29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਗੁਰੂ ਨਾਨਕ ਦੇਵ ਸਕੂਲ 'ਚ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ <br/>

ਅਜੀਤ ਡੈਸਕ 22-10-2025
ਲਾਲੜੂ, 21 ਅਕਤੂਬਰ (ਰਾਜਬੀਰ ਸਿੰਘ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ ਗਿਆ | ਇਸ ਸੰਬੰਧੀ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੇ ਡਰਾਇੰਗ, ਦੀਵਾ ਮੇਕਿੰਗ, ਚਾਰਟ ਮੇਕਿੰਗ ਤੇ ਰੰਗੋਲੀ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਵਲੋਂ ਆਪੋ-ਆਪਣੀਆਂ ਜਮਾਤਾਂ ਦੇ ਕਮਰਿਆਂ ਨੂੰ ਰੰਗ-ਬਿਰੰਗੇ ਫੁੱਲ-ਬੂਟੀਆਂ ਨਾਲ ਸਜਾਇਆ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਪ੍ਰੀਤਮ ਸਿੰਘ ਤੇ ਐੱਮ. ਡੀ. ਅਮਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਨੂੰ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਦੱਸਿਆ ਕਿ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਦਾ ਤਿਉਹਾਰ ਹੈ | ਉਨ੍ਹਾਂ ਕਿਹਾ ਕਿ ਇਸ ਮੌਕੇ ਪਟਾਕੇ ਚਲਾਉਣ ਨਾਲ ਜਿਥੇ ਕਈ ਹਾਦਸੇ ਵਾਪਰ ਜਾਂਦੇ ਹਨ, ਉਥੇ ਹੀ ਇਹ ਸਾਡੀ ਸਾਫ ਹਵਾ ਨੂੰ ਪਲੀਤ ਵੀ ਕਰਦੇ ਹਨ | ਇਸ ਮੌਕੇ ਵਿਦਿਆਰਥੀਆਂ ਸਮੇਤ ਸਮੁੱਚਾ ਸਟਾਫ ਹਾਜ਼ਰ ਸੀ |

ਪਿਛਲੀ ਖ਼ਬਰ ਵੰਡਰ ਸਕੂਲ 'ਚ ਰੰਗੋਲੀ ਮੁਕਾਬਲਾ ਕਰਵਾਇਆ <br/> ਅਗਲੀ ਖ਼ਬਰ ਪਟਨਾ ਸਾਹਿਬ ਤੋਂ ਚੱਲਿਆ ਨਗਰ ਕੀਰਤਨ ਪੰਜਾਬ ਪਹੁੰਚਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।