ਖਰੜ, 21 ਅਕਤੂਬਰ (ਗੁਰਮੁੱਖ ਸਿੰਘ ਮਾਨ)-ਏ. ਪੀ. ਜੇ. ਪਬਲਿਕ ਸਕੂਲ ਮੁੰਡੀ ਖਰੜ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਝੰਡੀਆਂ ਤੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ 6ਵੀਂ ਤੋਂ ਲੈ ਕੇ 8ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਰਵਾਇਤੀ ਡਿਜ਼ਾਇਨਾਂ ਤੇ ਤਿਉਹਾਰੀ ਥੀਮਾਂ 'ਤੇ ਰੰਗ-ਬਿਰੰਗੀਆਂ ਪੇਂਟਿੰਗਾਂ ਤਿਆਰ ਕੀਤੀਆਂ ਅਤੇ ਸਕੂਲ ਦੇ ਹੋਲਾਂ ਵਿਚ ਸਜਾਈਆਂ ਗਈਆਂ | ਇਸ ਤੋਂ ਇਲਾਵਾ ਸਕੂਲ ਕੈਂਪਸ ਰੰਗਾਂ ਅਤੇ ਤਿਉਹਾਰੀ ਜੋਸ਼ ਨਾਲ ਭਰਪੂਰ ਸੀ ਅਤੇ ਇਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ ਅਤੇ ਸਕੂਲ ਵਲੋਂ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਜਸਵੀਰ ਚੰਦਰ ਵਲੋਂ ਵਿਦਿਆਰਥੀਆਂ ਨੂੰ ਦੀਵਾਲੀ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |