29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਪਟਨਾ ਸਾਹਿਬ ਤੋਂ ਚੱਲਿਆ ਨਗਰ ਕੀਰਤਨ ਪੰਜਾਬ ਪਹੁੰਚਿਆ <br/>

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਗਰ ਕੀਰਤਨ ਦਾ ਸਵਾਗਤ ਕਰਦੇ ਹੋਏ ਬੀਬੀ ਪਰਮਜੀਤ ਕੌਰ ਲਾਂਡਰਾਂ ਤੇ ਹੋਰ | ਅਜੀਤ ਤਸਵੀਰ <br/> 22-10-2025
ਐੱਸ. ਏ. ਐੱਸ. ਨਗਰ, 21 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-17 ਸਤੰਬਰ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਬਾ ਦੀਪ ਸਿੰਘ ਵਾਲੀ ਹੱਥ ਲਿਖਤ ਬੀੜ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਾਸਤਰਾਂ ਅਤੇ ਨਿਸ਼ਾਨੀਆਂ ਦੇ ਦਰਸ਼ਨ ਕਰਾਉਣ ਲਈ ਪੰਜ ਪਿਆਰਿਆਂ ਦੀ ਅਗਵਾਈ ਅਤੇ ਭਾਈ ਨਰਾਇਣ ਸਿੰਘ ਤੇ ਭਾਈ ਪਪਿੰਦਰ ਸਿੰਘ ਦੀ ਦੇਖ-ਰੇਖ ਹੇਠ ਚੱਲਿਆ ਨਗਰ ਕੀਰਤਨ ਵੱਖ-ਵੱਖ ਰਾਜਾਂ ਵਿਚੋਂ ਹੁੰਦਾ ਹੋਇਆ ਸ਼ੰਭੂ ਬਾਰਡਰ ਰਾਹੀਂ ਪੰਜਾਬ ਪਹੁੰਚ ਗਿਆ | ਇਹ ਨਗਰ ਕੀਰਤਨ ਪੰਜਾਬ ਵਿਚ ਵੱਖ-ਵੱਖ ਸ਼ਹਿਰਾਂ ਵਿਚੋਂ ਹੁੰਦਾ ਹੋਇਆ 27 ਅਕਤੂਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ | ਇਹ ਨਗਰ ਕੀਰਤਨ ਸ਼ੰਭੂ ਤੋਂ ਰਾਜਪੁਰਾ ਹੁੰਦਾ ਹੋਇਆ ਬਨੂੰੜ ਪਹੁੰਚਿਆ, ਉਪਰੰਤ ਨਗਰ ਕੀਰਤਨ ਛੱਤ ਲਾਈਟਾਂ ਤੋਂ ਏਅਰਪੋਰਟ ਚੌਕ ਨੂੰ ਹੰਦਾ ਹੋਇਆ ਸ਼ਾਮ ਸਮੇਂ ਸੋਹਾਣਾ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਪਹੁੰਚਿਆ, ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਐਡਵੋਕੇਟ ਪਰਮਜੀਤ ਕੌਰ ਲਾਂਡਰਾਂ ਦੀ ਅਗਵਾਈ ਹੇਠ ਸੰਗਤਾਂ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ | ਸੋਹਾਣਾ ਦੀ ਗੁਰਦੁਆਰਾ ਕਮੇਟੀ ਵਲੋਂ ਨਗਰ ਕੀਰਤਨ ਵਿਚ ਸ਼ਾਮਿਲ ਪੰਜ ਪਿਆਰਿਆਂ ਦਾ ਸਿਰੋਪੇ ਭੇਂਟ ਕਰਕੇ ਸਨਮਾਨ ਕੀਤਾ ਗਿਆ | ਇਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਪੁਰਾਤਨ ਬੀੜ, ਸ਼ਾਸਤਰਾਂ ਤੇ ਨਿਸ਼ਾਨੀਆਂ ਦੇ ਦਰਸ਼ਨ ਕੀਤੇ | ਇਸ ਸੰਬੰਧੀ ਬੀਬੀ ਪਰਮਜੀਤ ਕੌਰ ਲਾਂਡਰਾਂ, ਚਰਨਜੀਤ ਸਿੰਘ ਬਰਾੜ, ਨਿਰਮੈਲ ਸਿੰਘ ਜੌਲਾ ਅਤੇ ਬੈਨੀਪਾਲ ਨੇ ਦੱਸਿਆ ਕਿ ਨਗਰ ਕੀਰਤਨ ਸਵੇਰੇ ਅੱਠ ਵਜੇ ਅਰਦਾਸ ਕਰਨ ਉਪਰੰਤ ਸੋਹਾਣਾ ਤੋਂ ਰਵਾਨਾ ਹੋਵੇਗਾ | ਉਨ੍ਹਾਂ ਦੱਸਿਆ ਕਿ ਲਾਂਡਰਾਂ ਤੋਂ ਫ਼ਤਿਹਗੜ੍ਹ ਸਾਹਿਬ ਹੁੰਦਾ ਹੋਇਆ ਨਗਰ ਕੀਰਤਨ ਰਾਤ ਦਾ ਠਹਿਰਾਅ ਪਟਿਆਲਾ ਦੇ ਗੁਰਦੁਆਰਾ ਦੁਖ ਨਿਵਾਰਣ ਸਾਹਿਬ ਵਿਖੇ ਹੋਵੇਗਾ ਅਤੇ 23 ਅਕਤੂਬਰ ਨੂੰ ਪਟਿਆਲੇ ਤੋਂ ਪੰਜਾਬ ਦੇ ਵੱਖ-ਵੱਖ ਖੇਤਰਾਂ ਲਈ ਰਵਾਨਾ ਹੋਵੇਗਾ |

ਪਿਛਲੀ ਖ਼ਬਰ ਗੁਰੂ ਨਾਨਕ ਦੇਵ ਸਕੂਲ 'ਚ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ <br/> ਅਗਲੀ ਖ਼ਬਰ ਬਰੈਗਨਮ ਬੀਜ਼ ਦੇ ਨੰਨੇ-ਮੁੰਨੇ ਵਿਦਿਆਰਥੀਆਂ ਨੇ ਦੀਵਾਲੀ ਮਨਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।