28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਮੁਹਾਲੀ ਵਿਖੇ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਸ਼ਹੀਦ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ <br/>

ਅਜੀਤ ਡੈਸਕ 22-10-2025
ਐੱਸ. ਏ. ਐੱਸ. ਨਗਰ, 21 ਅਕਤੂਬਰ (ਕਪਿਲ ਵਧਵਾ)-ਮੁਹਾਲੀ ਜ਼ਿਲ੍ਹਾ ਪੁਲਿਸ ਵਲੋਂ 191 ਸ਼ਹੀਦ ਜਵਾਨਾਂ ਨੂੰ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਰਧਾਂਜਲੀ ਦਿੱਤੀ ਗਈ | ਦੇਸ਼ ਦੀ ਅੰਦਰੂਨੀ ਸੁਰੱਖਿਆ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਪੁਲਿਸ ਦੇ ਮੋਢਿਆਂ 'ਤੇ ਹੈ | ਪੁਲਿਸ ਦਾ ਜਜ਼ਬਾ, ਸਮਰਪਣ ਤੇ ਸੇਵਾ ਭਾਵਨਾ ਹੀ ਦੇਸ਼ ਦੀ ਸੁਰੱਖਿਆ ਦਾ ਮਜ਼ਬੂਤ ਆਧਾਰ ਹੈ | ਇਹ ਵਿਚਾਰ ਐੱਸ. ਐੱਸ. ਪੀ. ਮੁਹਾਲੀ ਹਰਮਨਦੀਪ ਸਿੰਘ ਹਾਂਸ ਨੇ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮਾਰੋਹ ਦੌਰਾਨ ਪ੍ਰਗਟ ਕੀਤੇ ਹਨ | ਐੱਸ. ਐੱਸ. ਪੀ. ਨੇ ਕਿਹਾ ਕਿ ਇਹ ਦਿਵਸ 21 ਅਕਤੂਬਰ 1959 ਨੂੰ ਲੱਦਾਖ ਘਾਟੀ ਵਿਚ ਗਸ਼ਤ ਦੌਰਾਨ ਚੀਨ ਬਾਰਡਰ 'ਤੇ ਸ਼ਹੀਦ ਹੋਏ ਸੀ. ਆਰ. ਪੀ. ਐੱਫ. ਦੇ 10 ਜਵਾਨਾਂ ਦੀ ਯਾਦ ਵਿਚ ਮਨਾਇਆ ਜਾਂਦਾ ਹੈ | ਇਹ ਦਿਨ ਸਾਰੇ ਉਨ੍ਹਾਂ ਪੁਲਿਸ ਤੇ ਪੈਰਾ ਮਿਲਟਰੀ ਜਵਾਨਾਂ ਨੂੰ ਸਮਰਪਿਤ ਹੈ, ਜਿਨ੍ਹਾਂ ਨੇ ਦੇਸ਼ ਦੀ ਖ਼ਾਤਰ ਆਪਣੀਆਂ ਜਾਨਾਂ ਵਾਰ ਦਿੱਤੀਆਂ | ਉਨ੍ਹਾਂ ਕਿਹਾ ਕਿ ਬੀਤੇ ਸਾਲ ਦੇਸ਼ ਭਰ ਵਿਚ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਜ਼ ਦੇ 191 ਜਵਾਨ ਸ਼ਹੀਦ ਹੋਏ, ਜਿਨ੍ਹਾਂ ਦੀਆਂ ਕੁਰਬਾਨੀਆਂ ਸਾਨੂੰ ਹਮੇਸ਼ਾਂ ਪ੍ਰੇਰਿਤ ਕਰਦੀਆਂ ਰਹਿਣਗੀਆਂ | ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਉਹ ਫੋਰਸ ਹੈ, ਜਿਸ ਨੇ ਅੱਤਵਾਦ ਵਿਰੋਧੀ ਜੰਗ ਵਿਚ ਆਪਣੀ ਵਿਲੱਖਣ ਪਛਾਣ ਬਣਾਈ ਹੈ | ਉਨ੍ਹਾਂ ਕਿਹਾ ਕਿ ਅੱਤਵਾਦ ਦੇ ਦੌਰ ਵਿਚ ਸਾਡੇ ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਦੀਆਂ ਬੇਮਿਸਾਲ ਸ਼ਹਾਦਤਾਂ ਨੇ ਪੰਜਾਬ ਵਿਚ ਅਮਨ ਤੇ ਸ਼ਾਂਤੀ ਸਥਾਪਿਤ ਕੀਤੀ ਹੈ | ਅਸੀਂ ਉਨ੍ਹਾਂ ਦੇ ਸੁਪਨੇ ਸਾਕਾਰ ਕਰਨ ਲਈ ਵਚਨਬੱਧ ਹਾਂ | ਐੱਸ. ਐੱਸ. ਪੀ. ਨੇ ਕਿਹਾ ਕਿ ਅੱਤਵਾਦ ਵਿਰੋਧੀ ਮੋਰਚੇ 'ਤੇ ਸ਼ਹੀਦ ਹੋਏ ਪੰਜਾਬ ਪੁਲਿਸ ਦੇ 35 ਅਧਿਕਾਰੀਆਂ/ਜਵਾਨਾਂ ਦੇ ਪਰਿਵਾਰ, ਜੋ ਜ਼ਿਲ੍ਹਾ ਐੱਸ. ਏ. ਐੱਸ. ਨਗਰ ਵਿਚ ਰਹਿ ਰਹੇ ਹਨ, ਦੀਆਂ ਹਰ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ 'ਤੇ ਕੀਤਾ ਜਾਵੇਗਾ | ਉਕਤ ਸਮਾਰੋਹ ਦੌਰਾਨ ਕਈ ਪਰਿਵਾਰਕ ਮੈਂਬਰਾਂ ਵਲੋਂ ਆਪਣੀਆਂ ਮੁਸ਼ਕਲਾਂ ਸਾਂਝੀਆਂ ਕੀਤੀਆਂ ਗਈਆਂ ਤੇ ਮੰਗ ਪੱਤਰ ਸੌਂਪੇ ਗਏ, ਜਿਨ੍ਹਾਂ ਦਾ ਜਲਦੀ ਹੱਲ ਕਰਨ ਦਾ ਐੱਸ. ਐੱਸ. ਪੀ. ਮੁਹਾਲੀ ਨੇ ਭਰੋਸਾ ਦਿੱਤਾ | ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਸ਼ਹੀਦੀ ਦਿਵਸ ਸਾਨੂੰ ਉਨ੍ਹਾਂ ਬਹਾਦਰ ਜਵਾਨਾਂ ਦੀ ਯਾਦ ਦਿਵਾਉਂਦਾ ਹੈ, ਜਿਨ੍ਹਾਂ ਨੇ ਦੇਸ਼ ਦੀ ਸੁਰੱਖਿਆ ਲਈ ਆਪਣੀ ਜਾਨ ਕੁਰਬਾਨ ਕੀਤੀ | ਉਨ੍ਹਾਂ ਕਿਹਾ ਕਿ ਪੁਲਿਸ ਤੇ ਪੈਰਾ ਮਿਲਟਰੀ ਫੋਰਸਜ਼ ਦੇ ਜਵਾਨਾਂ ਨੇ ਹਰ ਹਾਲਾਤ ਵਿਚ ਆਪਣਾ ਫਰਜ਼ ਨਿਭਾਇਆ ਹੈ | ਉਹ ਸਾਡੇ ਲਈ ਸ਼ਹੀਦ ਹੋਏ ਹਨ, ਸਾਨੂੰ ਹਮੇਸ਼ਾਂ ਉਨ੍ਹਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਅਤੇ ਆਪਣੇ ਤਰੀਕੇ ਨਾਲ ਦੇਸ਼ ਦੀ ਸੇਵਾ ਕਰਨੀ ਚਾਹੀਦੀ ਹੈ | ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਨੇ ਸ਼ਹੀਦਾਂ ਨੂੰ ਫੁੱਲ ਮਾਲਾਵਾਂ ਭੇਂਟ ਕਰਕੇ ਸ਼ਰਧਾਂਜਲੀ ਦਿੱਤੀ | ਇਸ ਮੌਕੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ੋਕ ਸਲਾਮੀ ਵੀ ਦਿੱਤੀ ਗਈ | ਇਸ ਦੌਰਾਨ ਪਿਛਲੇ ਸਾਲ ਦੇ ਸਮੂਹ ਸ਼ਹੀਦਾਂ ਦੇ ਨਾਮ ਡੀ. ਅੱੈਸ. ਪੀ. (ਹੈੱਡਕੁਆਰਟਰ) ਹਰਸਿਮਰਤ ਸਿੰਘ ਛੇਤਰਾ ਵਲੋਂ ਪੜ੍ਹੇ ਗਏ, ਜਦਕਿ ਸ਼ਹੀਦੀ ਦਿਵਸ ਪਰੇਡ ਦੀ ਅਗਵਾਈ ਡੀ. ਐੱਸ. ਪੀ. ਪਿ੍ਥਵੀ ਸਿੰਘ ਚਾਹਲ ਨੇ ਕੀਤੀ | ਇਸ ਮੌਕੇ ਸੀ. ਜੇ. ਐੱਮ. ਮੁਹਾਲੀ ਅਨੀਸ਼ ਕੁਮਾਰ ਗੋਇਲ, ਸਮੂਹ ਐਸ. ਪੀ., ਡੀ. ਐੱਸ. ਪੀ., ਥਾਣਾ ਮੁਖੀ, ਪੁਲਿਸ ਜਵਾਨ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਵੱਡੀ ਗਿਣਤੀ ਵਿਚ ਹਾਜ਼ਰ ਸਨ | ਉਕਤ ਸਮਾਰੋਹ ਦੌਰਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ

ਪਿਛਲੀ ਖ਼ਬਰ ਪਟਾਕੇ ਫਟਣ ਕਰਕੇ ਬੱਚਿਆਂ ਸਮੇਤ 2 ਦਰਜਨ ਲ਼ੋਕ ਝੁਲਸੇ <br/> ਅਗਲੀ ਖ਼ਬਰ ਫਰਨੀਚਰ ਦੇ ਗੋਦਾਮ 'ਚ ਲੱਗੀ ਅੱਗ, ਲੱਖਾਂ ਦਾ ਹੋਇਆ ਨੁਕਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।