ਮਾਜਰੀ, 21 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 'ਫਾਈਟ ਫਾਰ ਹਿਊਮਨ ਰਾਈਟਸ ਵੈਲਫੇਅਰ' ਸੰਸਥਾ ਵਲੋਂ ਪਿੰਡ ਕਾਂਸਲ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਮੌਕੇ ਬੂਟੇ ਲਗਾਕੇ ਹਰੀ ਦੀਵਾਲੀ ਮਨਾਈ ਗਈ | ਇਸ ਸੰਬੰਧੀ ਵਾਤਾਵਰਣ ਪ੍ਰੇਮੀ ਜਸਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਵਲੋਂ ਹਰ ਸਾਲ ਦੀਵਾਲੀ ਦੇ ਦਿਹਾੜੇ ਮੌਕੇ ਬੂਟੇ ਲਗਾ ਕੇ ਹਰੀ ਦੀਵਾਲੀ ਮਨਾਈ ਜਾਂਦੀ ਹੈ | ਉਨ੍ਹਾਂ ਨੇ ਅਪੀਲ ਕੀਤੀ ਕਿ ਦੀਵਾਲੀ ਮੌਕੇ ਹਰ ਮਨੁੱਖ ਇਕ ਬੂਟਾ ਲਗਾ ਕੇ ਹਰੀ ਦੀਵਾਲੀ ਮਨਾਵੇ ਤੇ ਪਟਾਕੇ ਨਾ ਚਲਾ ਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਰਹਿਤ ਤੇ ਵਾਤਾਵਰਣ ਨੂੰ ਹਰਾ ਭਰਾ ਰਖਿਆ ਜਾਵੇ | ਇਸ ਮੌਕੇ ਪ੍ਰੈਸ ਸਕੱਤਰ ਰਛਪਾਲ ਸਿੰਘ, ਮੁਹਮਦ ਨੀਮ ਅਤੇ ਯੋਧ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਸਨ |