29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ-79 ਵਿਖੇ ਬੰਦੀ ਛੋੜ ਦਿਵਸ ਮਨਾਇਆ <br/>

ਅਜੀਤ ਡੈਸਕ 22-10-2025
ਐੱਸ. ਏ. ਐੱਸ. ਨਗਰ, 21 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸੈਕਟਰ-79 ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਇਲਾਕੇ ਦੀ ਸਮੂਹ ਸੰਗਤ ਵਲੋਂ ਬੰਦੀ ਛੋੜ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਸੰਦੀਪ ਸਿੰਘ ਨੇ ਦੱਸਿਆ ਕਿ ਪ੍ਰਧਾਨ ਹਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਮੁੱਚੇ ਕਮੇਟੀ ਮੈਂਬਰਾਂ ਤੇ ਸੈਕਟਰ ਨਿਵਾਸੀਆਂ ਵਲੋਂ ਗੁਰੂ ਘਰ ਵਿਖੇ ਦੀਪਮਾਲਾ ਕੀਤੀ ਗਈ ਤੇ ਇਸ ਮੌਕੇ ਸੰਗਤਾਂ ਲਈ ਵਿਸ਼ੇਸ਼ ਮਿੱਠੇ ਅਤੇ ਚਾਹ ਦੇ ਲੰਗਰ ਤਿਆਰ ਕੀਤੇ ਗਏ | ਉਨ੍ਹਾਂ ਦੱਸਿਆ ਕਿ ਗੁਰੂ ਘਰ ਦੇ ਹਜ਼ੂਰੀ ਰਾਗੀ ਅਮਰਜੀਤ ਸਿੰਘ ਵਲੋਂ ਕੀਰਤਨ ਰਾਹੀਂ ਤੇ ਕਥਾਵਾਚਕ ਭਾਈ ਮੇਘ ਸਿੰਘ ਵਲੋਂ ਕਥਾ ਰਾਹੀ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਗਿਆ | ਇਸ ਮੌਕੇ ਗੁਰੂ ਘਰ ਦੇ ਕੀਰਤਨੀਏ, ਸੇਵਾਦਾਰਾਂ ਅਤੇ ਪਾਠੀ ਸਿੰਘਾਂ ਦਾ ਸਨਮਾਨ ਕੀਤਾ ਗਿਆ ਤੇ ਹੈੱਡ ਗ੍ਰੰਥੀ ਕਸ਼ਮੀਰ ਸਿੰਘ ਵਲੋਂ ਸਾਰੇ ਇਲਾਕੇ ਦੀਆਂ ਸੰਗਤਾਂ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ | ਇਸ ਮੌਕੇ ਗੁਰਮੀਤ ਸਿੰਘ, ਹਰਵਿੰਦਰ ਸਿੰਘ, ਇੰਦਰਜੀਤ ਸਿੰਘ, ਉਜਾਗਰ ਸਿੰਘ, ਹਰਜਿੰਦਰ ਪਾਲ ਸਿੰਘ, ਦਰਸ਼ਨ ਸਿੰਘ, ਧਰਮਵੀਰ ਸਿੰਘ, ਸੁੱਚਾ ਸਿੰਘ, ਭਾਗ ਸਿੰਘ, ਅਵਤਾਰ ਸਿੰਘ, ਇਸਤਰੀ ਸਭਾ ਦੀਆਂ ਮੈਂਬਰਾਂ ਰਮਿੰਦਰ ਕੌਰ, ਅਵਿਨਾਸ਼ ਕੌਰ, ਬਲਜੀਤ ਕੌਰ, ਅਮਨਪ੍ਰੀਤ ਕੌਰ, ਜਸਬੀਰ ਕੌਰ, ਡਾ. ਮਦਨਜੀਤ ਕੌਰ ਸਹੋਤਾ, ਗੁਰਅੰਮਿ੍ਤਪਾਲ ਕੌਰ ਤੇ ਇਲਾਕਾ ਨਿਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਬੂਟੇ ਲਗਾ ਕੇ ਹਰੀ ਦੀਵਾਲੀ ਮਨਾਈ ਅਗਲੀ ਖ਼ਬਰ ਸਰਵਹਿੱਤਕਾਰੀ ਸਕੂਲ ਵਿਖੇ 'ਦੀਵਾਲੀ ਦਾ ਜਸ਼ਨ' ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।