22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਬਾਬਾ ਗੁਰਦਿੱਤਾ ਪਬਲਿਕ ਸਕੂਲ ਦੀਆਂ ਸਾਲਾਨਾ ਖੇਡਾਂ ਕਰਵਾਈਆਂ <br/>

ਅਜੀਤ ਡੈਸਕ 01-11-2025
ਕਾਹਨਪੁਰ ਖੂਹੀ, 31 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਬਾਬਾ ਗੁਰਦਿੱਤਾ ਪਬਲਿਕ ਸਕੂਲ ਡੂਮੇਵਾਲ ਦੀਆਂ ਸਾਲਾਨਾ ਖੇਡਾਂ ਇਨਾਮ ਵੰਡ ਸਮਾਰੋਹ ਨਾਲ ਸਮਾਪਤ ਹੋ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਡਾਇਰੈਕਟਰ ਰਾਜਿੰਦਰ ਕਿਸਾਨਾਂ ਨੇ ਦੱਸਿਆ ਕਿ ਖੇਡਾਂ ਸਕੂਲ ਦੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਹਰ ਸਾਲ ਕਰਵਾਈਆਂ ਜਾਂਦੀਆਂ ਹਨ, ਜਿਸ ਵਿਚ ਪ੍ਰਾਇਮਰੀ ਵਿੰਗ, ਮਿਡਲ ਤੇ ਸੀਨੀਅਰ ਸੈਕੰਡਰੀ ਵਿੰਗ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚ ਭਾਗ ਲਿਆ | ਇਹ ਖੇਡਾਂ ਕੁਆਰਡੀਨੇਟਰ ਸੰਜੀਵ ਕੁਮਾਰ ਅਤੇ ਅਧਿਆਪਕ ਸੁਖਬੀਰ ਸਿੰਘ ਦੀ ਦੇਖ-ਰੇਖ ਹੇਠ ਕਰਵਾਈਆਂ ਗਈਆਂ, ਜਿਸ ਵਿਚ ਸਕੂਲ ਦੇ ਵਿਦਿਆਰਥੀ ਨੇ ਇਹਨਾਂ ਖੇਡਾਂ ਵਿਚ ਹਿੱਸਾ ਲਿਆ ਅਤੇ ਇਸ ਵਿਚ ਕਬੱਡੀ, ਖੋ-ਖੋ, ਵਾਲੀਬਾਲ, ਬੈਡਮਿੰਟਨ ਅਤੇ ਅਥਲੈਟਿਕਸ ਸ਼ਾਮਲ ਸਨ | ਇਸ ਮੌਕੇ 'ਤੇ ਸਕੂਲ ਦੇ ਡਾਇਰੈਕਟਰ ਅਤੇ ਪਿ੍ੰਸੀਪਲ ਦੁਆਰਾ ਜੇਤੂ ਖਿਡਾਰੀਆਂ ਨੂੰ ਇਨਾਮ ਦਿੱਤੇ ਗਏ ਅਤੇ ਉਨ੍ਹਾਂ ਸਾਰੇ ਅਧਿਆਪਕਾਂ ਨੂੰ ਵਧਾਈ ਦਿੱਤੀ, ਜਿਨ੍ਹਾਂ ਨੇ ਇਸ ਸਪੋਰਟਸ ਮੀਟ ਲਈ ਮਿਹਨਤ ਕੀਤੀ | ਇਸ ਮੌਕੇ 'ਤੇ ਅਧਿਆਪਕ ਮੈਡਮ ਸਿਮਰਨ ਕਿਸਾਨਾਂ, ਸੰਜੀਵ ਕੁਮਾਰ, ਸੁਖਬੀਰ ਸਿੰਘ, ਮਨਦੀਪ ਸਿੰਘ, ਰੁਪਿੰਦਰ ਕੌਰ, ਬਲਵਿੰਦਰ, ਅਰਸ਼ਦੀਪ, ਜੋਤੀ, ਤਾਨੀਆਂ, ਰਮਨਦੀਪ, ਅਮਨਦੀਪ ਤੇ ਮਨੀਸ਼ਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬੇਲਾ ਕਾਲਜ ਵਿਖੇ ਮੈਗਾ ਸਟਾਰ ਫੂਡ ਲਿਮਿਟਡ ਵਲੋਂ ਵਿਸ਼ੇਸ਼ ਲੈਕਚਰ <br/> ਅਗਲੀ ਖ਼ਬਰ ਬਿਹਾਰ ਚੋਣਾਂ 'ਚ ਇਸ ਵਾਰ ਡਬਲ ਇੰਜਣ ਦੀ ਸਰਕਾਰ ਦਾ ਜਾਣਾ ਤੈਅ-ਗੌਤਮ ਸੇਠ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।