29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਕੌਮੀ ਇਨਸਾਫ਼ ਮੋਰਚੇ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਬੁੜੈਲ ਜੇਲ੍ਹ ਤੱਕ ਕੀਤਾ ਰੋਸ ਮਾਰਚ <br/>

ਅਜੀਤ ਡੈਸਕ 22-10-2025
ਐੱਸ. ਏ. ਐੱਸ. ਨਗਰ, 21 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਛੋਡ ਦਿਵਸ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਮੋਰਚੇ ਦੇ ਸਰਪ੍ਰਸਤ ਬਾਪੂ ਗੁਰਚਰਨ ਸਿੰਘ ਹਵਾਰਾ ਦੀ ਅਗਵਾਈ ਵਿਚ ਬੁੜੈਲ ਜੇਲ੍ਹ ਤੱਕ ਰੋਸ ਮਾਰਚ ਕੀਤਾ ਗਿਆ | ਪੁਲਿਸ ਪ੍ਰਸ਼ਾਸਨ ਵਲੋਂ ਬੁੜੈਲ ਜੇਲ੍ਹ ਦੇ ਨੇੜੇ ਬੈਰੀਕੇਡ ਲਗਾ ਕੇ ਰੋਸ ਮਾਰਚ ਨੂੰ ਰੋਕ ਲਿਆ ਗਿਆ, ਜਿਸ ਤੋਂ ਬਾਅਦ ਰੋਸ ਮਾਰਚ ਵਿਚ ਸ਼ਾਮਿਲ ਸੰਗਤਾਂ ਨੇ ਉਥੇ ਹੀ ਬੈਠ ਕੇ ਗੁਰ ਮੰਤਰ ਦਾ ਜਾਪ ਕੀਤਾ ਅਤੇ ਚੌਪਈ ਸਾਹਿਬ ਦੇ ਪਾਠ ਕੀਤੇ ਗਏ ਅਤੇ ਗੁਰੂ ਅੱਗੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕਰਕੇ ਰੋਸ ਮਾਰਚ ਸਮਾਪਤ ਕਰ ਦਿੱਤਾ ਗਿਆ | ਇਸ ਮੌਕੇ ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਕੌਮੀ ਇਨਸਾਫ਼ ਮੋਰਚੇ ਵਲੋਂ 1 ਨਵੰਬਰ ਨੂੰ ਅਰਦਾਸ ਦਿਵਸ ਅਤੇ 14 ਨਵੰਬਰ ਨੂੰ ਦਿੱਲੀ ਮਾਰਚ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤੇ ਮੋਰਚੇ ਦੀਆਂ ਸਰਗਰਮੀਆਂ ਨੂੰ ਤੇਜ਼ ਕਰਨ ਤੇ ਪਿੰਡ ਪੱਧਰ ਤੱਕ ਪਹੁੰਚਾਉਣ ਲਈ ਡਾ.ਦਰਸ਼ਨ ਪਾਲ ਦੀ ਸਰਪ੍ਰਸਤੀ ਹੇਠ ਕੰਟਰੋਲ ਰੂਮ ਬਣਾਇਆ ਗਿਆ ਹੈ, ਜਿਸ ਦਾ ਇੰਚਾਰਜ ਤਜਿੰਦਰ ਸਿੰਘ ਹਾਈਜੈਕਰ ਅਤੇ ਉਸਦਾ ਸਹਾਇਕ ਪਵਨਦੀਪ ਸਿੰਘ ਖ਼ਾਲਸਾ ਨੂੰ ਲਗਾਇਆ ਗਿਆ ਹੈ | ਇਸ ਰੋਸ ਮਾਰਚ ਵਿਚ ਕਿਸਾਨ ਆਗੂ ਡਾ. ਦਰਸ਼ਨ ਪਾਲ ਸਿੰਘ, ਭਾਈ ਗੁਰਦੀਪ ਸਿੰਘ ਬਠਿੰਡਾ, ਬਲਬੀਰ ਸਿੰਘ ਬੈਰੋਪੁਰ, ਜੀਤ ਸਿੰਘ, ਬਲਜੀਤ ਸਿੰਘ ਭਾਊ, ਅਕਾਲੀ ਦਲ ਵਾਰਿਸ ਪੰਜਾਬ ਤੋਂ ਭਾਈ ਗੁਰਜੰਟ ਸਿੰਘ ਸੀਲ, ਭਾਈ ਸੁਖਵੀਰ ਸਿੰਘ ਬਲਵੇੜਾ, ਪਾਲ ਸਿੰਘ ਘੜੂੰਆਂ, ਰਛਪਾਲ ਸਿੰਘ ਚੰਡੀਗੜ੍ਹ, ਮੱਖਣ ਸਿੰਘ ਮਾਨਸਾ, ਰੇਸ਼ਮ ਸਿੰਘ ਖਰੜ, ਸੂਬੇਦਾਰ ਬਲਦੇਵ ਸਿੰਘ, ਮਨਜਿੰਦਰ ਸਿੰਘ, ਬਲਵਿੰਦਰ ਸਿੰਘ ਕਾਲਾ, ਪਵਨਦੀਪ ਸਿੰਘ ਖ਼ਾਲਸਾ, ਸੱਜਣ ਸਿੰਘ ਮੋਰਚਾ, ਪ੍ਰੋ. ਬਾਵਾ ਸਿੰਘ, ਅਵਤਾਰ ਸਿੰਘ ਕੋਰਜੀਵਾਲ, ਸੱਜਣ ਸਿੰਘ ਬਠਿੰਡਾ, ਰਾਜੀਵ ਸਿੰਘ ਬਠਿੰਡਾ ਅਤੇ ਵੱਡੀ ਗਿਣਤੀ ਵਿਚ ਬੀਬੀਆਂ ਅਤੇ ਨਿਹੰਗ ਸਿੰਘ ਸ਼ਾਮਿਲ ਸਨ |

ਪਿਛਲੀ ਖ਼ਬਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ <br/> ਅਗਲੀ ਖ਼ਬਰ ਵਿਸ਼ਵਕਰਮਾ ਮੰਦਰ ਖਰੜ 'ਚ ਸਮਾਗਮ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।