾਉਣਾ,ਪੰਜਵੀਂ ਤੇ ਛੇਵੀਂ ਜਮਾਤ ਦੇ ਕਲੇ ਮਾਡਲਿੰਗ,ਸੱਤਵੀਂ ਤੇ ਅੱਠਵੀਂ ਜਮਾਤ ਦੇ ਪੇਪਰ ਕਰਾਫਟ, ਨੌਵੀਂ ਤੇ ਦਸਵੀਂ ਜਮਾਤ ਦੇ ਲਾਲਟੈਨ ਬਣਾਉਣਾ ਅਤੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਦਿਵਾਲੀ ਅਤੇ ਬੰਦੀ ਛੋੜ ਦਿਵਸ ਸਬੰਧੀ ਬੱਚਿਆਂ ਵਲੋਂ ਅਲੱਗ-ਅਲੱਗ ਤਰ੍ਹਾਂ ਦੀਆਂ ਕਵਿਤਾਵਾਂ ਤੇ ਭਾਸ਼ਣ ਦਿੱਤੇ ਗਏ | ਮੁਕਾਬਲਿਆਂ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ ਤੇ ਉਪਰੰਤ ਪਿ੍ੰਸੀਪਲ ਹਰਦੀਪ ਸਿੰਘ ਵਲੋਂ ਵਿਦਿਆਰਥੀਆਂ ਨੂੰ ਦਿਵਾਲੀ ਅਤੇ ਬੰਦੀ ਛੋੜ ਦਿਵਸ ਦੇ ਸੰਬੰਧ ਵਿਚ ਭਾਸ਼ਣ ਸੁਣਾ ਕੇ ਉਨ੍ਹਾਂ ਦੀਆਂ ਸਿੱਖਿਆਵਾਂ ਤੇ ਚੱਲਣ ਲਈ ਕਿਹਾ | ਅੰਤ ਵਿਚ ਡਾਇਰੈਕਟਰ ਗੁਰਬਚਨ ਸਿੰਘ ਵਲੋਂ ਸਮੂਹ ਸਟਾਫ਼ ਨੂੰ ਇਸ ਸ਼ੁੱਭ ਅਵਸਰ 'ਤੇ ਉਪਹਾਰ ਦਿੱਤੇ ਗਏ ਅਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਦਿਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਬਾਦ ਦਿੱਤੀਆਂ ਗਈਆਂ |