29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਵੰਡਰ ਸਕੂਲ 'ਚ ਰੰਗੋਲੀ ਮੁਕਾਬਲਾ ਕਰਵਾਇਆ <br/>

ਅਜੀਤ ਡੈਸਕ 22-10-2025
ਕੁਰਾਲੀ, 21 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਵੰਡਰ ਸਕੂਲ ਵਿਚ ਦੀਵਾਲੀ ਅਵਸਰ 'ਤੇ ਸੱਭਿਆਚਾਰਕ ਸਮਾਗਮ ਕਰਵਾਏ ਗਏ | ਇਸ ਮੌਕੇ ਨੰਨੇ-ਮੁੰਨੇ ਬੱਚਿਆਂ ਲਈ ਦੀਵੇ ਅਤੇ ਮੋਮਬੱਤੀ ਬਣਾਉਣ ਦੀ ਵਿਸ਼ੇਸ਼ ਗਤਿਵਿਧੀ ਕਰਵਾਈ ਗਈ, ਜਦਕਿ ਜਮਾਤ 3 ਤੋਂ 10 ਤੱਕ ਦੇ ਵਿਦਿਆਰਥੀਆਂ ਲਈ ਰੰਗੋਲੀ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਨੰਨੇ ਮੁੰਨੇ ਬੱਚਿਆਂ ਨੇ ਰੰਗ-ਬਿਰੰਗੇ ਮਿੱਟੀ ਦੇ ਦੀਵੇ ਸਜਾਏ ਤੇ ਸੁੰਦਰ ਮੋਮਬੱਤੀਆਂ ਤਿਆਰ ਕੀਤੀਆਂ, ਜਦਕਿ ਅਧਿਆਪਕਾਂ ਨੇ ਬੱਚਿਆਂ ਨੂੰ ਰੰਗਾਂ ਅਤੇ ਸੁਰੱਖਿਆ ਦੇ ਨਿਯਮਾਂ ਬਾਰੇ ਜਾਣਕਾਰੀ ਦਿੱਤੀ | ਦੂਜੇ ਪਾਸੇ ਜਮਾਤ 3 ਤੋਂ 10 ਤੱਕ ਦੇ ਵਿਦਿਆਰਥੀਆਂ ਨੇ ਰੰਗੋਲੀ ਮੁਕਾਬਲੇ 'ਚ ਭਰਪੂਰ ਜੋਸ਼ ਨਾਲ ਭਾਗ ਲਿਆ, ਜਿਸ ਵਿਚ ਬੱਚਿਆਂ ਨੇ ਮਨਮੋਹਕ ਰੰਗੋਲੀ ਡਿਜ਼ਾਇਨ ਬਣਾ ਕੇ ਆਪਣੀ ਕਲਾ ਅਤੇ ਰਚਨਾਤਮਕ ਸੋਚ ਦਾ ਪ੍ਰਦਰਸ਼ਨ ਕੀਤਾ | ਇਸ ਮੌਕੇ ਪਿ੍ੰਸੀਪਲ ਨਿਧੀ ਕਾਂਸਲ ਨੇ ਸਮੂਹ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਗਤਿਵਿਧੀਆਂ ਨਾਲ ਨਾ ਸਿਰਫ਼ ਬੱਚਿਆਂ ਦੀ ਕਲਾ ਨਿਖਰਦੀ ਹੈ, ਸਗੋਂ ਉਹ ਆਪਣੇ ਸੱਭਿਆਚਾਰ ਨਾਲ ਵੀ ਜੁੜਦੇ ਹਨ | ਉਨ੍ਹਾਂ ਦੱਸਿਆ ਕਿ ਸਕੂਲ ਪ੍ਰਬੰਧਨ ਨੇ ਇਹ ਐਲਾਨ ਕੀਤਾ ਹੈ ਕਿ ਭਵਿੱਖ ਵਿਚ ਵੀ ਅਜਿਹੀਆਂ ਰਚਨਾਤਮਕ ਗਤੀਵਿਧੀਆਂ ਨਿਯਮਤ ਤੌਰ 'ਤੇ ਜਾਰੀ ਰਹਿਣਗੀਆਂ |

ਪਿਛਲੀ ਖ਼ਬਰ ਪੰਜਾਬ ਦੀਆਂ ਦੋ ਸ਼ਾਟਪੁੱਟ ਖ਼ਿਡਾਰਨਾਂ ਯੂਥ ਆਫ਼ ਏਸ਼ੀਆ ਗੇਮਜ਼ 'ਚ ਭਾਗ ਲੈਣ ਲਈ ਬਹਿਰੀਨ ਰਵਾਨਾ <br/> ਅਗਲੀ ਖ਼ਬਰ ਗੁਰੂ ਨਾਨਕ ਦੇਵ ਸਕੂਲ 'ਚ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।